ਤਰਨਤਾਰਨ: ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਡਰੋਨ ਮਿਲਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਰਨਤਾਰਨ ਦੇ ਨਾਲ ਲੱਗਦੀ ਸਰਹੱਦ ਤੋਂ ਬੀਐਸਐਫ ਹੱਥ ਵੱਡੀ ਸਫਲਤਾ ਲੱਗੀ ਹੈ। ਬੀਐਸਐਫ ਵੱਲੋਂ ਸਰਹੱਦ ਤੋਂ ਡਰੋਨ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਆਇਆ ਸੀ ਜਿਸ ਦੀ ਆਵਾਜ਼ ਪਿੰਡਵਾਸੀਆਂ ਵੱਲੋਂ ਸੁਣੀ ਗਈ ਜਿਸ ਕਾਰਨ ਲੋਕਾਂ ਵਿੱਚ ਸਨਸਨੀ ਫੈਲ ਗਈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਬੀਐਸਐਫ ਦੇ ਮੁਲਾਜ਼ਮ ਅਤੇ ਅਧਿਕਾਰੀ ਮੌਕੇ ਉੱਪਰ ਪਹੁੰਚੇ ਅਤੇ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਬੀਐਸਐਫ ਵੱਲੋਂ ਡਰੋਨ ਉੱਤੇ ਫਾਇਰਿੰਗ ਵੀ ਕੀਤੀ ਗਈ ਹੈ। ਇਸ ਦੇ ਚੱਲਦੇ ਹੀ ਬੀਐਸਐਫ ਵੱਲੋਂ ਡਰੋਨ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਇਸ ਘਟਨਾ ਸਬੰਧੀ ਅਜੇ ਤੱਕ ਕੋਈ ਅਧਿਕਾਰਿਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ ਬੀਐਸਐਫ ਦੇ ਵੱਲੋਂ ਸਰਚ ਅਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਤਾਂ ਕਿ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਜਿਕਰਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਵੀ ਸਰਹੱਦ ਤੇ ਸ਼ੱਕੀ ਲੋਕਾਂ ਤੇ ਡਰੋਨ ਨੂੰ ਕਾਫੀ ਹਲਚਲ ਪੈਦਾ ਹੋਈ ਸੀ। ਉਸ ਤੋਂ ਬਾਅਦ ਇੱਕ ਵਾਰ ਪਾਕਿਸਤਾਨ ਸਾਈਡ ਤੋਂ ਡਰੋਨ ਬਰਾਮਦ ਕੀਤਾ ਗਿਆ ਹੈ ਜਿਸਨੂੰ ਲੈ ਕੇ ਸਰਚ ਆਪ੍ਰੇਸ਼ਨ ਜਾਰੀ ਹੈ।
ਇਹ ਵੀ ਪੜ੍ਹੋ: ਕਿਸਾਨ ਹੋ ਜਾਣ ਸਾਵਧਾਨ, ਹੁਣ ਕਣਕ ਦੀ ਫਸਲ ’ਤੇ ਗੁਲਾਬੀ ਸੁੰਡੀ ਦਾ ਹਮਲਾ !