ETV Bharat / state

ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਕੈਪਟਨ ਦਾ ਦੋਹਰਾ ਚਿਹਰਾ ਆਇਆ ਲੋਕਾਂ ਸਾਹਮਣੇ: ਵਿਰਸਾ ਸਿੰਘ ਵਲਟੋਹਾ

ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਪਾਰਟੀ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਕੈਪਟਨ ਦਾ ਦੋਹਰਾ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ। ਉਨ੍ਹਾਂ ਨੇ ਕੁੱਝ ਦਿਨ ਪਹਿਲਾਂ ਇਹ ਮੰਨਿਆ ਕਿ ਦਿੱਲੀ '84 ਕਤਲੇਆਮ ਵਿੱਚ ਕਾਂਗਰਸ ਦਾ ਹੱਥ ਹੈ।

Akali Dal Senior Leader Virsa Singh valtoha
author img

By

Published : May 18, 2019, 10:07 AM IST

ਤਰਨਤਾਰਨ: ਕੈਪਟਨ ਅਮਰਿੰਦਰ ਸਿੰਘ ਅਤੇ ਸਮੁੱਚੀ ਕਾਂਗਰਸ ਪਾਰਟੀ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਸਿਆਸੀ ਰੋਟੀਆਂ ਸੇਕਣ ਦਾ ਕੰਮ ਕਰ ਰਹੀ ਹੈ, ਇਹ ਕਹਿਣਾ ਹੈ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਪਾਰਟੀ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਦਾ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਗੱਲ ਤੋਂ ਚੰਗੀ ਤਰ੍ਹਾਂ ਜਾਣੂ ਹੈ ਕਿ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਵਾਸਤਾ ਨਹੀਂ ਹੈ।
ਵਲਟੋਹਾ ਨੇ ਕਿਹਾ ਕਿ ਸਗੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਨਾਲੋਂ ਜ਼ਿਆਦਾ ਦੁੱਖੀ ਹੋਇਆ, ਕਿਉਂਕਿ ਇਹ ਘਟਨਾਵਾਂ ਉਨ੍ਹਾਂ ਦੀ ਸਰਕਾਰ ਵੇਲੇ ਹੋਈਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਅੱਜ ਵੀ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਬਣਨ ਸਮੇਂ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸੀ ਕਿ ਪੰਜਾਬ ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਪਿਛੇ ਆਈਐੱਸਆਈ ਅਤੇ ਹੋਰ ਪਾਕਿਸਤਾਨ ਏਜੰਸੀਆਂ ਅਤੇ ਦੇਸ਼ ਵਿਰੋਧੀ ਤਾਕਤਾਂ ਦਾ ਹੱਥ ਹੈ।

ਵੇਖੋ ਵੀਡੀਓ।
ਵਲਟੋਹਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕਾਂ ਦਾ ਸਾਹਮਣਾ ਕਰਨਾ ਪਿਆ ਅਤੇ ਹੁਣ ਲੋਕ ਸਭਾ ਦੀਆਂ ਚੋਣਾਂ ਵਿੱਚ ਪਾਰਟੀ ਦੀ ਹਾਰ ਪ੍ਰਤੱਖ ਨਜ਼ਰ ਆਉਣ ਲੱਗੀ ਹੈ ਤਾਂ ਇਹ ਅਕਾਲੀ ਦਲ ਦੀ ਲੀਡਰਸ਼ਿਪ 'ਤੇ ਸਵਾਲ ਉਠਾ ਰਹੇ ਹਨ ਜੋ ਕਿ ਕੈਪਟਨ ਅਮਰਿੰਦਰ ਸਿੰਘ ਦਾ ਦੋਹਰਾ ਕਿਰਦਾਰ ਲੋਕਾਂ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਥੇ ਹੀ ਬਸ ਨਹੀਂ, ਕੈਪਟਨ ਅਮਰਿੰਦਰ ਸਿੰਘ ਦਾ ਦੋਹਰਾ ਕਿਰਦਾਰ 1984 ਨਸਲਕੁਸ਼ੀ ਨੂੰ ਲੈ ਕੇ ਸਾਹਮਣੇ ਆ ਰਿਹਾ ਹੈ ਅਤੇ ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਮੰਨਿਆ ਸੀ ਕਿ 1984 ਸਿੱਖ ਕਤਲੇਆਮ, ਜਿਸ ਵਿੱਚ ਸਿੱਖਾਂ ਨੂੰ ਜਿਉਂਦੇ ਜੀਅ ਗਲ਼ੇ ਵਿੱਚ ਟਾਇਰ ਪਾ ਕੇ ਸਾੜਿਆ ਗਿਆ ਸੀ ਅਤੇ ਲੋਕਾਂ ਦੇ ਹਜ਼ੂਮ ਨੇ ਸਿੱਖਾਂ ਦੇ ਘਰਾਂ ਨੂੰ ਅੱਗ ਲਗਾ ਕੇ ਸਾੜਿਆ ਗਿਆ ਸੀ ਅਤੇ ਨਾਅਰੇ ਲਗਾਏ ਸੀ ' ਮਾਰੋਂ ਸਰਦਾਰ ਕੋ ਦੇਸ਼ ਕੇ ਗੱਦਾਰ ਕੋ' ਅਤੇ ਇਸ ਗੱਲ 'ਤੇ ਕੈਪਟਨ ਅਮਰਿੰਦਰ ਸਿੰਘ ਆਪਣੀ ਸਹਿਮਤੀ ਦੇ ਕੇ ਮੰਨ ਚੁਕੇ ਹਨ ਕਿ ਇਹ ਸਾਰਾ ਕੁਝ ਕਾਂਗਰਸ ਸਰਕਾਰ ਨੇ ਅਤੇ ਕਾਂਗਰਸੀ ਲੀਡਰਸ਼ਿਪ ਨੇ ਕਰਵਾਇਆ ਸੀ। ਵਿਰਸਾ ਵਲਟੋਹਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਆਪ ਨੂੰ ਸਿੱਖ ਕਹਾਉਣ ਵਾਲੇ ਅੱਜ ਸਿੱਖਾਂ ਦੀ ਕਾਤਲ ਕਹਾਉਣ ਵਾਲੀ ਕਾਂਗਰਸ ਦੀ ਜਮਾਤ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਹ ਗੱਲ ਕਹਿ ਚੁੱਕੇ ਹਨ ਕਿ ਜਿਸ ਨੇ ਵੀ ਬੇਅਦਬੀ ਦੀਆਂ ਘਟਨਾਵਾਂ ਕੀਤੀਆਂ ਉਸਦਾ ਕੱਖ ਨਾ ਰਹੇ, ਜੇਕਰ ਫਿਰ ਵੀ ਕਾਂਗਰਸ ਅਕਾਲੀਆਂ ਨੂੰ ਇਸ ਗੱਲ ਲਈ ਦੋਸ਼ੀ ਮੰਨਦੀ ਹੈ ਤਾਂ ਫਿਰ ਅੱਜ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ?, ਇਹ ਸਿਰਫ਼ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਝੀ ਚਾਲ ਹੈ, ਜਿਸ ਨੂੰ ਲੋਕ ਚੰਗੀ ਤਰ੍ਹਾਂ ਜਾਣ ਚੁੱਕੇ ਹਨ।

Intro:Body:

virsa singh valtoha

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.