ETV Bharat / state

ਤਰਨ ਤਾਰਨ: ਢਾਈ ਕਿੱਲੋ RDX ਬਰਾਮਦਗੀ ਮਾਮਲੇ ’ਚ ਮੁਲਜ਼ਮਾਂ ਦਾ 12 ਮਈ ਤੱਕ ਦਾ ਮਿਲਿਆ ਰਿਮਾਂਡ

ਤਰਨ ਤਾਰਨ ਦੇ ਨੌਸ਼ਹਿਰਾ ਪੰਨੂਆ ਵਿੱਚ ਬਰਾਮਦ ਹੋਈ ਢਾਈ ਕਿੱਲੋ ਆਰਡੀਐਕਸ ਮਾਮਲੇ ਵਿੱਚ ਪੁੁਲਿਸ ਵੱਲੋਂਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਪੁਲਿਸ ਨੂੰ ਮੁਲਜ਼ਮਾਂ ਦਾ 12 ਮਈ ਤੱਕ ਦਾ ਰਿਮਾਂਡ ਦੇ ਦਿੱਤਾ ਹੈ।

author img

By

Published : May 9, 2022, 7:43 PM IST

ਆਰਡੀਐਕਸ ਬਰਾਮਦਗੀ ਮਾਮਲੇ ਚ ਮੁਲਜ਼ਮਾਂ ਦਾ 12 ਮਈ ਤੱਕ ਦਾ ਮਿਲਿਆ ਰਿਮਾਂਡ

ਤਰਨ ਤਾਰਨ: ਸੂਬੇ ਵਿੱਚ ਲਗਾਤਾਰ ਅਪਰਾਧਿਕ ਗਤੀਵਿਧੀਆਂ ਵਧਦੀਆਂ ਜਾ ਰਹੀਆਂ ਹਨ। ਤਰਨ ਤਾਰਨ ਪੁਲਿਸ ਵਲੋਂ ਢਾਈ ਕਿੱਲੋ RDX ਦੀ ਬਰਾਮਦਗੀ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਪੁਲਿਸ ਨੂੰ ਦੋਵਾਂ ਮੁਲਜ਼ਮਾਂ ਦਾ 12 ਮਈ ਤੱਕ ਦਾ ਰਿਮਾਂਡ ਦੇ ਦਿੱਤਾ ਹੈ। ਗ੍ਰਿਫਤਾਰ ਕੀਤੇ ਗਏ ਇੰਨ੍ਹਾਂ ਮੁਲਜ਼ਮਾਂ ਦਾ ਨਾਮ ਬਿੰਦੂ ਅਤੇ ਜੱਗਾ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਧਮਾਕੇਖੇਜ ਸਮੱਗਰੀ ਸਮੇਤ ਮੁਲਜ਼ਮਾਂ ਨੂੰ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆ ਤੋਂ ਗ੍ਰਿਫਤਾਰ ਕੀਤਾ ਸੀ।

ਪੁਲਿਸ ਵੱਲੋਂ ਜਦੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਮੁਲਜ਼ਮਾਂ ਦੇ ਪਰਿਵਾਰਿਕ ਮੈਂਬਰ ਵੀ ਅਦਾਲਤ ਦੇ ਗੇਟ ਬਾਹਰ ਖੜ੍ਹੇ ਵਿਖਾਈ ਦਿੱਤੇ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਕਾਫੀ ਹੰਗਾਮਾ ਵੀ ਕੀਤਾ ਗਿਆ। ਮੁਲਜ਼ਮਾਂ ਦੇ ਮਿਲੇ ਰਿਮਾਂਡ ਤੋਂ ਬਾਅਦ ਪੁਲਿਸ ਅਧਿਕਾਰੀ ਦਾ ਬਿਆਨ ਸਾਹਮਣੇ ਆਇਆ ਹੈ ਜਿੰਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਉਨ੍ਹਾਂ ਦਾ 12 ਮਈ ਤੱਕ ਦਾ ਰਿਮਾਂਡ ਦਿੱਤਾ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਹੋਰ ਮੁਲਜ਼ਮ ਦਾ ਗ੍ਰਿਫਤਾਰੀ ਅਜੇ ਬਾਕੀ ਹੈ ਜਦਕਿ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤੇ ਗਏ ਹਨ।

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆਂ ਤੋਂ 2.5 ਕਿ.ਗ੍ਰਾ. ਆਈਈਡੀ ਟਾਈਮਰ, ਡੈਟੋਨੇਟਰ, ਬੈਟਰੀ ਅਤੇ ਸ਼ਰੇਪਨਲ ਬਰਾਮਦ ਹੋਇਆ ਹੈ। ਇਹ ਆਰਡੀਐਕਸ ਇਕ ਖੰਡਰ ਇਮਾਰਤ ‘ਚ ਛੁਪਾਇਆ ਹੋਇਆ ਸੀ। ਇਸ ਮਾਮਲੇ ਨੂੰ ਕਰਨਾਲ ਤੋਂ ਫੜੇ ਗਏ ਦਹਿਸ਼ਤਗਰਦਾਂ ਨਾਲ ਜੋੜ ਕੇ ਵੀ ਵੇਖਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਸੂਬੇ ‘ਚ ਵੱਡੇ ਧਮਾਕੇ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਤਰਨਤਾਰਨ ਪੁਲਿਸ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਅਜਨਾਲਾ ਸਾਇਡ ਦੇ ਰਹਿਣ ਵਾਲੇ ਹਨ। ਇਨ੍ਹਾਂ ਦੋਵਾਂ ਦੀ ਨਿਸ਼ਾਨਦੇਹੀ ਨਾਲ RDX ਬਾਰਮਦ ਹੋਇਆ ਸੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਬਲਜਿੰਦਰ ਸਿੰਘ ਉਰਫ਼ ਬਿੰਦੂ (22) ਵਾਸੀ ਪਿੰਡ ਗੁੱਜਰਪੁਰਾ ਜ਼ਿਲ੍ਹਾ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ ਅਤੇ ਜਗਤਾਰ ਸਿੰਘ ਉਰਫ ਜੱਗਾ (40) ਵਾਸੀ ਪਿੰਡ ਖਾਨੋਵਾਲ, ਅਜਨਾਲਾ, ਅੰਮ੍ਰਿਤਸਰ। ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਬਜਾਜ ਪਲੈਟੀਨਾ ਮੋਟਰਸਾਈਕਲ ਅਤੇ 2 ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਬਿੰਦੂ ਅਜਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਨਰਸਿੰਗ ਸਹਾਇਕ ਵਜੋਂ ਕੰਮ ਕਰਦਾ ਸੀ, ਜਦੋਂ ਕਿ ਜੱਗਾ ਮਜਦੂਰੀ ਦਾ ਕੰਮ ਕਰਦਾ ਸੀ ਅਤੇ ਦੋਵੇਂ ਪੈਸੇ ਅਤੇ ਨਸ਼ੇ ਲਈ ਇਹ ਕੰਮ ਕਰ ਰਹੇ ਸਨ।

ਇਸ ਮਾਮਲੇ ਸਬੰਧੀ ADGP ਅੰਦਰੂਨੀ ਸੁਰੱਖਿਆ ਆਰਐਨ ਢੋਕੇ ਨੇ ਦੱਸਿਆ ਸੀ ਕਿ ਤਰਨਤਾਰਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਿੰਦੂ ਅਤੇ ਜੱਗਾ ਨੌਸ਼ਹਿਰਾ ਪੰਨੂਆਂ ਇਲਾਕੇ ਵਿੱਚ ਵਿਸਫੋਟਕ ਸਮੱਗਰੀ ਲੈ ਕੇ ਘੁੰਮ ਰਹੇ ਹਨ ਅਤੇ ਇਲਾਕੇ ਦੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਧਮਾਕਾ ਕਰਨ ਦੀ ਯੋਜਨਾ ਬਣਾ ਰਹੇ ਹਨ।

ਉਨ੍ਹਾਂ ਕਿਹਾ ਕਿ ਤੁਰੰਤ ਕਾਰਵਾਈ ਕਰਦੇ ਹੋਏ SSP ਤਰਨਤਾਰਨ ਰਣਜੀਤ ਸਿੰਘ ਢਿੱਲੋਂ ਨੇ ਇਲਾਕੇ ਵਿੱਚ ਛਾਪੇਮਾਰੀ ਕਰਨ ਲਈ ਇੱਕ ਪੁਲਿਸ ਟੀਮ ਭੇਜੀ ਅਤੇ ਦੋਨਾਂ ਮੁਲਜ਼ਮਾਂ ਨੂੰ ਇੱਕ ਧਾਤੂ ਦੇ ਡੱਬੇ ਵਿੱਚ ਇੱਕ ਆਈਈਡੀ ਸਮੇਤ ਕਾਬੂ ਕੀਤਾ ਗਿਆ ਜਦੋਂ ਉਹ ਖਾਲੀ ਜਗ੍ਹਾ ਤੋਂ ਮੋਟਰਸਾਈਕਲ ਲੈ ਕੇ ਜਾ ਰਹੇ ਸਨ।

SSP ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਸੀ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਆਪਣੇ ਸਾਥੀ ਦੇ ਕਹਿਣ ’ਤੇ ਆਈਈਡੀ ਲੈਣ ਗਿਆ ਸੀ, ਜਿਸ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ ਵਾਸੀ ਅਵਾਨ ਵਾਸੀਓ, ਅਜਨਾਲਾ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਜੋਬਨਜੀਤ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। SSP ਇਹ ਵੀ ਦੱਸਿਆ ਸੀ ਕਿ ਪੰਜਾਬ ਪੁਲਿਸ ਦੀ ਬੰਬ ਨਿਰੋਧਕ ਟੀਮ ਨੇ ਬਾਅਦ ਵਿੱਚ ਆਈਈਡੀ ਨੂੰ ਨਕਾਰਾ ਕਰ ਦਿੱਤਾ ਸੀ, ਜਿਸ ਵਿੱਚ ਲਗਭਗ 1.5 ਕਿੱਲੋ RDX ਸੀ।

ਇਸ ਦੌਰਾਨ ਪੁਲਿਸ ਕੋਲ ਇੱਕ ਐਫਆਈਆਰ ਨੰਬਰ 70 ਮਿਤੀ 08.05.2022 ਨੂੰ ਅਸਲਾ ਐਕਟ ਦੀ ਧਾਰਾ 25, ਵਿਸਫੋਟਕ ਪਦਾਰਥ (ਸੋਧ) ਐਕਟ ਦੀ ਧਾਰਾ 3, 4 ਅਤੇ 5 ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਦੇ ਤਹਿਤ ਦਰਜ ਕੀਤੀ ਗਈ ਹੈ। ਥਾਣਾ ਸਰਹਾਲੀ ਤਰਨਤਾਰਨ ਵਿਖੇ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਜਰਨੈਲ ਸਿੰਘ ਭਿੰਡਰਾਂਵਾਲੇ ਨੇ ਨਹੀਂ ਮੰਗਿਆ ਸੀ ਖ਼ਾਲਿਸਤਾਨ !

ETV Bharat Logo

Copyright © 2024 Ushodaya Enterprises Pvt. Ltd., All Rights Reserved.