ETV Bharat / state

BSF ਵੱਲੋਂ ਭਾਰਤੀ ਸਰਹੱਦ 'ਚ ਆਇਆ ਪਾਕਿ ਨਾਗਰਿਕ ਗ੍ਰਿਫਤਾਰ

author img

By

Published : Jun 6, 2022, 4:20 PM IST

ਤਰਨ ਤਾਰਨ ਵਿਖੇ ਬੀਐਸਐਫ ਨੇ ਸਰਹੱਦ ਤੋਂ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਹੈ। ਜਵਾਨਾਂ ਵੱਲੋਂ ਗਸਤ ਦੌਰਾਨ ਸ਼ਖ਼ਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

ਭਾਰਤੀ ਸਰਹੱਦ 'ਚ ਆਇਆ ਪਾਕਿ ਨਾਗਰਿਕ ਗ੍ਰਿਫਤਾਰ
ਭਾਰਤੀ ਸਰਹੱਦ 'ਚ ਆਇਆ ਪਾਕਿ ਨਾਗਰਿਕ ਗ੍ਰਿਫਤਾਰ

ਤਰਨ ਤਾਰਨ: ਜ਼ਿਲ੍ਹੇ ਦੀ ਸਰਹੱਦ ’ਤੇ ਤਾਇਨਾਤ ਬੀਐਸਐਫ ਵੱਲੋਂ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਕਾਲੀਆ ਪੋਸਟ ਉੱਪਰ ਤਾਨਿਨਾਤ ਬੀਐੱਸਐੱਫ ਦੀ 103 ਬਟਾਲੀਅਨ ਵੱਲੋਂ ਸ਼ਖ਼ਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਪੂਰੀ ਘਟਨਾ ਬਾਰੇ ਪੁਲਿਸ ਅਧਿਕਾਰੀ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਪਾਕਿਸਤਾਨੀ ਨਾਗਰਿਕ ਵੱਲੋਂ ਅੰਤਰਰਾਸ਼ਟਰੀ ਬਾਰਡਰ ਕਰਾਸ ਕੀਤਾ ਗਿਆ ਹੈ ਜਿਸਦੇ ਚੱਲਦੇ ਉਹ ਭਾਰਤ ਵਿੱਚ ਦਾਖਲ ਹੋਇਆ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਬੀਐੱਸਐੱਫ ਦੇ ਜਵਾਨਾਂ ਵੱਲੋਂ ਗਸਤ ਦੌਰਾਨ ਸ਼ਖ਼ਸ ਨੂੰ ਕਾਬੂ ਕੀਤਾ ਗਿਆ ਹੈ।

ਭਾਰਤੀ ਸਰਹੱਦ 'ਚ ਆਇਆ ਪਾਕਿ ਨਾਗਰਿਕ ਗ੍ਰਿਫਤਾਰ

ਜਾਂਚ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਗਏ ਪਾਕਿ ਨਾਗਰਿਕ ਦੀ ਪਛਾਣ ਮੁਹੰਮਦ ਅਮਜਦ ਵਜੋਂ ਹੋਈ ਹੈ ਜੋ ਕਿ ਜ਼ਿਲ੍ਹਾ ਕਸੂਰ ਦੇ ਪਿੰਡ ਸਰਹਾਲੀ ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ ਸ਼ਖ਼ਸ ਦੇ ਕੋਲੋਂ ਕੁਝ ਧਾਰਮਿਕ ਲਿਖਤਾਂ, ਮੋਬਾਇਲ ਫੋਨ ਅਤੇ ਸਬੰਧਿਤ ਹੋਰ ਸਮੱਗਰੀ ਬਰਾਮਦ ਹੋਈ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੂੰ ਬੀਐੱਸਐੱਫ ਵੱਲੋਂ ਪੁਲਿਸ ਦਾ ਹਵਾਲੇ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਕਿਸ ਕਾਰਨ ਸ਼ਖ਼ਸ ਵੱਲੋਂ ਅੰਤਰ ਰਾਸ਼ਟਰੀ ਸਰਹੱਦ ਨੂੰ ਕਰਾਸ ਕੀਤਾ ਗਿਆ ਹੈ। ਜਾਂਚ ਅਧਿਕਾਰੀ ਨੇ ਕਿਹਾ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਵਿੱਚ ਜੋ ਵੀ ਸਾਹਮਣੇ ਆਵੇਗਾ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ’ਤੇ ਹਮਲੇ ਤੋਂ 15 ਮਿੰਟ ਪਹਿਲਾਂ ਦੀ CCTV ਆਈ ਸਾਹਮਣੇ, ਦੇਖੋ ਵੀਡੀਓ

ETV Bharat Logo

Copyright © 2024 Ushodaya Enterprises Pvt. Ltd., All Rights Reserved.