ਤਰਨਤਾਰਨ: ਸੀ.ਆਈ.ਏ ਸਟਾਫ (CIA staff) ਵੱਲੋਂ ਲੋਕਾਂ ਕੋਲੋ ਫਿਰੋਤੀ ਮੰਗਣ ਅਤੇ ਧਮਕੀਆਂ ਦੇਣ ਵਾਲਾ ਇੱਕ ਮੁਲਜ਼ਮ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ (Arrested with weapons) ਕੀਤਾ ਹੈ। ਇਸ ਮੌਕੇ ਸੀਨੀਅਰ ਪੁਲਿਸ ਅਫ਼ਸਰ (Senior police officer) ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਪੁਲਿਸ ਵੱਲੋਂ ਇਸ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਵਿੱਚ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾਕੇ ਇਲਾਕੇ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।
ਉਨ੍ਹਾਂ ਦੱਸਿਆ ਕਿ ਤਰਨਤਾਰਨ ਦੇ ਬੱਸ ਅੱਡਾ (Tarn Taran bus stand) ਤੋਂ ਜੰਡਿਆਲਾ ਬਾਈਪਾਸ-ਮੱਲੀਆ ਨੂੰ ਮੁਲਜ਼ਮ ਜਾ ਰਿਹਾ ਸੀ ਅਤੇ ਮੁਲਜ਼ਮ ਬਾਰੇ ਪੁਲਿਸ ਨੂੰ ਕਿਸੇ ਨੇ ਗੁਪਤ ਸੂਚਨਾ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕਰਕੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਤੋਂ ਨਾਜਾਇਜ਼ 32 ਬੋਰ ਦੀ ਪਿਸਤੌਲ (32 bore pistol), 3 ਜਿੰਦਾ ਕਾਰਤੂਸ ਇੱਕ ਕਾਰ ਵੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮ ਤੋਂ ਹੋਰ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲਿਆਂ ’ਤੇ ਭੜਕੇ ਲੋਕ, ਕਾਰਵਾਈ ਦੀ ਕੀਤੀ ਮੰਗ
ਮੀਡੀਆ ਨਾਲ ਗੱਲਬਾਤ ਦੌਰਾਨ ਆਈ.ਪੀ.ਐੱਸ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਨੇ ਕਈ ਲੁੱਟ-ਖੋਹ ਦੀਆਂ ਵਾਰਦਾਤਾਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਆਪਣੇ ਸਾਥੀਆਂ ਸਮੇਤ ਪਿਛਲੇ ਦਿਨੀਂ ਪਿਸਤੌਲ ਦੀ ਨੋਕ ‘ਤੇ ਅੰਮ੍ਰਿਤਸਰ ਤੋਂ ਇੱਕ ਕਾਰ ਖੋਈ ਸੀ। ਜਿਸ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਨੇ ਤਰਨਤਾਰਨ ਵਿੱਚ ਉਸੇ ਕਾਰ ਨੂੰ ਲੈਕੇ ਕਈ ਲੁੱਟਾਂ-ਖੋਹਾਂ ਕੀਤੀਆਂ ਹਨ। ਜਿਸ ਤੋਂ ਬਾਅਦ ਪੁਲਿਸ ਨੇ ਕੁਝ ਦਿਨ ਬਾਅਦ ਕਾਰ ਅਤੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਪਰ ਇਹ ਮੁਲਜ਼ਮ ਬੱਚ ਗਿਆ ਸੀ, ਜਿਸ ਨੂੰ ਪੁਲਿਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ: ਪਠਾਨਕੋਟ ਪੁਲਿਸ ਨੇ ਕਾਬੂ ਕੀਤਾ ਜਾਸੂਸ, ਪਾਕਿਸਤਾਨ ਭੇਜਦਾ ਸੀ ਜਾਣਕਾਰੀ