ਤਰਨਤਾਰਨ: ਪਿੰਡ ਮੱਖੀ ਕਲਾਂ (Village Makhi Kalan) ਵਿਖੇ ਸ਼ੱਕੀ ਹਾਲਾਤਾਂ ਵਿੱਚ ਇੱਕ ਬੰਦ ਪਏ ਮਕਾਨ ਵਿੱਚ ਵਿਅਕਤੀ ਦੀ ਗਲੀ ਸੜੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਪਾਲ ਸਿੰਘ ਦੇ ਰੂਪ ਵਿੱਚ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕੱਚਾ ਪੱਕਾ ਦੇ ਐੱਸ.ਐੱਚ.ਓ. ਮੁਖਇੰਦਰ ਸਿੰਘ (S.H.O. Mukhinder Singh) ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਕਿਸੇ ਵਿਅਕਤੀ ਨੇ ਫੋਨ ਕਰਕੇ ਦੱਸਿਆ ਕਿ ਮੁਖਤਿਆਰ ਸਿੰਘ ਦੇ ਮਕਾਨ ਜੋ ਕਿ ਕਾਫ਼ੀ ਸਮੇਂ ਤੋਂ ਖਾਲੀ ਪਿਆ ਹੋਇਆ ਹੈ, ਉਸ ਵਿੱਚੋਂ ਕਾਫ਼ੀ ਜ਼ਿਆਦਾ ਬਦਬੂ ਆ ਰਹੀ ਹੈ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਮਕਾਨ ਵਿੱਚ ਕਿਸੇ ਵਿਅਕਤੀ ਦੀ ਲਾਸ਼ ਪਈ ਹੈ।
ਉਨ੍ਹਾਂ ਕਿਹਾ ਕਿ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਜਦੋਂ ਮਕਾਨ ਅੰਦਰ ਜਾ ਕੇ ਵੇਖਿਆ ਤਾਂ ਅੰਦਰ ਇੱਕ ਲਾਸ਼ ਪਈ ਸੀ। ਜਿਸ ਦੀ ਹਾਲਾਤ ਬਹੁਤ ਹੀ ਖਰਾਬ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਨੱਕ, ਕੰਨ ਅਤੇ ਸਿਰ ਵਿੱਚੋਂ ਖੂਨ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸਕੱਤਰਾਂ ਪਿੰਡ (Village Secretaries) ਦਾ ਰਹਿਣ ਵਾਾਲਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੇ ਮੱਖੀ ਕਲਾਂ ਦੀ ਇੱਕ ਵਿਧਵਾਂ ਔਰਤ ਨਾਲ ਵਿਆਹ ਕਰਵਾ ਲਿਆ ਸੀ, ਪਰ ਜਦੋਂ ਉਹ ਆਪਣੇ ਪਿੰਡ ਗਿਆ ਤਾਂ ਉਸ ਦੇ ਘਰ ਵਾਲਿਆ ਨੂੰ ਉਸ ਨੂੰ ਸਵੀਕਾਰ ਨਹੀਂ ਕੀਤਾ, ਜਿਸ ਤੋਂ ਬਾਅਦ ਉਹ ਮੁੜ ਤੋਂ ਇੱਥੇ ਹੀ ਆ ਗਿਆ ਅਤੇ ਇੱਥੇ ਰਹਿਣ ਲੱਗ ਗਿਆ।
ਇਹ ਵੀ ਪੜ੍ਹੋ: ਨਹੀਂ ਰਹੇ ਬਾਲੀਵੁੱਡ ਗਾਇਕ ਕੇਕੇ, ਇਨ੍ਹਾਂ ਗੀਤਾਂ ਨਾਲ ਬਣਾਈ ਵੱਖਰੀ ਪਛਾਣ
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੂੰ ਜਾਣਕਾਰੀ ਦੇ ਦਿੱਤੀ ਗਈ ਸੀ ਅਤੇ ਉਹ ਵੀ ਮੌਕੇ ‘ਤੇ ਪਹੁੰਚ ਗਏ ਸਨ। ਉਨ੍ਹਾਂ ਕਿਹਾ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜੋ ਵੀ ਮਾਮਲੇ ਵਿੱਚ ਦੋਸ਼ੀ ਪਾਇਆ ਗਿਆ ਉਸ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ: ਪੌਲੀਵੁੱਡ ’ਤੇ ਕਿਉਂ ਮੰਡਰਾ ਰਿਹਾ ਹੈ ਗੈਂਗਸਟਰਾਂ ਦਾ ਖਤਰਾ ? ਜਾਣੋ ਇਸ ਖਾਸ ਰਿਪੋਰਟ ’ਚ...