ETV Bharat / state

ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਖੇਤਾਂ 'ਚੋਂ ਮਿਲਿਆ ਡਰੋਨ, ਬੀਐੱਸਐੱਫ ਨੇ ਕਬਜ਼ੇ 'ਚ ਲੈ ਆਰੰਭੀ ਕਾਰਵਾਈ

ਤਰਨਤਾਰਨ ਜ਼ਿਲ੍ਹੇ ਵਿੱਚ ਬੀਐਸਐਫ ਅਤੇ ਥਾਣਾ ਵਲਟੋਹਾ ਪੁਲਿਸ ਨੇ ਇੱਕ ਸਰਚ ਆਪ੍ਰੇਸ਼ਨ ਦੌਰਾਨ ਸਰਹੱਦੀ ਕਸਬਾ ਲੱਖਾ ਤੋਂ ਡਰੋਨ ਬਰਾਮਦ ਕੀਤਾ ਹੈ। ਸਰਹੱਦੀ ਪਿੰਡ ਲੱਖਾ ਦੇ ਖੇਤਾਂ ਵਿੱਚੋਂ ਇਸ ਡਰੋਨ ਦੀ ਬਰਾਮਦਗੀ ਹੋਣ ਤੋਂ ਬਾਅਦ ਬੀਐੱਸਐੱਫ ਨੇ ਡਰੋਨ ਨੂੰ ਕਬਜ਼ੇ ਵਿੱਚ ਲੈ ਲਿਆ।

BSf found drone during search operation from fields of Tarn Taran
ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਖੇਤਾਂ 'ਚੋਂ ਮਿਲਿਆ ਡਰੋਨ, ਬੀਐੱਸਐੱਫ ਨੇ ਕਬਜ਼ੇ 'ਚ ਲੈ ਆਰੰਭੀ ਕਾਰਵਾਈ
author img

By

Published : Jun 24, 2023, 10:37 AM IST

ਤਰਨਤਾਰਨ: ਬੀਐੱਸਐੱਫ ਦੀ 103 ਬਟਾਲੀਅਨ ਅਤੇ ਥਾਣਾ ਵਲਟੋਹਾ ਦੀ ਪੁਲਿਸ ਨੇ ਇੱਕ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਲੱਖਾ ਤੋਂ ਇੱਕ ਡਰੋਨ ਬਰਾਮਦ ਕੀਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ 103 ਬਟਾਲੀਅਨ ਨੇ ਦੇਰ ਰਾਤ ਸਰਹੱਦੀ ਇਲਾਕੇ ਵਿੱਚ ਕੁੱਝ ਹਿਲਜੁਲ ਵੇਖੀ ਸੀ, ਜਿਸ ਸਬੰਧੀ ਬੀ.ਐਸ.ਐਫ ਅਤੇ ਵਲਟੋਹਾ ਪੁਲਿਸ ਨੇ ਸਾਂਝੇ ਤੌਰ 'ਤੇ ਕਾਰਵਾਈ ਕੀਤੀ। ਜਿਸ ਦੌਰਾਨ ਪਿੰਡ ਲੱਖਾ ਦੇ ਇੱਕ ਕਿਸਾਨ ਦੇ ਖੇਤਾਂ 'ਚੋਂ ਡਿੱਗਿਆ ਹੋਇਆ ਡਰੋਨ ਬਰਾਮਦ ਕੀਤਾ ਗਿਆ। ਫਿਲਹਾਲ ਬੀਐਸਐਫ ਅਤੇ ਪੁਲਿਸ ਨੇ ਡਰੋਨ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਗੋਲੀ ਚਲਾ ਕੇ ਡਰੋਨ ਨੂੰ ਹੇਠਾਂ ਸੁੱਟਿਆ: ਮੀਡੀਆ ਰਿਪੋਰਟਾਂ ਮੁਤਾਬਿਕ ਪਾਕਿਸਤਾਨੀ ਸਮੱਗਲਰਾਂ ਦਾ ਡਰੋਨ ਇੱਕ ਵਾਰ ਫਿਰ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਇਆ । ਆਵਾਜ਼ ਸੁਣ ਕੇ ਬੀਐਸਐਫ ਨੇ ਗੋਲੀ ਚਲਾ ਕੇ ਡਰੋਨ ਨੂੰ ਹੇਠਾਂ ਸੁੱਟ ਲਿਆ। ਇਸ ਤੋਂ ਬਾਅਦ ਸਥਾਨਕ ਪੁਲਿਸ ਅਤੇ ਬੀਐੱਸਐੱਫ ਨੇ ਸਰਚ ਅਭਿਆਨ ਚਲਾਇਆ ਅਤੇ ਸਰਚ ਟੀਮਾਂ ਨੂੰ ਡਰੋਨ ਦੀ ਬਰਾਮਦਗੀ ਹੋਈ। ਇਸ ਤੋਂ ਇਲਾਵਾ ਵੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ ਇਸ ਨਾਲ ਸਬੰਧਤ ਹੋਰ ਸ਼ੱਕੀ ਵਸਤੂਆਂ ਨੂੰ ਵੀ ਬਰਾਮਦ ਕੀਤਾ ਜਾ ਸਕੇ।

  • 𝐏𝐚𝐤𝐢𝐬𝐭𝐚𝐧𝐢 𝐝𝐫𝐨𝐧𝐞 𝐛𝐫𝐨𝐮𝐠𝐡𝐭 𝐝𝐨𝐰𝐧#AlertBSF troops intercepted & brought down a Pakistani drone (DJI Matrice 300 RTK) that violated Indian airspace in Village Lakhana, Dist -Tarn Taran. Yet again, the nefarious designs of Pakistan have been foiled by BSF.@ANI pic.twitter.com/lMuyPd6dWR

    — BSF PUNJAB FRONTIER (@BSF_Punjab) June 24, 2023 " class="align-text-top noRightClick twitterSection" data=" ">

ਡਰੋਨ ਨੂੰ ਬਰਾਮਦ ਕਰਕੇ ਫੋਰੈਂਸਿਕ ਜਾਂਚ ਲਈ ਭੇਜਿਆ: ਬੀਐਸਐਫ ਦੇ ਜਵਾਨਾਂ ਨੇ ਡਰੋਨ ਨੂੰ ਬਰਾਮਦ ਕਰ ਕੇ ਸੁਰੱਖਿਅਤ ਰੱਖ ਲਿਆ ਹੈ। ਮੁੱਢਲੀ ਜਾਂਚ ਤੋਂ ਬਾਅਦ ਜਲਦੀ ਹੀ ਇਸ ਡਰੋਨ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ। ਇਸ ਦੀਆਂ ਉਡਾਣਾਂ, ਸਥਿਤੀ ਅਤੇ ਉਡਾਣ ਦੇ ਸਥਾਨਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਡਰੋਨ ਨੂੰ ਫੋਰੈਸਿਕ ਜਾਂਚ ਲਈ ਭੇਜਿਆ ਜਾਵੇਗਾ। ਇੱਥੇ ਦੱਸ ਦਈਏ ਕਿ ਦੋ ਦਿਨ ਪਹਿਲਾਂ ਵੀ ਪੰਜਾਬ ਦੇ ਫਾਜ਼ਿਲਕਾ ਵਿੱਚ ਵੀ ਇੱਕ ਡਰੋਨ ਨੂੰ ਹੇਠਾਂ ਸੁੱਟਿਆ ਗਿਆ ਸੀ। ਇਹ ਡਰੋਨ ਫਾਜ਼ਿਲਕਾ ਦੇ ਪਿੰਡ ਜੋਧੇਵਾਲਾ ਤੋਂ ਬਰਾਮਦ ਕੀਤਾ ਗਿਆ ਹੈ। ਇਸ ਡਰੋਨ ਦੇ ਨਾਲ ਹੀ ਪਾਕਿਸਤਾਨੀ ਸਮੱਗਲਰਾਂ ਵੱਲੋਂ ਤਸਕਰੀ ਕੀਤੀ ਜਾ ਰਹੀ 2 ਕਿੱਲੋ ਹੈਰੋਇਨ ਵੀ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਡਾਲ ਦੇ ਖੇਤਾਂ 'ਚੋਂ ਵੀ ਪਾਕਿਸਤਾਨੀ ਡਰੋਨ ਮਿਲਿਆ ਸੀ। ਜਾਣਕਾਰੀ ਮੁਤਾਬਿਕ ਇਹ ਪਾਕਿਸਤਾਨੀ ਡਰੋਨ ਪੁਲਿਸ ਅਤੇ ਬੀ.ਐੱਸ.ਐੱਫ. 103 ਬਟਾਲੀਅਨ ਧਰਮਨ ਚੌਕੀ ਦੀ ਸਾਂਝੀ ਕਾਰਵਾਈ ਕਰਦਿਆਂ ਬਰਾਮਦ ਹੋਇਆ ਸੀ। ਇਹ ਡਰੋਨ ਭਾਰਤ-ਪਾਕਿ ਸਰਹੱਦ ਦੇ ਪੂਰੇ ਪਿੰਡ ਦੇ ਚੜ੍ਹਦੇ ਪਾਸੇ ਤੋਂ ਮਿਲਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.