ਤਰਨਤਾਰਨ: ਸੂਬੇ ਭਰ ਤਿਉਹਾਰਾਂ ਅਤੇ ਮੇਲਿਆਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ (Punjab Police) ਪੂਰੀ ਤਰ੍ਹਾਂ ਮੁਸਤੈਦ ਹੈ। ਥਾਂ-ਥਾਂ ’ਤੇ ਨਾਕੇਬੰਦੀਆਂ ਲਾ ਕੇ ਪੁਲਿਸ ਸ਼ਰਾਰਤੀ ਅਨਸਰਾਂ ’ਤੇ ਨਕੇਲ ਕੱਸ ਰਹੀ ਹੈ। ਨਾਲ ਹੀ ਪੁਲਿਸ ਵੱਲੋਂ ਵੱਖ-ਵੱਖ ਸ਼ੱਕੀ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਜ਼ਿਲ੍ਹੇ ਚ ਪੱਟੀ ਵਿਖੇ ਇੱਕ ਸੁਨਿਆਰੇ ਦੀ ਦੁਕਾਨ ਦੇ ਪਿੱਛ ਬਣੀ ਰਿਹਾਇਸ਼ ਚੋਂ ਬੰਬ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਇੱਕ ਸੁਨਿਆਰੇ ਦੀ ਦੁਕਾਨ ਦੇ ਪਿੱਛੇ ਇੱਕ ਰਿਹਾਇਸ਼ ਸੀ ਜੋ ਕਿ ਕਾਫੀ ਸਮੇਂ ਤੋਂ ਬੰਦ ਪਈ ਹੋਈ ਸੀ। ਪਰ ਜਦੋਂ ਇਸਦੀ ਸਾਫ ਸਫਾਈ ਕੀਤੀ ਗਈ ਤਾਂ ਇੱਥੋਂ ਬੰਬ ਬਰਾਮਦ ਹੋਏ। ਜਿਸ ਤੋਂ ਬਾਅਦ ਇਲਾਕੇ ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਮਕਾਨ ਮਾਲਕ ਵੱਲੋਂ ਇਸਦੀ ਇਤਲਾਹ ਤੁਰੰਤ ਪੁਲਿਸ ਨੂੰ ਦਿੱਤੀ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਦੋਵੇਂ ਬੰਬਾਂ ਨੂੰ ਆਪਣੇ ਕਬਜ਼ੇ ਚ ਲੈ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜੋ: ਬੀ.ਐੱਸ.ਐੱਫ. ਤੇ ਕਾਊਂਟਰ ਇੰਟੈਲੀਜੈਂਸ ਵਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਮਿਲੀ ਵੱਡੀ ਸਫਲਤਾ