ਤਰਨਤਾਰਨ: ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਕੈਬਨਿਟ ਮੰਤਰੀ ਪੰਜਾਬ ਰਣਜੀਤ ਸਿੰਘ ਬ੍ਰਹਮਪੁਰਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਪੀਜੀਆਈ ਹਸਪਤਾਲ 'ਚ ਆਖਰੀ ਸਾਹ ਲਏ। ਉਨ੍ਹਾਂ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਬ੍ਰਹਮਪੁਰਾ ਦੇ ਬੇਟੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤੀ। ਦੱਸਿਆ ਜਾ ਰਿਹਾ ਹੈ ਕਿ ਬ੍ਰਹਮਪੁਰਾ ਦਾ ਅੰਤਿਮ ਸਸਕਾਰ ਬੁੱਧਵਾਰ ਯਾਨੀ ਅੱਜ ਦੁਪਿਹਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੀ ਦੇਹਾਂਤ 'ਤੇ ਅਕਾਲੀ ਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਲਗਾਤਾਕ 3 ਵਾਰ ਚੁਣੇ ਗਏ ਵਿਧਾਇਕ: ਵਿਧਾਨ ਸਭਾ ਹਲਕਾ ਨੌਸ਼ਹਿਰਾ ਪੰਨੂਆਂ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਲਗਾਤਾਰ 3 ਵਾਰ ਵਿਧਾਇਕ ਚੁਣੇ ਗਏ ਸਨ। ਉਹ ਬਾਦਲ ਸਰਕਾਰ ਦਰਮਿਆਨ ਦੋ ਵਾਰ ਪੇਂਡੂ ਵਿਕਾਸ ਮੰਤਰੀ ਰਹੇ ਸਨ। ਸਾਲ 2014 ਦੌਰਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਗਿੱਲ ਨੂੰ ਹਰਾਉਂਦੇ ਹੋਏ ਸੰਸਦ ਮੈਂਬਰ ਚੁਣੇ ਗਏ ਸਨ। ਰਣਜੀਤ ਸਿੰਘ ਬ੍ਰਹਮਪੁਰਾ ਦੀ ਮੌਤ ਦੀ ਖ਼ਬਰ ਸੁਣਦੇ ਹੀ ਹਲਕਾ ਅਤੇ ਨਾਲ ਲਗਦੇ ਪਿੰਡਾਂ ਵਿਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੇ ਪੱਧਰ ਉੱਤੇ ਲੋਕ ਪਿੰਡ ਬ੍ਰਹਮਪੁਰ ਵਿਖੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਗ੍ਰਹਿ ਵਿਖੇ ਪਹੁੰਚ ਰਹੇ ਹਨ।
ਮਜੀਠੀਆਂ ਨੇ ਕੀਤਾ ਦੁੱਖ ਪ੍ਰਗਟਾਵਾ: ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਦੀਵੀ ਵਿਛੋੜੇ ਦਾ ਰੋਸ ਪ੍ਰਗਟ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮਾਝੇ ਇਲਾਕੇ ਦੀ ਇੱਕ ਵੱਡੀ ਸ਼ਖਸੀਅਤ ਸਦੀਵੀਂ ਵਿਛੋੜਾ ਦੇ ਕੇ ਚਲੀ ਗਈ ਹੈ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਵਰਗੀ ਸ਼ਖਸੀਅਤ ਪੰਥ ਦੀ ਚੜਦੀ ਕਲਾ ਭਾਈਚਾਰਕ ਸਾਂਝ ਅਤੇ ਪਾਰਟੀ ਦੀ ਭਲਾਈ ਵਾਸਤੇ ਹਮੇਸ਼ਾ ਹੀ ਯਤਨ ਕਰਦੇ ਰਹੇ।
"ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ": ਮਜੀਠੀਆ ਨੇ ਕਿਹਾ ਕਿ ਜਿੰਨੀ ਚੰਗੀ ਤਰ੍ਹਾਂ ਮਾਝੇ ਦੇ ਇਲਾਕੇ ਦੀ ਜਿੰਨੀ ਸਮਝ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸੀ, ਸ਼ਾਇਦ ਕਿਸੇ ਨੂੰ ਵੀ ਨਹੀਂ ਹੈ। ਅਜਿਹੀ ਸ਼ਖਸੀਅਤ ਦਾ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਿੱਥੇ ਉਹ ਰਣਜੀਤ ਸਿੰਘ ਬ੍ਰਹਮਪੁਰਾ ਦੇ ਪਰਿਵਾਰ ਦਾ ਨਾ ਪੂਰਾ ਹੋਣ ਵਾਲਾ ਘਾਟਾ ਹੋਇਆ ਹੈ, ਉੱਥੇ ਹੀ ਉਨ੍ਹਾਂ ਦੇ ਵੱਡੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਵੀ ਇਹ ਘਾਟਾ ਕਦੀ ਪੂਰਾ ਨਹੀਂ ਹੋ ਸਕਦਾ। ਉਹ ਅਰਦਾਸ ਕਰਦੇ ਹਨ ਰਣਜੀਤ ਸਿੰਘ ਬ੍ਰਹਮਪੁਰਾ ਪ੍ਰਮਾਤਮਾ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
-
ਸੀਨੀਅਰ ਅਕਾਲੀ ਆਗੂ ਸ. ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦੁੱਖ ਵਿਅਕਤ ਕਰਦਾ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…
— Bhagwant Mann (@BhagwantMann) December 13, 2022 " class="align-text-top noRightClick twitterSection" data="
">ਸੀਨੀਅਰ ਅਕਾਲੀ ਆਗੂ ਸ. ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦੁੱਖ ਵਿਅਕਤ ਕਰਦਾ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…
— Bhagwant Mann (@BhagwantMann) December 13, 2022ਸੀਨੀਅਰ ਅਕਾਲੀ ਆਗੂ ਸ. ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ…ਦੁਖਦਾਈ ਘੜੀ ‘ਚ ਪਰਿਵਾਰ ਨਾਲ ਦੁੱਖ ਵਿਅਕਤ ਕਰਦਾ ਹਾਂ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ…
— Bhagwant Mann (@BhagwantMann) December 13, 2022
ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ‘ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ। ਦੁਖਦਾਈ ਘੜੀ ‘ਚ ਪਰਿਵਾਰ ਨਾਲ ਦੁੱਖ ਵਿਅਕਤ ਕਰਦਾ ਹਾਂ। ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ।
ਬ੍ਰਹਮਪੁਰਾ ਨੇ ਛੱਡ ਦਿੱਤਾ ਸੀ ਅਕਾਲੀ ਦਲ (ਬਾਦਲ) ਦਾ ਪੱਲਾ, ਪਰ: ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਛੱਡ ਦਿੱਤਾ ਗਿਆ ਸੀ, ਕਿਉਂਕਿ ਰਣਜੀਤ ਸਿੰਘ ਬ੍ਰਹਮਪੁਰਾ ਸਮੇਤ ਬਾਕੀ ਲੀਡਰਾਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਬੇਅਦਬੀ ਨੂੰ ਲੈ ਕੇ ਗੰਭੀਰ ਨਹੀਂ ਹੈ ਅਤੇ ਉਸ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਿਚ ਜਾਣ-ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ। ਇਸ ਦੇ ਰੋਸ ਵਜੋਂ ਬ੍ਰਹਮਪੂਰਾ ਸਮੇਤ ਹੋਰ ਸੀਨੀਅਰ ਨੇਤਾਵਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਛੱਡ ਦਿੱਤਾ ਸੀ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਬਣਾਇਆ ਸੀ ਜਿਸ ਵਿਚ ਉਨ੍ਹਾਂ ਨਾਲ ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ, ਕਰਨੈਲ ਸਿੰਘ ਪੀਰ ਮੁਹੰਮਦ ਵੀ ਸ਼ਾਮਲ ਹੋਏ ਸਨ।
ਘਰ ਵਾਪਸੀ ਤੇ 2022 ਵਿਧਾਨਸਭਾ ਚੋਣ 'ਚ ਹਾਰ: ਵਿਧਾਨ ਸਭਾ ਚੋਣਾਂ ਵਿਚ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚ ਫਿਰ ਵਾਪਸੀ ਕਰ ਲਈ ਗਈ ਸੀ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹਲਕਾ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਟਿਕਟ ਵੀ ਦਿੱਤੀ ਗਈ ਸੀ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਹਾਰ ਹੋਈ ਸੀ। ਕੁਝ ਦੇਰ ਪਹਿਲਾਂ ਹੀ ਪਾਰਟੀ ਨੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਉਨ੍ਹਾਂ ਦੇ ਅਨੁਭਵ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਯੁਕਤ ਕੀਤਾ ਸੀ। ਦੱਸ ਦੇਈਏ ਕਿ ਹਲਕਾ ਖਡੂਰ ਸਾਹਿਬ ਤੋਂ ਰਣਜੀਤ ਸਿੰਘ ਬ੍ਰਹਮਪੁਰਾ 2014 ਤੋਂ 2019 ਲੋਕ ਸਭਾ ਮੈਂਬਰ ਵਜੋਂ ਵੀ ਆਪਣੀ ਸੇਵਾ ਨਿਭਾਅ ਚੁੱਕੇ ਸਨ।
-
Passing away of tireless Panthic warrior and Akali stalwart Jathedar Ranjit Singh Ji Brahmpura is a massive loss to Panth, Punjab and to Shiromani Akali Dal. This blow has created a void that would be hard to fill. pic.twitter.com/KdfjaNoagh
— Sukhbir Singh Badal (@officeofssbadal) December 13, 2022 " class="align-text-top noRightClick twitterSection" data="
">Passing away of tireless Panthic warrior and Akali stalwart Jathedar Ranjit Singh Ji Brahmpura is a massive loss to Panth, Punjab and to Shiromani Akali Dal. This blow has created a void that would be hard to fill. pic.twitter.com/KdfjaNoagh
— Sukhbir Singh Badal (@officeofssbadal) December 13, 2022Passing away of tireless Panthic warrior and Akali stalwart Jathedar Ranjit Singh Ji Brahmpura is a massive loss to Panth, Punjab and to Shiromani Akali Dal. This blow has created a void that would be hard to fill. pic.twitter.com/KdfjaNoagh
— Sukhbir Singh Badal (@officeofssbadal) December 13, 2022
ਸੁਖਬੀਰ ਬਾਦਲ ਨੇ ਜਤਾਇਆ ਦੁੱਖ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਰਾਹੀਂ ਲਿਖਿਆ ਕਿ, 'ਅਣਥੱਕ ਪੰਥਕ ਯੋਧੇ ਅਤੇ ਅਕਾਲੀ ਆਗੂ ਜਥੇਦਾਰ ਰਣਜੀਤ ਸਿੰਘ ਜੀ ਬ੍ਰਹਮਪੁਰਾ ਦਾ ਚਲੇ ਜਾਣਾ ਪੰਥ, ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ (Big loss to Shiromani Akali Dal) ਘਾਟਾ ਹੈ। ਇਸ ਝਟਕੇ ਨੇ ਇੱਕ ਖਾਲੀ ਥਾਂ ਪੈਦਾ ਕਰ ਦਿੱਤੀ ਹੈ ਜਿਸ ਨੂੰ ਭਰਨਾ ਔਖਾ ਹੋਵੇਗਾ'।
ਇਹ ਵੀ ਪੜ੍ਹੋ: ਸਵਾਲਾਂ ਦੇ ਘੇਰੇ ਵਿਚ ਪੰਜਾਬ ਦਾ ਸਿਹਤ ਮਾਡਲ, ਵਿਰੋਧੀਆਂ ਦੇ ਨਿਸ਼ਾਨੇ 'ਤੇ ਸਰਕਾਰ, ETV Bharat ਦੀ ਖਾਸ ਰਿਪੋਰਟ