ਤਰਨਤਾਰਨ: ਇੱਥੋਂ ਦੇ ਪਿੰਡ ਨੋਰੰਗਾਬਾਦ ਦੇ ਨਜ਼ਦੀਕ ਟਰੱਕ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਮੌਕੇ 'ਤੇ ਮੋਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਪਿੰਡ ਦੁਲਚੀਪੁਰ ਨਿਵਾਸੀ ਸਾਬਕਾ ਫ਼ੌਜੀ ਮੁਖਤਾਰ ਸਿੰਘ ਅਤੇ ਚਰਨਜੀਤ ਕੌਰ ਵੱਜੋਂ ਹੋਈ ਹੈ।
ਮ੍ਰਿਤਕਾਂ ਦੇ ਰਿਸ਼ਤੇਦਾਰ ਮੰਗਲ ਸਿੰਘ ਨੇ ਦੱਸਿਆ ਕਿ ਦੋਵੇ ਪਤੀ ਪਤਨੀ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਤਰਨ ਤਾਰਨ ਵਿਖੇ ਦਵਾਈ ਲੈ ਕੇ ਵਾਪਸ ਪਿੰਡ ਆ ਰਹੇ ਸਨ ਕਿ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਦੋਵਾਂ ਨੂੰ ਕੁਚਲ ਦਿੱਤਾ ਤੇ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ।
ਦੂਜੇ ਪਾਸੇ ਥਾਣਾ ਸਦਰ ਪੁਲਿਸ ਵੱਲੋਂ ਟਰੱਕ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਕਰ ਰਹੇ ਏ. ਐਸ. ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ 'ਤੇ ਟਰੱਕ ਚਾਲਕ ਖਿਲਾਫ਼ ਮਾਮਲਾ ਦਰਜ ਕਰ ਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।