ਤਰਨਤਾਰਨ: ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਤੇ ਜਰਮਨੀ ਆਧਾਰਿਤ ਗਰੁੱਪਾਂ ਦੇ ਸਮਰਥਨ ਨਾਲ ਖ਼ਾਲਿਸਾਤਨ ਜ਼ਿੰਦਾਬਾਦ ਫ਼ੋਰਸ ਦੇ ਮੁੜ ਸੁਰਜੀਤ ਹੋਏ ਅੱਤਵਾਦੀਆਂ ਦਾ ਪਰਦਾਫਾਸ਼ ਕੀਤਾ ਹੈ। ਇਸ ਤਹਿਤ 4 ਨੌਜਵਾਨਾਂ ਨੂੰ ਹਥਿਆਰਾਂ ਦੀ ਭਾਰੀ ਮਾਤਰਾ ਸਣੇ ਕਾਬੂ ਕੀਤਾ ਹੈ। ਇਨ੍ਹਾਂ 'ਚੋਂ ਇੱਕ ਮੁਲਜ਼ਮ ਬਲਵੰਤ ਸਿੰਘ ਦੇ ਪਰਿਵਾਰ ਨੇ ਅਹਿਮ ਖ਼ੁਲਾਸਾ ਕਰਦਿਆਂ ਦੱਸਿਆ ਕਿ ਬਲਵੰਤ ਸਿੰਘ ਕਿਸ ਖਾੜਕੂ ਲਹਿਰ ਨਾਲ ਜੁੜਿਆ ਸੀ ਉਨ੍ਹਾਂ ਨੂੰ ਕੁਝ ਪਤਾ ਨਹੀਂ ਉਹ ਅਕਸਰ ਬਾਹਰ ਹੀ ਰਹਿੰਦਾ ਸੀ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਮੁਲਜ਼ਮ ਦੀ ਭਰਜਾਈ ਨੇ ਕਿਹਾ ਕਿ ਬਲਵੰਤ ਸਿੰਘ ਕੁਝ ਦਿਨ ਪਹਿਲਾਂ ਘਰ ਆਇਆ ਸੀ ਤੇ ਬਲਵੰਤ ਸਿੰਘ ਦੀ ਪਤਨੀ ਦੀ ਮੌਤ ਹੋ ਚੁੱਕੀ ਹੈ। ਉਸ ਦੀ ਇੱਕ ਲੜਕੀ ਹੈ, ਜੋ ਉਨ੍ਹਾਂ ਕੋਲ ਰਹਿੰਦੀ ਹੈ ਉਸ ਨਾਲ ਉਸ ਦਾ ਕੋਈ ਸਬੰਧ ਨਹੀਂ ਸੀ ਤੇ ਬਲਵੰਤ ਸਿੰਘ ਕੋਲੋਂ ਪੁਲਿਸ ਸਮੇਤ ਹੋਰ ਏਜੰਸੀਆਂ ਇਨ੍ਹਾਂ ਕੋਲੋ ਪੁੱਛਗਿੱਛ ਕਰ ਰਹੀਆਂ ਹਨ।
ਇਹ ਵੀ ਪੜ੍ਹੋ: ਜ਼ਿਮਨੀ ਚੋਣਾਂ ਦੌਰਾਨ ਆਪਣੀ ਸਾਖ ਬਚਾਉਣ ਦੀ ਦੌੜ 'ਚ ਕੈਪਟਨ ਦਾ ਵੱਡਾ ਬਿਆਨ
ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋ ਜਾਂਚ ਐਨ.ਆਈ.ਏ. ਨੂੰ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਡੀ.ਜੀ.ਪੀ. ਨੇ ਇਨ੍ਹਾਂ ਬਾਰੇ ਖ਼ੁਲਾਸਾ ਕੀਤਾ ਕਿ ਇਹ ਆਪ੍ਰੇਸ਼ਨ ਸੂਤਰਾਂ ਵੱਲੋਂ ਪ੍ਰਾਪਤ ਵੱਖ-ਵੱਖ ਸੂਚਨਾਵਾਂ 'ਤੇ ਆਧਾਰਿਤ ਸੀ ਕਿ ਪਾਬੰਦੀਸ਼ੁਦਾ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਕਾਰਕੁੰਨਾਂ ਵੱਲੋਂ ਜੰਮੂ ਕਸ਼ਮੀਰ, ਪੰਜਾਬ ਤੇ ਹੋਰਨਾਂ ਸੂਬਿਆਂ ਵਿੱਚ ਅੱਤਵਾਦੀ ਹਮਲੇ ਦੀ ਯੋਜਨਾ ਸੀ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਗਿਰੋਹ ਪਾਕਿਸਤਾਨ ਸਥਿਤ ਖ਼ਾਲਿਸਤਾਨ ਜ਼ਿੰਦਾਬਾਦ ਫ਼ੋਰਸ ਦੇ ਨਾਲ ਸਬੰਧ ਹਨ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਸ਼ਨਾਖ਼ਤ ਬਲਵੰਤ ਸਿੰਘ ਉਰਫ਼ ਬਾਬਾ ਨਿਹੰਗ, ਅਕਾਸ਼ਦੀਪ ਸਿੰਘ ਉਰਫ਼ ਅਕਾਸ਼ ਰੰਧਾਵਾ, ਹਰਭਜਨ ਸਿੰਘ ਤੇ ਬਲਬੀਰ ਸਿੰਘ ਵਜੋਂ ਹੋਈ ਹੈ।
ਅਕਾਸ਼ਦੀਪ ਤੇ ਬਾਬਾ ਬਲਵੰਤ ਸਿੰਘ ਦੋਵਾਂ ਦਾ ਅਪਰਾਧਿਕ ਪਿਛੋਕੜ ਹੈ ਤੇ ਦੋਹਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਖੇਪ ਨੂੰ ਹਾਸਲ ਕਰਨ ਵਾਲਾ ਬਾਬਾ ਬਲਵੰਤ ਸਿੰਘ ਜੋ ਬੱਬਰ ਖਾਲਸਾ ਇੰਟਰਨੈਸ਼ਨਲ ਅਤਿਵਾਦੀ ਗਰੁੱਪ ਦਾ ਮੈਂਬਰ ਹੈ ਪਹਿਲਾ ਵੀ ਯੂ.ਏ.ਪੀ.ਏ. ਅਤੇ ਅਸਲਾ ਐਕਟ ਅਧੀਨ ਪੁਲਿਸ ਥਾਣਾ ਮੁਕੰਦਪੁਰ (ਸ਼ਹੀਦ ਭਗਤ ਸਿੰਘ ਨਗਰ) ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੁਣ ਉਹ ਜ਼ਮਾਨਤ ਉਤੇ ਸੀ ਅਤੇ ਉਸ ਖਿਲਾਫ ਮੁਕੱਦਮਾ ਚੱਲ ਰਿਹਾ ਹੈ।