ਤਰਨਤਾਰਨ : ਦਿੱਲੀ ਹਿੰਸਾ ਮਾਮਲੇ ਵਿੱਚ ਲੋੜੀਂਦੇ ਨੌਜਵਾਨਾਂ ਨੂੰ ਦਿੱਲੀ ਪੁਲਿਸ ਵਲੋਂ ਲਗਾਤਾਰ ਗ੍ਰਿਫ਼ਤਾਰ ਕਰਨ ਦਾ ਸਿਲਸਿਲਾ ਜਾਰੀ ਹੈ ਜਿਸ ਤਹਿਤ ਦਿੱਲੀ ਪੁਲੀਸ ਵੱਲੋਂ ਪਿੰਡ ਤਲਵੰਡੀ ਸੋਭਾ ਸਿੰਘ ਦੇ ਇਕ ਹੋਰ ਨੌਜਵਾਨ ਨੂੰ ਉਸ ਦੇ ਹੀ ਪਿੰਡ ਵਿੱਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਨੌਜਵਾਨ ਬੂਟਾ ਸਿੰਘ ਪੁੱਤਰ ਸੁਖਵਿੰਦਰ ਸਿੰਘ ਤੇ ਦਿੱਲੀ ਪੁਲੀਸ ਵੱਲੋਂ ਪੰਜਾਹ ਹਜ਼ਾਰ ਰੁਪਏ ਦਾ ਨਾਮ ਰੱਖਿਆ ਹੋਇਆ ਸੀ ਕਿਉਂਕਿ ਬੂਟਾ ਸਿੰਘ ਛੱਬੀ ਜਨਵਰੀ ਦੀ ਹੋਈ ਹਿੰਸਾ ਵਿੱਚ ਲਾਲ ਕਿਲ੍ਹੇ ਦੇ ਨਜ਼ਦੀਕ ਮੌਜੂਦ ਸੀ।
ਨੌਜਵਾਨ ਬੂਟਾ ਸਿੰਘ ਦੀ ਟੀਵੀ ਤੇ ਫੋਟੋ ਵਾਇਰਲ ਹੋਣ ਤੋਂ ਬਾਅਦ ਦਿੱਲੀ ਪੁਲੀਸ ਨੇ ਪਿੰਡ ਤਲਵੰਡੀ ਸੋਭਾ ਸਿੰਘ ਦੇ ਚਾਰ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਸੀ ਅਤੇ ਉਦੋਂ ਤੋਂ ਹੀ ਇਹ ਨੌਜਵਾਨ ਦਿੱਲੀ ਪੁਲਸ ਦੇ ਸ਼ਿਕੰਜੇ ਚੋਂ ਬਾਹਰ ਚਲਦੇ ਆ ਰਹੇ ਸਨ ਅਤੇ ਹੁਣ ਦਿੱਲੀ ਪੁਲਸ ਵੱਲੋਂ ਸ਼ਿਕੰਜਾ ਕੱਸਦੇ ਹੋਏ ਬੀਤੇ ਕੁਝ ਦਿਨ ਪਹਿਲਾਂ ਤਲਵੰਡੀ ਸੋਭਾ ਸਿੰਘ ਦੇ ਗੁਰਜੋਤ ਸਿੰਘ ਜਿਸ ਤੇ ਇੱਕ ਲੱਖ ਰੁਪਏ ਦਾ ਨਾਮ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।
ਬੂਟਾ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦਿੱਲੀ ਪੁਲੀਸ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਦਿੱਲੀ ਪੁਲੀਸ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਨੌਜਵਾਨ ਪੁੱਤਾਂ ਉੱਪਰ ਝੂਠੇ ਮੁਕੱਦਮੇ ਦਰਜ ਕਰਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਵਿਚ ਲੱਗੀ ਹੋਈ ਹੈ।
ਇਹ ਵੀ ਪੜ੍ਹੋਂ : ਜਦੋਂ ਸ਼ਵੇਤ ਮਲਿਕ ਕੰਧ ਟੱਪ ਕੇ ਭੱਜਣ ਲਈ ਹੋਏ ਮਜ਼ਬੂਰ! ਵੀਡੀਓ ਵਾਇਰਲ