ETV Bharat / state

Death of woman: ਪੱਖੇ ਨਾਲ ਲਟਕਦੀ ਮਿਲੀ ਔਰਤ ਦੀ ਲਾਸ਼, ਸਹੁਰੇ ਪਰਿਵਾਰ ਉਤੇ ਕਤਲ ਦੇ ਇਲਜ਼ਾਮ - TarnTaran Crime News

ਤਰਨਤਾਰਨ ਵਿਖੇ ਇਕ ਵਿਧਵਾ ਔਰਤ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ ਹੈ। ਮ੍ਰਿਤਕਾ ਦੇ ਵਾਰਸਾਂ ਨੇ ਸਹੁਰਾ ਪਰਿਵਾਰ ਉਤੇ ਉਨ੍ਹਾਂ ਦੀ ਲੜਕੀ ਦਾ ਕਤਲ ਦੇ ਇਲਜ਼ਾਮ ਲਾਏ ਹਨ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

Body of woman found hanging from fan in Tarn Taran
ਪੱਖੇ ਨਾਲ ਲਟਕਦੀ ਮਿਲੀ ਔਰਤ ਦੀ ਲਾਸ਼
author img

By

Published : Feb 20, 2023, 8:54 AM IST

ਪੱਖੇ ਨਾਲ ਲਟਕਦੀ ਮਿਲੀ ਔਰਤ ਦੀ ਲਾਸ਼, ਸਹੁਰੇ ਪਰਿਵਾਰ ਉਤੇ ਕਤਲ ਦੇ ਇਲਜ਼ਾਮ

ਤਰਨਤਾਰਨ : ਪਿੰਡ ਕੋਟ ਧਰਮ ਚੰਦ ਕਲਾਂ ਵਿਖੇ ਵਿਆਹੀ ਔਰਤ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ ਹੈ। ਪਰਿਵਾਰਿਕ ਮੈਂਬਰਾ ਦਾ ਕਹਿਣਾ ਸਾਡੀ ਧੀ ਦਾ ਕਤਲ ਕਰ ਕੇ ਉਸ ਦੀ ਲਾਸ਼ ਟੰਗੀ ਗਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਜਵਾਈ ਦੀ ਕੁਝ ਸਮਾਂ ਪਹਿਲਾਂ ਮੌਤ ਹੋਈ ਹੈ ਤੇ ਉਸ ਦੀ ਮੌਤ ਤੋਂ ਬਾਅਦ ਹੀ ਸਹੁਰਾ ਪਰਿਵਾਰ ਵੱਲੋਂ ਉਨ੍ਹਾਂ ਦੀ ਧੀ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ। ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਤਰਨਤਾਰਨ ਦੇ ਪਿੰਡ ਕੋਟ ਧਰਮ ਚੰਦ ਕਲਾਂ ਦੀ ਵਿਧਵਾ ਔਰਤ ਨੇ ਫਾਹ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮੌਕੇ 'ਤੇ ਡੀਐੱਸਪੀ ਜਸਪਾਲ ਸਿੰਘ ਢਿੱਲੋਂ ਤੇ ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਪੁੱਜੇ ਤੇ ਕਾਰਵਾਈ ਲਈ ਲਾਸ਼ ਨੂੰ ਕਬਜ਼ੇ ਲੈ ਲਿਆ। ਦੂਜੇ ਪਾਸੇ ਥਾਣਾ ਝਬਾਲ ਪੁੱਜੇ ਮ੍ਰਿਤਕਾ ਦੇ ਵਾਰਸਾਂ ਨੇ ਔਰਤ ਦੇ ਸਹੁਰਾ ਪਰਿਵਾਰ 'ਤੇ ਫਾਹਾ ਦੇਣ ਦੇ ਦੋਸ਼ ਲਗਾਏ। ਮ੍ਰਿਤਕਾ ਦੀ ਮਾਤਾ ਨਰਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ 12 ਸਾਲ ਪਹਿਲਾਂ ਬਲਜੀਤ ਕੌਰ ਦਾ ਵਿਆਹ ਅਰਵਨ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਕੋਟ ਧਰਮ ਚੰਦ ਕਲਾਂ ਦੇ ਨਾਲ ਕੀਤਾ ਸੀ, ਜਿਨ੍ਹਾਂ ਦੇ ਤਿੰਨ ਬੱਚੇ ਵੀ ਹਨ । ਕੁਝ ਮਹੀਨੇ ਪਹਿਲਾਂ ਉਨ੍ਹਾਂ ਦੇ ਜਵਾਈ ਅਰਵਨ ਸਿੰਘ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : Operation Seal: ਪੰਜਾਬ ਪੁਲਿਸ ਨੇ ਗ਼ੈਰ-ਕਾਨੂੰਨੀ ਤਸਕਰੀ ਨੂੰ ਠੱਲ ਪਾਉਣ ਲਈ ਚਲਾਇਆ ‘ਆਪ੍ਰੇਸ਼ਨ ਸੀਲ’

ਪੁਲਿਸ ਕਾਰਵਾਈ : ਮੌਤ ਤੋਂ ਬਾਅਦ ਸਹੁਰਾ ਪਰਿਵਾਰ ਨੇ ਉਨ੍ਹਾਂ ਦੀ ਧੀ ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਰਕੇ ਕੁਝ ਦਿਨਾਂ ਲਈ ਉਹ ਬਲਜੀਤ ਕੌਰ ਨੂੰ ਆਪਣੇ ਪਿੰਡ ਰਾਮਪੁਰਾ ਵਿਖੇ ਲੈ ਆਏ। ਹਫਤਾ ਪਹਿਲਾਂ ਉਨ੍ਹਾਂ ਦੀ ਲੜਕੀ ਮੁੜ ਆਪਣੇ ਸਹੁਰੇ ਘਰ ਗਈ। ਜਿੱਥੇ ਸੁਹਰਾ ਪਰਿਵਾਰ ਨੇ ਉਸ ਨੂੰ ਮੁੜ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਸਵੇਰ ਵੇਲੇ ਉਨ੍ਹਾਂ ਦੀ ਦੋਹਤੀ ਨੇ ਫੋਨ ਕਰ ਕੇ ਦੱਸਿਆ ਮੰਮੀ ਦੀ ਮੌਤ ਹੋ ਗਈ ਹੈ, ਜਦੋਂ ਉਨ੍ਹਾਂ ਨੇ ਆ ਕੇ ਵੇਖਿਆ ਤਾਂ ਬਲਜੀਤ ਕੌਰ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਥਾਣਾ ਮੁੱਖੀ ਬਲਜਿੰਦਰ ਸਿੰਘ ਨੇ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨ ਲਏ ਜਾ ਰਹੇ ਹਨ । ਫਿਲਹਾਲ 174 ਦੀ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.