ETV Bharat / state

ਤਰਨ ਤਾਰਨ ਬਲਾਸਟ 'ਚ ਮਾਰੇ ਗਏ ਗੁਰਕੀਰਤ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ - ਗੁਰਕੀਰਤ ਸਿੰਘ

ਤਰਨ ਤਾਰਨ ਬਲਾਸਟ 'ਚ ਮਾਰੇ ਗਏ ਗੁਰਕੀਰਤ ਸਿੰਘ ਦਾ ਸੋਮਵਾਰ ਨੂੰ ਅੰਤਿਮ ਸਸਕਾਰ ਕੀਤਾ ਗਿਆ। ਅੰਤਿਮ ਸਸਕਾਰ 'ਚ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਸ਼ਾਮਲ ਹੋਏ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।

ਤਰਨ ਤਾਰਨ ਬਲਾਸਟ
ਤਰਨ ਤਾਰਨ ਬਲਾਸਟ
author img

By

Published : Feb 10, 2020, 5:55 PM IST

ਤਰਨ ਤਾਰਨ: ਨਗਰ ਕੀਰਤਨ ਦੌਰਾਨ ਹੋਏ ਹਾਦਸੇ ਵਿੱਚ ਮਾਰੇ ਗਏ ਦੋ ਬੱਚਿਆਂ ਤੋਂ ਬਾਅਦ ਸੋਮਵਾਰ ਨੂੰ ਪਿੰਡ ਪਹੂਵਿੰਡ ਦੇ ਸ਼ਮਸ਼ਾਨ ਘਾਟ 'ਚ ਤੀਜੇ ਬੱਚੇ ਗੁਰਕੀਰਤ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ। ਜਿਸ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਪਸਰਿਆ ਹੋਇਆ ਹੈ।

ਵੀਡੀਓ

ਇਸ ਦੁੱਖ ਦੀ ਘੜੀ ਵਿੱਚ ਪਹੁੰਚੇ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਆਤਿਸ਼ਬਾਜ਼ੀ 'ਤੇ ਰੋਕ ਲਾਉਣ ਦੀ ਮੰਗ ਕੀਤੀ ਤਾਂ ਜੋ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰ ਸਕੇ। ਇਸ ਮੌਕੇ ਗੱਲਬਾਤ ਦੌਰਾਨ ਮਾਰਕੀਟ ਕਮੇਟੀ ਭਿੱਖੀਵਿੰਡ ਚੇਅਰਮੈਨ ਰਾਜਵੰਤ ਸਿੰਘ ਪਹੂਵਿੰਡ ਨੇ ਦੱਸਿਆ ਕਿ ਗੁਰਕੀਰਤ ਦੇ ਪਿਤਾ ਸੁਖਦੇਵ ਸਿੰਘ ਨੂੰ ਅੱਜ ਤੋਂ ਕੁਝ ਸਮਾਂ ਪਹਿਲਾਂ ਲਕਵਾ ਹੋ ਚੁੱਕਾ ਹੈ ਤੇ ਉਹ ਕੋਈ ਕੰਮ ਨਹੀਂ ਕਰ ਸਕਦਾ।

ਗੁਰਕੀਰਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਨਗਰ ਕੀਰਤਨ ਦੌਰਾਨ ਹੋਏ ਬਲਾਸਟ ਦੇ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਧਮਾਕਾ ਇਨ੍ਹਾਂ ਜ਼ਬਰਦਸਤ ਹੋਇਆ ਕਿ ਕਈ ਚਿਰ ਤਾਂ ਲੋਕਾਂ ਨੂੰ ਪਤਾ ਹੀ ਨਹੀਂ ਚੱਲਿਆ ਕਿ ਕੀ ਹੋਇਆ ਹੈ? ਜਦ ਪਤਾ ਚੱਲਿਆ ਤਾਂ ਦੇਖਿਆ ਕਿ ਚਾਰੇ ਪਾਸੇ ਹਾਹਾਕਾਰ ਮੱਚੀ ਹੋਈ ਸੀ ਅਤੇ ਨੌਜਵਾਨਾਂ ਦੇ ਚੀਥੜੇ ਉੱਡ ਗਏ। ਹਾਦਸੇ 'ਚ ਦੋ ਬੱਚਿਆਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ 11 ਦੇ ਕਰੀਬ ਗੰਭੀਰ ਜ਼ਖ਼ਮੀ ਹੋ ਗਏ ਸਨ।

ਦੱਸਣਯੋਗ ਹੈ ਕਿ 8 ਫਰਵਰੀ ਨੂੰ ਤਰਨ ਤਾਰਨ ਦੇ ਪਿੰਡ ਡਾਲੇਕੇ ਨੇੜੇ ਨਗਰ ਕੀਰਤਨ ਦੌਰਾਨ ਵੱਡਾ ਹਾਦਸਾ ਵਾਪਰਿਆ ਸੀ। ਪਿੰਡ ਪਹੁਵਿੰਡ ਤੋਂ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਨੂੰ ਜਾ ਰਹੇ ਨਗਰ ਕੀਰਤਨ 'ਚ ਪਿੰਡ ਡਾਲੇਕੇ ਨੇੜੇ ਪਟਾਕੇ ਚਲਾਉਂਦੇ ਸਮੇਂ ਅਚਾਨਕ ਟਰਾਲੀ 'ਚ ਪਏ ਪਟਾਕਿਆਂ ਨੂੰ ਅੱਗ ਲੱਗ ਗਈ ਸੀ। ਅੱਗ ਲੱਗਣ ਤੋਂ ਬਾਅਦ ਜ਼ਬਰਦਸਤ ਧਮਾਕਾ ਹੋਇਆ ਅਤੇ 2 ਬੱਚਿਆਂ ਦੀ ਮੌਤ ਤੇ ਕਈ ਜ਼ਖ਼ਮੀ ਹੋਏ ਸਨ। ਇਸ ਤੋਂ ਬਾਅਦ ਹਸਪਤਾਲ ਚ ਦਾਖਲ ਗੁਰਕੀਰਤ ਸਿੰਘ ਨੇ ਵੀ ਐਤਵਾਰ ਨੂੰ ਦਮ ਤੋੜ ਦਿੱਤਾ ਸੀ।

Intro:Body:ਨਗਰ ਕੀਰਤਨ ਦੌਰਾਨ ਹੋਏ ਹਾਦਸੇ ਵਿੱਚ ਮਾਰੇ ਗਏ ਦੋਨਾਂ ਨੌਜਵਾਨਾਂ ਤੋਂ ਬਾਅਦ ਅੱਜ ਤੀਸਰੇ ਨੌਜਵਾਨ ਗੁਰਕੀਰਤ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਪਹੂਵਿੰਡ ਦੇ ਸ਼ਮਸ਼ਾਨ ਘਾਟ ਵਿਖੇ ਗਮਗੀਨ ਮਾਹੌਲ ਵਿੱਚ ਹੋਇਆ
ਐਂਕਰ ਬੀਤੇ ਦਿਨੀਂ ਤਰਨਤਾਰਨ ਕਸਬਾ ਡਾਲੇਕੇ ਵਿਖੇ ਨਗਰ ਕੀਰਤਨ ਦੌਰਾਨ ਹੋਏ ਪੋਟਾਸ਼ ਦੀ ਚਿੰਗਾਰੀ ਕਾਰਨ ਵਾਪਰੇ ਹਾਦਸੇ ਵਿੱਚ ਦੋ ਨੌਜਵਾਨਾਂ ਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਦੀ ਮੌਕੇ ਤੇ ਮੌਤ ਹੋ ਗਈ ਸੀ ਅਤੇ 11 ਦੇ ਕਰੀਬ ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ ਸਨ ਜਿੰਨ੍ਹਾਂ ਵਿੱਚੋਂ ਕੱਲ ਤੀਸਰੇ ਨੌਜਵਾਨ ਗੁਰਕੀਰਤ ਸਿੰਘ ਪੁੱਤਰ ਸੁਖਦੇਵ ਸਿੰਘ ਉਮਰ 16 ਸਾਲ ਦੀ ਇਲਾਜ਼ ਦੌਰਾਨ ਮੌਤ ਹੋ ਗਈ ਜਿਸ ਦੀ ਮਿ੍ਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਪਹੁਵਿੰਡ ਵਿਖੇ ਲਿਆਂਦੀ ਗਈ ਜਿਥੇ ਨਮ ਅੱਖਾਂ ਨਾਲ ਨੌਜਵਾਨ ਦਾ ਅੰਤਿਮ ਸੰਸਕਾਰ ਪਿੰਡ ਪਹੁਵਿੰਡ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ ਇਸ ਹਾਦਸੇ ਵਿੱਚ ਮਾਰੇ ਜਾਣ ਵਾਲਾ ਨੌਜਵਾਨ ਗੁਰਕੀਰਤ ਸਿੰਘ ਆਪਣੇ ਮਾਪਿਆਂ ਦੇ ਇਕੱਲੋਤਾ ਪੁੱਤਰ ਸੀ।ਇਸ ਮੌਕੇ ਨਗਰ ਕੀਰਤਨ ਵਿੱਚ ਮੌਕੇ ਦੇ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਧਮਾਕਾ ਇਨ੍ਹਾਂ ਜ਼ਬਰਦਸਤ ਹੋਇਆ ਕਿ ਕਈ ਚਿਰ ਤਾਂ ਲੋਕਾਂ ਨੂੰ ਪਤਾ ਹੀ ਨਹੀਂ ਚੱਲਿਆ ਕਿ ਕੀ ਹੋਇਆ ਹੈ ਅਤੇ ਜਦ ਪਤਾ ਚੱਲਿਆ ਤਾਂ ਦੇਖਿਆ ਕਿ ਚਾਰੇ ਪਾਸੇ ਹਾਹਾਕਾਰ ਮੱਚੀ ਹੋਈ ਸੀ ਅਤੇ ਨੌਜਵਾਨਾਂ ਦੇ ਚੀਥੜੇ ਉੱਡ ਗਏ ਜਿਸ ਕਾਰਣ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਅਤੇ ਜੋ 11 ਦੇ ਕਰੀਬ ਗੰਭੀਰ ਜ਼ਖ਼ਮੀ ਹੋ ਗਏ ਸੀ ਇਸ ਦੁੱਖ ਦੀ ਘੜੀ ਵਿਚ ਪਹੁੰਚੇ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਇਸ ਵਾਪਰੀ ਘਟਨਾ ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਨੂੰ ਆਤਿਸ਼ਬਾਜ਼ੀ ਤੇ ਰੋਕ ਲਾਉਣ ਦੀ ਮੰਗ ਕੀਤੀ ਤਾਂ ਜੋ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰ ਸਕੇ।
ਇਸ ਮੌਕੇ ਗੱਲਬਾਤ ਦੌਰਾਨ ਮਾਰਕੀਟ ਕਮੇਟੀ ਭਿੱਖੀਵਿੰਡ ਚੇਅਰਮੈਨ ਰਾਜਵੰਤ ਸਿੰਘ ਪਹੂਵਿੰਡ ਨੇ ਦੱਸਿਆ ਕਿ ਗੁਰਕੀਰਤ ਦੇ ਸਿਰ ਤੇ ਹੀ ਉਸਦਾ ਘਰ ਸੀ ਕਿਉਂ ਕਿ ਉਸਦੇ ਪਿਤਾ ਸੁਖਦੇਵ ਸਿੰਘ ਨੂੰ ਅੱਜ ਤੋਂ ਕੁਝ ਸਮਾਂ ਪਹਿਲਾਂ ਪੈਰਾਲਾਇਜ ਹੋ ਚੁੱਕਾ ਹੈ ,ਤੇ ਉਹ ਕੋਈ ਕੰਮ ਨਹੀਂ ਕਰ ਸਕਦਾ।
ਬਾਈਟ-ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ
ਰਿਪੋਟਰ-ਨਰਿੰਦਰ ਸਿੰਘConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.