ਤਰਨਤਾਰਨ: ਬੀਤੇ ਕੁਝ ਦਿਨ ਪਹਿਲਾਂ ਕੈਥਲਿਕ ਚਰਚ ਠੱਕਰਪੁਰਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਪੂਰੇ ਪੰਜਾਬ ਵਿਚ ਕ੍ਰਿਸਚੀਅਨ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਉਂਕਿ 15-16 ਦਿਨ ਦੇ ਲਗਭਗ ਚੁੱਕੇ ਹਨ ਅਤੇ ਪੁਲਿਸ ਦੇ ਹੱਥ ਪਰ ਤੱਕ ਖਾਲੀ ਨਜ਼ਰ ਆ ਰਹੇ ਹਨ।DGP Arpit Shukla arrived at the Catholic Church.
ਜਿਸ ਨੂੰ ਦੇਖਦੇ ਹੋਏ ADGP ਪੰਜਾਬ ਅਰਪਿਤ ਸ਼ੁਕਲਾ ਨੇ ਕੈਥਲਿਕ ਚਰਚ ਠੱਕਰਪੁਰਾ ਦਾ ਦੌਰਾ ਕੀਤਾ ਅਤੇ ਚਰਚ ਦੇ ਫਾਦਰ ਥੌਮਸ ਪੋਚਾਲੀਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਇਸ ਉਪਰੰਤ ਗੱਲਬਾਤ ਕਰਦੇ ਹੋਏ ADGP ਨੇ ਕਿਹਾ ਕਿ ਕੈਥਲਿਕ ਚਰਚ ਵਿੱਚ ਵਾਪਰੀ ਘਟਨਾ ਨੂੰ ਲੈ ਕੇ SIT ਦਾ ਗਠਨ ਕੀਤਾ ਗਿਆ ਸੀ।
SIT ਦੇ ਮੈਬਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਤੋਂ ਸਾਰੇ ਹੀ ਗਤੀਵਿਧੀ ਦਾ ਜਾਇਜ਼ਾ ਲਿਆ ਗਿਆ ਹੈ SIT ਵੱਲੋਂ ਕੀਤੀ ਜਾ ਰਹੀ ਕਾਰਵਾਈ ਕਿੱਥੋਂ ਤੱਕ ਪਹੁੰਚੀ। ADGP ਨੇ ਕਿਹਾ ਕਿ ਸਾਡੀਆਂ ਵੱਖ-ਵੱਖ ਟੀਮਾਂ ਇਸ ਵਿੱਚ ਬੜੀ ਤੇਜ਼ੀ ਨਾਲ ਕੰਮ ਕਰ ਰਹੀਆਂ ਹਨ ਅਤੇ ਜਲਦੀ ਹੀ ਚਰਚ ਵਿਚ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵੱਲੋਂ ਲਗਾਤਾਰ ਸੂਬੇ ਦਾ ਮਾਹੌਲ ਖ਼ਰਾਬ ਕਰਨ ਲਈ ਦੁਕਾਨਦਾਰ ਅਤੇ ਵੱਡੇ ਬਿਜ਼ਨਸਮੈਨਾਂ ਤੋਂ ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਪਰ ਲੋਕ ਪੁਲਿਸ ਨੂੰ ਕੋਈ ਸਹਿਯੋਗ ਨਹੀਂ ਦਿੰਦੇ। ਜਿਸ ਕਰਕੇ ਇਹ ਲੋਕ ਇਹ ਕ੍ਰਾਈਮ ਕਰਦੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਇੱਕ ਗੌਰਵਮਈ ਇਤਿਹਾਸ ਹੈ, ਜਿਨ੍ਹਾਂ ਨੇ ਪੰਜਾਬ ਤੋਂ ਟੈਰੇਰਿਜ਼ਮ ਨੂੰ ਜੰਗੀ ਪੱਧਰ ਤੇ ਖ਼ਤਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਇਨ੍ਹਾਂ ਗੈਂਗਸਟਰਾਂ ਤੋਂ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ ਜਾਂ ਕਿਸੇ ਨੂੰ ਫਿਰੌਤੀ ਮੰਗਣ ਦੀ ਕਾਲ ਆਉਂਦੀ ਹੈ ਤਾਂ ਉਹ ਸਾਨੂੰ ਦੱਸਣ ਤਾਂ ਉਨ੍ਹਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਨਸ਼ੇ ਦੇ ਮੁੱਦੇ ਤੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਤੇ ADGP ਆਪਣਾ ਪੱਲਾ ਝਾੜਦੇ ਦਿਖਾਈ ਦਿੱਤੇ।
ਜ਼ਿਲ੍ਹੇ ਦੇ SSP ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਿੰਡ ਝਬਾਲ ਵਿਖੇ ਇੱਕ ਵਿਅਕਤੀ ਵੱਲੋਂ ਜੋ ਲਗਾਤਾਰ ਇੱਕ ਵੀਡੀਓ ਵਾਇਰਲ ਕੀਤੀ ਜਾ ਰਹੀ ਹੈ ਕਿ ਝਬਾਲ ਕਸਬੇ ਅੰਦਰ ਨਸ਼ਾ ਬਹੁਤ ਜੰਗੀ ਪੱਧਰ ਤੇ ਵਿਕ ਰਿਹਾ ਹੈ ਉਹ ਬਿਲਕੁਲ ਗ਼ਲਤ ਅਤੇ ਝੂਠ ਹੈ ਕਿਉਂਕਿ ਉਕਤ ਵਿਅਕਤੀ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ ਇਸ ਮੌਕੇ ADGP ਪੰਜਾਬ ਨੇ ਪੂਰੇ ਪੰਜਾਬ ਦੇ ਕ੍ਰਿਸ਼ਚਨ ਭਾਈਚਾਰੇ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲੈਣਗੇ।
ਇਹ ਵੀ ਪੜ੍ਹੋ: ਭਾਜਪਾ ਦਾ ਆਪ ਉੱਤੇ ਪਲਟਵਾਰ, ਕਿਹਾ, ਆਮ ਆਦਮੀ ਪਾਰਟੀ ਦੀ ਬਣਤਰ ਹੀ ਹੋਈ ਝੂਠ ਉੱਤੇ ਬਣੀ