ਤਰਨ ਤਾਰਨ: ਜ਼ਿਲ੍ਹੇ ਦੇ ਕਸਬਾ ਝਬਾਲ ਵਿੱਚ ਇੱਕ ਨਬਾਲਿਗ ਅੰਮ੍ਰਿਤਧਾਰੀ ਨੌਜਵਾਨ ਨੂੰ ਅਗਵਾਹ ਕਰਨ ਦੀ ਕੋਸ਼ਿਸ਼ ਕਰਨ ਅਤੇ ਕੇਸਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।
ਪੀੜਤ ਅਕਾਸ਼ਦੀਪ ਸਿੰਘ ਨੇ ਦੱਸਿਆ ਕਿ ਉਸ ਅੱਡੇ 'ਤੇ ਕਿਸੇ ਕੰਮ ਜਾ ਰਿਹਾ ਸੀ ਕਿ ਅਚਾਨਕ ਉਸ ਕੋਲ ਇੱਕ ਸਵਿਫਟ ਕਾਰ ਆ ਕੇ ਰੁਕੀ। ਉਸ ਨੇ ਦੱਸਿਆ ਕਿ ਉਸ ਕਾਰ ਵਿੱਚ ਚਾਰ ਲੋਕ ਸਵਾਰ ਸਨ ਜਿੰਨ੍ਹਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਅਗਵਾਹ ਕਰਨ ਦੀ ਕੋਸ਼ਿਸ਼ ਕੀਤੀ। ਅਕਾਸ਼ਦੀਪ ਨੇ ਦੱਸਿਆ ਕਿ ਉਨ੍ਹਾਂ ਵਿੱਚ ਉਸ ਨੂੰ ਇੱਕ ਵਿਅਕਤੀ ਦੀ ਪਹਿਚਾਣ ਹੋ ਗਈ ਜੋ ਕਿ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦਾ ਅਰਮਾਨਦੀਪ ਹੈ।
ਇਸ ਬਾਰੇ ਅਕਾਸ਼ਦੀਪ ਨੇ ਪਿਤਾ ਲੱਖਾ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਅਰਮਾਨਦੀਪ ਦੇ ਪਰਿਵਾਰ ਨਾਲ ਸੀਵਰੇਜ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਝਗੜੇ ਨੂੰ ਪੰਚਾਇਤੀ ਤੌਰ 'ਤੇ ਨਿਜਿੱਠ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿਸ ਘਟਨਾ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੂੰ ਖ਼ਤਰਾ ਪੈਦਾ ਹੋ ਗਿਆ।
ਜਦੋਂ ਇਸ ਬਾਰੇ ਦੂਜੀ ਧਿਰ ਨਾਲ ਗੱਲ ਕਰਨੀ ਚਾਹੀ ਤਾਂ ਘਰ ਵਿੱਚ ਮੌਜੂਦ ਔਰਤ ਨੇ ਕਿਹਾ ਕਿ ਜਦੋਂ ਘਰ ਦਾ ਮੁਖੀ ਘਰ ਹੋਵੇਗਾ ਉਦੋਂ ਹੀ ਉਹ ਗੱਲ ਕਰਨਗੇ। ਇਸ ਬਾਰੇ ਪੁਲਿਸ ਅਧਿਕਾਰੀ ਬਲਬੀਰ ਸਿੰਘ ਨੇ ਕਿਹਾ ਮਾਮਲਾ ਦਰਜ ਕਰਕੇ ਪੁਲਿਸ ਇਸ ਦੀ ਤਫਤੀਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਜੋ ਵੀ ਮੁਲਜ਼ਮ ਹੋਇਆ ਉਸ 'ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।