ਤਰਨਤਾਰਨ: ਪਿੰਡ ਠੱਕਰਪੁਰਾ ਦੀ ਚਰਚ ਵਿਚ ਵਾਪਰੀ ਘਟਨਾ ਤੋਂ ਬਾਅਦ ਅੱਜ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸੰਤ ਮਾਈਕਲ ਕੈਥਲਿਕ ਚਰਚ ਕ੍ਰਿਸ਼ਚਨ ਭਾਈਚਾਰੇ ਲੋਕਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਜੋ ਘਟਨਾਵਾਂ ਹੋਈਆਂ ਹਨ ਉਹ ਬਹੁਤ ਹੀ ਨਿੰਦਣਯੋਗ ਹਨ ਮੈਂ ਸਮੂਹ ਕ੍ਰਿਸਚੀਅਨ ਭਾਈਚਾਰੇ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਜੋ ਵੀ ਵਿਅਕਤੀ ਸ਼ਾਂਤੀ ਭੰਗ ਕਰਨ ਲਈ ਦੀ ਕੋਸ਼ਿਸ਼ ਕਰੇਗਾ ਉਸ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕਰਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਈਸਾਈ ਭਾਈਚਾਰੇ ਨਾਲ ਚੱਟਾਨ ਵਾਂਗ ਖੜੀ ਹੈ ਅਤੇ ਆਪਸੀ ਭਾਈਚਾਰਕ ਸਾਂਝ ਸਾਂਝ ਨੂੰ ਖ਼ਤਮ ਨਹੀਂ ਹੋਣ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਡੱਡੂਆਣਾ ਵਿਖੇ ਸਿੱਖ ਜਥੇਬੰਦੀਆਂ ਤੇ ਮਸੀਹ ਭਾਈਚਾਰੇ ਵਿਚ ਵਿਵਾਦ ਹੋਇਆ, ਜਿਸ ਤੋਂ ਬਾਅਦ ਉਸ ਦੀਆਂ ਕੁਝ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ, ਹੁਣ ਪਿੰਡ ਵਾਸੀਆਂ ਵੱਲੋਂ ਵੀ ਮਸੀਹੀ ਭਾਈਚਾਰੇ ਨੂੰ ਉੱਥੇ ਪ੍ਰਚਾਰ ਕਰਨ ਤੋਂ ਰੋਕਿਆ ਜਾ ਰਿਹਾ ਹੈ। ਦੂਜੇ ਪਾਸੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਉੱਤੇ ਹੋਏ ਮਾਮਲੇ ਦਰਜ ਨੂੰ ਵੀ ਸਿੱਖ ਜਥੇਬੰਦੀਆਂ ਵੱਲੋਂ ਐੱਸਐੱਸਪੀ ਦਿਹਾਤੀ ਨਾਲ ਗੱਲਬਾਤ ਕਰਕੇ ਉਹ ਮਾਮਲਾ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਹੁਣ ਆਉਣ ਵਾਲਾ ਸਮਾਂ ਦੱਸੇਗਾ ਕਿ ਇਹ ਮਾਮਲਾ ਕਿੰਨ੍ਹਾਂ ਕੁ ਤੁਲ ਫੜਦਾ ਹੈ।
ਇਹ ਵੀ ਪੜ੍ਹੋ :- ਅੰਮ੍ਰਿਤਸਰ ਹਵਾਈ ਅੱਡੇ ਉੱਤੇ ਵਿਦੇਸ਼ੀ ਕਰੰਸੀ ਤਸਕਰੀ ਮਾਮਲੇ ਵਿੱਚ ਦੋ ਨੌਜਵਾਨ ਕਾਬੂ