ਤਰਨਤਾਰਨ: ਪੱਟੀ ਦੇ ਪਿੰਡ ਸਭਰਾਂ 'ਚ ਨਸ਼ੇ ਦੇ ਓਵਰਡੋਜ਼ ਹੋਣ ਨਾਲ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ। ਦੱਸਣਯੋਗ ਹੈ ਕਿ ਪਿਛਲੇ ਸਾਲ ਹੀ ਉਸ ਦੇ ਪਿਤਾ ਸੁਰਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਸੀ।
ਮ੍ਰਿਤਕ ਦੇ ਭਰਾ ਸੁਖਵੰਤ ਸਿੰਘ ਨੇ ਦੱਸਿਆ ਕਿ ਜਸਬੀਰ ਸਿੰਘ ਪਹਿਲਾਂ ਤੋਂ ਹੀ ਨਸ਼ੇ ਦਾ ਆਦੀ ਸੀ। ਉਸ ਨੇ ਬੀਤੇ ਦਿਨੀਂ ਨਸ਼ਾ ਓਵਰਡੋਜ਼ ਕਰ ਲਿਆ ਸੀ, ਜਿਸ ਨਾਲ ਉਸ ਦੀ ਸਿਹਤ ਖ਼ਰਾਬ ਹੋ ਗਈ ਤੇ ਉਸ ਨੂੰ ਨਿੱਜੀ ਹਸਪਤਾਲ 'ਚ ਇਲਾਜ ਲਈ ਭੇਜਿਆ ਕੀਤਾ ਗਿਆ, ਉਸ ਦੀ ਇਲਾਜ ਦੌਰਾਨ ਹੀ ਮੌਤ ਹੋ ਗਈ। ਸੁਖਵੰਤ ਸਿੰਘ ਨੇ ਕਿਹਾ ਕਿ 10 ਮਹੀਨੇ ਪਹਿਲਾਂ ਹੀ ਉਸ ਦੇ ਪਿਤਾ ਬਲਬੀਰ ਸਿੰਘ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਆੜਤੀਆਂ ਨੂੰ ਦੇਣ ਵਾਲੇ ਕਰਜ਼ੇ ਤੋਂ ਪਰੇਸ਼ਾਨ ਸੀ। ਉਨ੍ਹਾਂ ਨੇ ਆੜਤੀਆਂ ਨੂੰ ਕਰੀਬ 4 ਲੱਖ ਰੁਪਏ ਦੇਣੇ ਹਨ।
ਉਨ੍ਹਾਂ ਨੇ ਕਿਹਾ ਕਿ ਉਸ ਦੇ ਘਰ 'ਚ ਹੁਣ ਦੋ ਭੈਣਾਂ ਹਨ ਜੋ ਕਿ ਦਿਮਾਗੀ ਤੌਰ 'ਤੇ ਬਿਮਾਰ ਹਨ। ਉਨ੍ਹਾਂ ਦੋਨਾਂ ਨੂੰ ਕਿਸੇ ਤਰ੍ਹਾਂ ਕੋਈ ਹੋਸ਼ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਮਾਤਾ ਹੈ ਜੋ ਕਿ ਬਜ਼ਰੁਗ ਹਨ। ਇਸ ਦੌਰਾਨ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਆਰਥਿਕ ਮਦਦ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ:ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘੇਰਾਓ
ਐਸਐਚਓ ਬਲਕਾਰ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੀ ਪੁਲਿਸ ਨੂੰ ਕਿਸੇ ਤਰ੍ਹਾਂ ਦੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਇਸ ਪਰਿਵਾਰ ਬਾਰੇ ਅਖ਼ਬਾਰ 'ਚ ਪੜਿਆ ਸੀ, ਜਿਸ ਦੀ ਹੁਣ ਪੁਲਿਸ ਪ੍ਰਸ਼ਾਸਨ ਵੱਲੋਂ ਮਦਦ ਕੀਤੀ ਜਾਵੇਗੀ।