ਤਰਨ ਤਾਰਨ: ਡਿਪਟੀ ਕਮਿਸ਼ਨਰ ਤਰਨਤਾਰਨ ਕੰਪਲੈਕਸ ਵਿਖੇ ਕਾਂਗਰਸੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੀ ਪਹੁੰਚੇ, ਜਿਹਨਾਂ ਨੇ ਸੰਬੋਧਨ ਕਰਦੇ ਹੋਏ ਇੱਕ ਵੱਡਾ ਬਿਆਨ ਦੇ ਦਿੱਦਾ। ਸਾਬਕਾ ਵਿਧਾਇਕ ਨੇ ਸਿੱਧੇ ਤੌਰ (big statement of the former Congress MLA) ਉੱਤੇ ਕਿਹਾ ਕਿ ਪੰਜਾਬ ਦੀ ਸਰਕਾਰ ਜੁੱਤੀ ਨਾਲ ਚੱਲਣ ਵਾਲੀ ਸਰਕਾਰ ਹੈ ਅਤੇ ਜੋ ਵੀ ਵਿਅਕਤੀ ਇਸ ਸਰਕਾਰ ਨੂੰ ਜੁੱਤੀ ਵਿਖਾਉਂਦਾ ਹੈ ਇਹ ਸਰਕਾਰ ਉਸ ਦੇ ਅੱਗੇ ਸਿਰ (Punjab government has to be run with shoes) ਝੁਕਾਉਂਦੀ ਹੈ।
ਇਹ ਵੀ ਪੜੋ: ਭਗੌੜੇ ਗੈਂਗਸਟਰ ਦੀਪਕ ਟੀਨੂੰ ਦੇ ਵਿਦੇਸ਼ ਭੱਜਣ ਦਾ ਸ਼ੱਕ !
ਰਮਨਜੀਤ ਸਿੰਘ ਸਿੱਕੀ ਨੇ ਕਿਹਾ ਕਿ ਪਹਿਲਾਂ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉੱਤੇ ਹਰ ਔਰਤ ਨੂੰ ਹਜ਼ਾਰ ਰੁਪਏ ਮਹਿਨਾ ਦੇਵਾਂਗੇ, ਪਰ ਜਦ ਸਰਕਾਰ ਬਣ ਗਈ ਤਾਂ ਇਸ ਸਰਕਾਰ ਨੇ ਆਪਣਾ ਵਾਅਦਾ ਤਾਂ ਕੀ ਪੂਰਾ ਕਰਨਾ ਸੀ ਉਥੇ ਹੀ ਬੱਸਾਂ ਵਿੱਚ ਔਰਤਾਂ ਦਾ ਕਿਰਾਇਆ ਸ਼ੁਰੂ ਕਰ ਦਿੱਤਾ ਸੀ, ਜਿਸ ਤੋਂ ਬਾਅਦ ਔਰਤਾਂ ਨੇ ਇਸਦਾ ਵਿਰੋਧ ਕੀਤਾ ਅਤੇ ਸਰਕਾਰ ਨੂੰ ਜੁੱਤੀ ਵਿਖਾਈ ਤਾਂ ਸਰਕਾਰ ਨੇ ਤੁਰੰਤ ਆਪਣਾ ਫ਼ੈਸਲਾ ਵਾਪਸ ਲੈ ਲਿਆ ਅਤੇ ਬਾਅਦ ਵਿੱਚ ਲੱਖਾ ਸਿਧਾਣਾ ਦੇ ਉਪਰ ਝੂਠਾ ਪਰਚਾ ਦਰਜ ਕਰ ਦਿੱਤਾ ਤਾਂ ਲੱਖਾ ਸਿਧਾਣਾ ਨੇ ਜਦੋਂ ਜੁਤੀ ਦਿਖਾਈ ਤਾਂ ਉਸ ਦਾ ਪਰਚਾ ਵੀ ਰੱਦ ਕਰ ਦਿੱਤਾ ਗਿਆ।
ਵਿਧਾਇਕ ਨੇ ਇੱਥੋਂ ਤੱਕ ਆਪਣੇ ਕਾਂਗਰਸੀ ਵਰਕਰਾਂ ਨੂੰ ਕਹਿ ਦਿੱਤਾ ਕਿ ਇਹ ਸਰਕਾਰ ਜੁੱਤੀ ਨਾਲ ਚੱਲਣੀ ਹੈ ਜੇ ਇਹ ਸਰਕਾਰ ਕਾਂਗਰਸ ਪਾਰਟੀ ਦੇ ਕਿਸੇ ਵਰਕਰ ਨਾਲ ਧੱਕਾ ਕਰਦੀ ਹੈ ਤਾਂ ਇਸ ਨੂੰ ਜੁੱਤੀ ਫੇਰਨੀ ਪਵੇਗੀ।
ਇਹ ਵੀ ਪੜੋ: ਪ੍ਰਕਾਸ਼ ਪੁਰਬ ਉੱਤੇ ਵਿਸ਼ੇਸ਼: ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ॥