ETV Bharat / state

ਜ਼ਮੀਨੀ ਵਿਵਾਦ ਪਿੱਛੇ ਕਤਲ ਕਰਨ ਵਾਲੇ ਮੁਲਜ਼ਮ ਪੁਲਿਸ ਦੀ ਗ੍ਰਿਫਤ ਚੋਂ ਬਾਹਰ, ਪੀੜਤ ਪਰਿਵਾਰ ਨੇ ਲਾਏ ਦੋਸ਼

ਕੁਝ ਦਿਨ ਪਹਿਲਾਂ ਭਿੱਖੀਵਿੰਡ ਦੇ ਸਰਹੱਦੀ ਪਿੰਡ ਡੱਲ ਵਿਖੇ ਭਤੀਜੇ ਵਲੋਂ ਜ਼ਮੀਨੀ ਵਿਵਾਦ ਕਾਰਨ ਆਪਣੇ ਹੀ ਚਾਚੇ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਵਿੱਚ ਇਕ ਹੋਰ ਜਖ਼ਮੀ ਵੀ ਹੋਇਆ। ਇਸ ਸਬੰਧੀ ਪੀੜਤ ਪਰਿਵਾਰ ਵੱਲੋਂ ਪੁਲਿਸ ਉੱਤੇ 2 ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕਰਨ ਦੇ ਦੋਸ਼ ਲਾਏ ਗਏ ਹਨ।

land dispute in Bhikhiwind case
land dispute in Bhikhiwind
author img

By

Published : Nov 23, 2022, 9:02 AM IST

Updated : Nov 23, 2022, 9:53 AM IST

ਭਿੱਖੀਵਿੰਡ: ਕਰੀਬ 20 ਦਿਨ ਪਹਿਲਾਂ ਥਾਣਾ ਖਾਲੜਾ ਦੇ ਅਧੀਨ ਆਉਂਦੇ ਪਿੰਡ ਡੱਲ ਵਿੱਚ ਭਤੀਜੇ ਵਲੋਂ ਜ਼ਮੀਨੀ ਵਿਵਾਦ ਕਾਰਨ ਆਪਣੇ ਹੀ ਚਾਚੇ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਅਤੇ ਉਸ ਦੇ ਲੜਕੇ ਨੂੰ ਗੋਲੀ ਮਾਰ ਕੇ ਜ਼ਖਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ। ਇਸ ਤੋਂ ਬਾਅਦ ਥਾਣਾ ਖਾਲੜਾ ਦੀ ਪੁਲਿਸ ਨੇ 3 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਸੀ, ਪਰ ਪੁਲਿਸ ਵੱਲੋਂ ਉਕਤ ਮੁਲਜ਼ਮਾਂ ਨੂੰ ਕਾਬੂ ਨਾ ਕੀਤੇ ਜਾਣ ਪੀੜਿਤ ਪਰਿਵਾਰ ਵਿੱਚ ਪੁਲਿਸ ਖਿਲਾਫ ਰੋਸ ਪਾਇਆ ਜਾ ਰਿਹਾ ਹੈ।

ਜ਼ਮੀਨੀ ਪੈਸਿਆਂ ਦੇ ਲੈਣ ਦੇਣ ਦੇ ਚੱਲਦੇ ਕਤਲ: ਇਸ ਬਾਰੇ ਅੱਜ ਪੀੜਿਤ ਪਰਿਵਾਰ ਨੇ ਕਿਹਾ ਕਿ 1 ਨਵੰਬਰ ਨੂੰ ਦਿਨ ਦਿਹਾੜੇ ਜ਼ਮੀਨੀ ਪੈਸਿਆਂ ਦੇ ਲੈਣ ਦੇਣ ਚੱਲਦੇ ਮਾਮੂਲੀ ਝਗੜੇ ਦੌਰਾਨ ਉਨ੍ਹਾਂ ਦੇ ਤਾਏ ਪ੍ਰਗਟ ਸਿੰਘ ਦੇ ਉਕਸਾਉਣ 'ਤੇ ਨਛੱਤਰ ਸਿੰਘ ਆਪਣੇ ਭਰਾ ਸਿਕੰਦਰ ਸਿੰਘ ਨਾਲ ਮਿਲਕੇ ਉਨ੍ਹਾਂ ਉੱਤੇ ਹਮਲਾ ਕੀਤਾ ਅਤੇ ਗੋਲੀ ਚਲਾ ਦਿੱਤੀ। ਇਸ ਦੌਰਾਨ ਉਨ੍ਹਾਂ ਦੇ ਪਿਤਾ ਜਸਬੀਰ ਸਿੰਘ ਨੂੰ 3 ਗੋਲੀਆਂ ਲੱਗੀਆਂ ਅਤੇ ਉਨ੍ਹਾਂ ਦੀ ਮੌਤ ਹੋ ਗਈ 1 ਗੋਲੀ ਦਲੇਰ ਸਿੰਘ ਨੂੰ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ ਜਿਸ ਦਾ ਇਲਾਜ ਅਜੇ ਵੀ ਚੱਲ ਰਿਹਾ ਹੈ।

ਜ਼ਮੀਨੀ ਵਿਵਾਦ ਪਿੱਛੇ ਕਤਲ ਕਰਨ ਵਾਲੇ ਮੁਲਜ਼ਮ ਪੁਲਿਸ ਦੀ ਗ੍ਰਿਫਤ ਚੋਂ ਬਾਹਰ, ਪੀੜਤ ਪਰਿਵਾਰ ਨੇ ਲਾਏ ਦੋਸ਼

ਪੁਲਿਸ ਅੱਗੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ: ਪੀੜਤ ਪਰਿਵਾਰ ਨੇ ਕਿਹਾ ਕਿ ਉਕਤ ਮੁਲਜ਼ਮਾਂ ਵਿਚੋਂ ਨਛੱਤਰ ਸਿੰਘ ਖੁਦ ਪੁਲਿਸ ਕੋਲ ਪੇਸ਼ ਹੋ ਗਿਆ ਸੀ, ਜਦਕਿ ਸਿਕੰਦਰ ਸਿੰਘ ਤੇ ਪ੍ਰਗਟ ਸਿੰਘ ਫ਼ਰਾਰ ਸਨ ਅਤੇ ਹੁਣ ਉਕਤ ਮੁਲਜ਼ਮ ਸ਼ਰੇਆਮ ਪਿੰਡ ਵਿੱਚ ਘੁੰਮ ਰਹੇ ਹਨ। ਇੰਨਾਂ ਹੀ ਨਹੀਂ, ਮੁੜ ਉਨ੍ਹਾਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਕੋਲੋ ਖ਼ਤਰਾ ਹੈ। ਉਨ੍ਹਾਂ ਪੁਲਿਸ ਕੋਲੋ ਇਨਸਾਫ ਦੀ ਮੰਗ ਕਰਦੇ ਉਕਤ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਮੰਗ ਕੀਤੀ।

ਇਸ ਮੌਕੇ ਬਾਰਡਰ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਨੇ ਪੀੜਿਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਕਿਹਾ ਕਿ ਇਸ ਪਰਿਵਾਰ ਨਾਲ ਜੋ ਵੀ ਹੋਇਆ ਬਹੁਤ ਮਾੜਾ ਹੋਇਆ। ਪੁਲਿਸ ਨੂੰ ਕਥਿਤ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।

ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਜਾਰੀ: ਇਸ ਸਬੰਧੀ ਜਦ ਥਾਣਾ ਖਾਲੜਾ ਦੇ ਐੱਸਐੱਚਓ ਲਖਵਿੰਦਰ ਸਿੰਘ ਨਾਲ ਗੱਲ ਕੀਤੀ ਗਈ, ਤਾਂ ਉਨ੍ਹਾਂ ਇਸ ਮਾਮਲੇ ਉੱਤੇ ਗੋਲਮੋਲ ਜਵਾਬ ਦਿੰਦਿਆ ਕਿਹਾ ਕਿ ਪੁਲਿਸ ਨੇ ਇਕ ਮੁਲਜ਼ਮ ਕਾਬੂ ਕਰ ਲਿਆ ਹੈ। ਬਾਕੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਬਾਰੇ ਉਨ੍ਹਾਂ ਕਿਹਾ ਕਿ ਇਹ ਬੇਬੁਨਿਆਦ ਗੱਲਾਂ ਹਨ।

ਇਹ ਵੀ ਪੜ੍ਹੋ: ਸ਼ਰਧਾ ਕਤਲ ਕਾਂਡ: ਅਪਰਾਧੀ ਹੋਵੇ ਚਲਾਕ ਤਾਂ ਨਾਰਕੋ ਟੈਸਟ ਵੀ ਕਾਰਗਰ ਨਹੀਂ

Last Updated : Nov 23, 2022, 9:53 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.