ETV Bharat / state

ਬਿਜਲੀ ਸੰਕਟ ਨੂੰ ਲੈ ਕੇ 'ਆਪ' ਖ਼ਿਲਾਫ਼ ਸੰਘਰਸ਼ ਦੇ ਮੈਦਾਨ 'ਚ ਅਕਾਲੀ ਦਲ - ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ

ਬਿਜਲੀ ਸੰਕਟ ਨੂੰ ਲੈ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਹੁਣ ਹਰ ਵਰਗ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਜਿੱਥੇ ਪਹਿਲੇ ਕਾਂਗਰਸ ਵੱਲੋਂ ਫਿਰ ਭਾਜਪਾ ਵੱਲੋਂ ਫਿਰ ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ ਸੀ ਇਸ ਦੇ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰੇ ਪੰਜਾਬ ਵਿੱਚ ਡੀਸੀ ਦਫ਼ਤਰਾਂ ਨੂੰ ਬਿਜਲੀ ਸੰਕਟ ਨੂੰ ਲੈ ਕੇ ਮੰਗ ਪੱਤਰ ਦਿੱਤੇ ਜਾ ਰਹੇ ਹਨ।

ਬਿਜਲੀ ਸੰਕਟ ਨੂੰ ਲੈ ਕੇ 'ਆਪ' ਖ਼ਿਲਾਫ਼ ਸੰਘਰਸ਼ ਦੇ ਮੈਦਾਨ 'ਚ ਅਕਾਲੀ ਦਲ

author img

By

Published : May 9, 2022, 5:53 PM IST

ਅੰਮ੍ਰਿਤਸਰ : ਬਿਜਲੀ ਸੰਕਟ ਨੂੰ ਲੈ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਹੁਣ ਹਰ ਵਰਗ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਜਿੱਥੇ ਪਹਿਲੇ ਕਾਂਗਰਸ ਵੱਲੋਂ ਫਿਰ ਭਾਜਪਾ ਵੱਲੋਂ ਫਿਰ ਕਿਸਾਨਾਂ ਵੱਲੋਂ ਆਮ ਆਦਮੀ ਪਾਰਟੀ ਦੇ ਖਿਲਾਫ ਨਾਅਰੇਬਾਜੀ ਕੀਤੀ ਗਈ ਸੀ ਇਸ ਦੇ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰੇ ਪੰਜਾਬ ਵਿੱਚ ਡੀਸੀ ਦਫ਼ਤਰਾਂ ਨੂੰ ਬਿਜਲੀ ਸੰਕਟ ਨੂੰ ਲੈ ਕੇ ਮੰਗ ਪੱਤਰ ਦਿੱਤੇ ਜਾ ਰਹੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਸੰਕਟ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ ਲੰਬੇ ਲੰਬੇ ਬਿਜਲੀ ਦੇ ਘੱਟ ਦੇਖਣ ਨੂੰ ਮਿਲ ਰਹੇ ਹਨ ਪਿੰਡਾਂ ਦੇ ਵਿੱਚ ਵੀ ਅੱਠ ਘੰਟੇ ਬਿਜਲੀ ਪੂਰੀ ਨਹੀਂ ਹੋ ਪਾ ਰਹੀ ਜਿਸਦੇ ਚਲਦੇ ਅੱਜ ਪੂਰੇ ਪੰਜਾਬ ਵਿੱਚ ਵੱਖ ਵੱਖ ਡੀ ਸੀ ਦਫਤਰਾਂ ਵਿਚ ਮੰਗ ਪੱਤਰ ਦਿੱਤੇ ਜਾ ਰਹੇ ਹਨ ਜਿਸ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜ਼ਿਲਾ ਤੇ ਦਿਹਾਤੀ ਇਕਾਈ ਵੱਲੋਂ ਵੀ ਮੰਗ ਪੱਤਰ ਦਿੱਤਾ ਗਿਆ।

ਬਿਜਲੀ ਸੰਕਟ ਨੂੰ ਲੈ ਕੇ 'ਆਪ' ਖ਼ਿਲਾਫ਼ ਸੰਘਰਸ਼ ਦੇ ਮੈਦਾਨ 'ਚ ਅਕਾਲੀ ਦਲ

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਦੋ ਮਹੀਨੇ ਦੀ ਕਾਰਗੁਜ਼ਾਰੀ ਨੂੰ ਲੈ ਕੇ ਮੰਗ ਪੱਤਰ ਦੇਣਾ ਹੈ ਕਿ ਪੰਜਾਬ ਸਰਕਾਰ ਦੋ ਮਹੀਨਿਆਂ ਦੀ ਕਾਰਗੁਜ਼ਾਰੀ ਦੌਰਾਨ ਪੂਰੀ ਤਰੀਕੇ ਨਾਲ ਫੇਲ੍ਹ ਸਾਬਿਤ ਹੋਈ ਹੈ।ਪੰਜਾਬ ਦੇ ਵਿੱਚ ਹਰ ਕੋਈ ਵਿਅਕਤੀ ਸਰਕਾਰ ਦਾ ਵਿਰੋਧ ਕਰ ਰਿਹਾ ਹੈ ਚਾਹੇ ਬਿਜਲੀ ਸੰਕਟ ਨੂੰ ਲੈ ਕੇ ਹੋਵੇ ਚਾਹੇ ਝੋਨੇ ਦੀ ਬਿਜਾਈ ਨੂੰ ਲੈ ਕੇ ਹੋਵੇ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਵੀ ਬਦ ਤੋਂ ਬਦਤਰ ਹੁੰਦੀ ਦਿਖਾਈ ਦੇ ਰਹੀ ਹੈ।

ਦੂਜੇ ਪਾਸੇ ਵਿਧਾਨ ਸਭਾ ਹਲਕਾ ਦੱਖਣੀ ਅੰਮ੍ਰਿਤਸਰ ਤੋਂ ਚੋਣ ਲੜ ਚੁਕੇ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਹੁਤ ਸਾਰੇ ਵਾਅਦੇ ਪੰਜਾਬ ਦੀ ਸੱਤਾ 'ਚ ਆਉਣ ਤੋਂ ਪਹਿਲਾਂ ਕੀਤੇ ਸੀ। ਪਰ ਹੁਣ ਸੱਤਾ 'ਚ ਆਉਂਦਿਆਂ ਹੀ ਉਹ ਆਪਣੇ ਸਾਰੇ ਵਾਅਦੇ ਭੁੱਲ ਚੁੱਕੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲੋਕ ਇਸ ਦਾ ਜਵਾਬ ਕੁਝ ਸਮੇਂ ਤਕ ਖ਼ੁਦ ਆਮ ਆਦਮੀ ਪਾਰਟੀ ਦੇ ਜਿੱਤੇ ਵਿਧਾਇਕਾਂ ਨੂੰ 'ਤੇ ਮੁੱਖ ਮੰਤਰੀ ਨੂੰ ਦੇਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮੇਂ ਲਾਈਨ ਆਰਡਰ ਦੀ ਸਥਿਤੀ ਵੀ ਬਦ ਤੋਂ ਬਦਤਰ ਹੁੰਦੀ ਦਿਖਾਈ ਦੇ ਰਹੀ ਹੈ। ਆਏ ਦਿਨ ਹੀ ਕੋਈ ਨਾ ਕੋਈ ਵੱਡੀ ਵਾਰਦਾਤ ਹੋ ਰਹੀ ਹੈ ਪਰ ਸਰਕਾਰ ਸੁੱਤੀ ਪਈ ਹੈ।

ਦੂਜੇ ਪਾਸੇ ਇਸ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਅੱਜ ਉਨ੍ਹਾਂ ਨੂੰ ਮਿਲਣ ਪਹੁੰਚਿਆ ਅਤੇ ਮੰਗ ਪੱਤਰ ਦਿੱਤਾ ਹੈ ਅਤੇ ਬਿਜਲੀ ਸੰਕਟ ਨੂੰ ਲੈ ਕੇ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਨੇ ਮੰਗ ਪੱਤਰ ਦਿੱਤਾ ਹੈ। ਇਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾ ਦਿੱਤੀਆਂ ਜਾਣਗੀਆਂ।

ਇਹ ਵੀ ਪੜ੍ਹੋ:- ਵਾਹ! ਤਾਂ ਐਨਾ ਫਾਇਦੇਮੰਦ ਹੈ ਗੁਲਾਬ ਜਲ...

ETV Bharat Logo

Copyright © 2025 Ushodaya Enterprises Pvt. Ltd., All Rights Reserved.