ਤਰਨ ਤਾਰਨ : ਪੰਜਾਬ ਵਿੱਚ ਨਸ਼ਿਆਂ ਉੱਤੇ ਠੱਲ੍ਹ ਪਾਉਣ ਲਈ ਪੁਲਿਸ ਵੱਲੋਂ ਸਖਤੀ ਕੀਤੀ ਜਾ ਰਹੀ ਹੈ। ਇਸ ਹੀ ਤਹਿਤ ਕਾਰਵਾਈ ਕਰਦਿਆਂ ਤਰਨ ਤਾਰਨ ਸੀਆਈਏ ਸਟਾਫ ਵੱਲੋਂ ਹੈਰੋਇਨ ਸਣੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਹ ਦੋ ਵੱਖ ਵੱਖ, ਮੁਲਜ਼ਮ ਕਾਬੂ ਕੀਤੇ ਹਨ ਜਿਨ੍ਹਾਂ ਕੋਲੋਂ 05 ਕਿਲੋ 20 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਇਸ ਸਬੰਧ ਵਿੱਚ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ। ਪੁਲਿਸ ਅਧਿਕਾਰੀ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਮੋਟਰਸਾਈਕਲ ਸਪਲੈਡਰ 'ਤੇ ਆ ਰਹੇ ਹਨ, ਜਿਨ੍ਹਾਂ ਨੂੰ ਕਾਬੂ ਕੀਤਾ ਗਿਆ। (Tarn Taran CIA Staff Arrested Two)
ਪੁਲਿਸ ਮੁਲਾਜ਼ਮਾਂ ਨੇ ਦੱਸੀ ਪਛਾਣ : ਪੁਲਿਸ ਨੇ ਮੁਲਜ਼ਮਾਂ ਦੀ ਪਹਿਚਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਪੁੱਤਰ ਹਰਭਜਨ ਸਿੰਘ ਵਾਸੀ ਰਾਜਾਤਾਲ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੱਸੀ ਹੈ ਜਿਸ ਕੋਲੋਂ 02 ਕਿਲੋ 800 ਗ੍ਰਾਮ ਹੈਰੋਇਨ ਅਤੇ ਯਾਦਵਿੰਦਰ ਸਿੰਘ ਉਰਫ ਯਾਦ ਪੁੱਤਰ ਸੁਖਦੇਵ ਸਿੰਘ ਵਾਸੀ ਰਾਜਾਤਾਲ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੁੰ ਕਾਬੂ ਕਰਕੇ ਉਸ ਦੇ ਕਬਜ਼ਾ ਵਿੱਚੋਂ 02 ਕਿਲੋ 220 ਗ੍ਰਾਮ ਹੈਰੋਇਨ ਬਰਾਮਦ ਕਰਕੇ ਕੁੱਲ 05 ਕਿੱਲੋ 20 ਗ੍ਰਾਮ ਹੈਰੋਇਨ ਬਰਾਮਦ ਕੀਤੀ।
- ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਹਰਸਿਮਰਤ ਕੌਰ ਬਾਦਲ ਸਣੇ ਬਿਕਰਮ ਮਜੀਠੀਆ ਅਤੇ SGPC ਪ੍ਰਧਾਨ ਨੇ ਸਿੱਖ ਕੌਮ ਨੂੰ ਕੀਤੀ ਅਹਿਮ ਅਪੀਲ
- ਸੁਖਬੀਰ ਬਾਦਲ ਦੇ ਮੁਆਫ਼ੀਨਾਮੇ 'ਤੇ ਸਪੀਕਰ ਸੰਧਵਾਂ ਦਾ ਪਲਟਵਾਰ, ਕਿਹਾ- ਮੁਆਫ਼ੀ ਗ਼ਲਤੀਆਂ ਦੀ ਹੁੰਦੀ ਹੈ, ਜਾਣ ਬੁੱਝ ਕੇ ਕਮਾਏ ਧ੍ਰੋਹ ਦੀ ਨਹੀਂ
- Sukhbir Badal Apologize: ਸੁਖਬੀਰ ਬਾਦਲ ਨੇ ਆਪਣੀ ਸਰਕਾਰ ਵੇਲੇ ਹੋਈਆਂ ਬੇਅਦਬੀਆਂ ਨੂੰ ਲੈ ਕੇ ਮੰਗੀ ਮੁਆਫੀ, ਕੀਤਾ ਇਹ ਵਾਅਦਾ ...
ਪੁਲਿਸ ਵੱਲੋਂ ਸਖਤੀ ਨਾਲ ਕੰਮ ਕੀਤਾ ਜਾ ਰਿਹਾ ਹੈ: ਜ਼ਿਕਰਯੋਗ ਹੀ ਕਿ ਪੰਜਾਬ ਭਰ ਵਿੱਚ ਨਸ਼ੇ ਦਾ ਕਹਿਰ ਇਸ ਕਦਰ ਵੱਧ ਚੁੱਕਾ ਹੈ ਕਿ ਉਸ ਨੂੰ ਠੱਲ ਪਾਉਣ ਵਾਸਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਨ੍ਹਾਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕਰਕੇ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਸਖਤੀ ਨਾਲ ਕੰਮ ਕੀਤਾ ਜਾ ਰਿਹਾ ਹੈ। ਪਿਛਲੇ ਦਿਨੀਂ ਪੰਜਾਬ ਪੁਲਿਸ ਵੱਲੋਂ ਵੱਡੀ ਮਾਤਰਾ ਵਿੱਚ ਨਸ਼ੇ ਨੂੰ ਫੜ੍ਹ ਕੇ ਨਸ਼ਟ ਵੀ ਕੀਤਾ ਹੈ। ਪਰ ਨਸ਼ਾ ਤਸਕਰ ਆਪਣੇ ਨਸ਼ੇ ਨੂੰ ਦੇ ਕਾਰੋਬਾਰ ਨੂੰ ਬੰਦ ਨਹੀਂ ਕਰ ਰਹੇ। ਜਿਸ ਨੂੰ ਲੈ ਕੇ ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਭਰ ਦੇ ਐਸਐਸਪੀ ਨੂੰ ਆਦੇਸ਼ ਕੀਤੇ ਗਏ ਕਿ ਨਸ਼ਾ ਤਸਕਰਾਂ ਦੀਆਂ ਨਸ਼ਾ ਵੇਚ ਕੇ ਜੋ ਪ੍ਰਾਪਰਟੀਆਂ ਬਣਾਈਆਂ ਗਈਆਂ ਹਨ। ਉਹਨਾਂ ਨੂੰ ਜਪਤ ਕੀਤਾ ਜਾਵੇ, ਤਾਂ ਜੋ ਉਨ੍ਹਾਂ ਦੇ ਮਨ ਵਿੱਚ ਕਿਸੇ ਤਰ੍ਹਾਂ ਦਾ ਡਰ ਬਣ ਸਕੇ।