ਤਰਨਤਾਰਨ: ਸੂਬੇ ਦੀ ਨੌਜਵਾਨ ਪੀੜ੍ਹੀ ਲਗਾਤਾਰ ਨਸ਼ੇ ਦੀ ਭੇਟ ਚੜ੍ਹ ਰਹੀ ਹੈ। ਤਰਨਤਾਰਨ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ ਹੈ। ਜ਼ਿਲ੍ਹੇ ਦੇ ਪਿੰਡ ਸਰਹਾਲੀ ਚ ਸ਼ਨਿਚਰਵਾਰ ਸਵੇਰੇ ਨਸ਼ੇ ਦਾ ਟੀਕਾ ਲਾਉਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਜਿੱਥੇ ਰੋਸ ਦੀ ਲਹਿਰ ਪਾਈ ਜਾ ਰਹੀ ਹੈ, ਉੱਥੇ ਹੀ ਲੋਕਾਂ ਵਿਚ ਨਸ਼ਾ ਖਤਮ ਨਾ ਹੋਣ ਨੂੰ ਲੈ ਕੇ ਗੁੱਸਾ ਵੀ ਵੇਖਣ ਨੂੰ ਮਿਲ ਰਿਹਾ ਹੈ।ਮ੍ਰਿਤਕ ਨੌਜਵਾਨ ਗੁਰਜੰਟ ਸਿੰਘ ਪੁੱਤਰ ਰਛਪਾਲ ਸਿੰਘ ਦੇ ਭਰਾ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਜੰਟ ਸਵੇਰੇ ਘਰੋਂ ਗਿਆ ਸੀ ਅਤੇ ਕਰੀਬ ਸਾਢੇ ਸੱਤ ਵਜੇ ਸਰਹਾਲੀ ਦੀ ਅਨਾਜ ਮੰਡੀ ਵਿੱਚ ਡਿੱਗੇ ਹੋਣ ਦੀ ਕਿਸੇ ਵੱਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਜਦੋਂ ਉਹ ਮੰਡੀ ਵਿਚ ਪਹੁੰਚੇ ਤਾਂ ਗੁਰਜੰਟ ਸਿੰਘ ਦੀ ਮੌਤ ਹੋ ਚੁੱਕੀ ਸੀ ਅਤੇ ਉਸ ਦੇ ਕੋਲ ਇੱਕ ਸਰਿੰਜ ਵੀ ਪਈ ਸੀ। ਦੂਜੇ ਪਾਸੇ ਪਿੰਡ ਦੇ ਮੋਹਤਬਰਾਂ ਅਤੇ ਨੌਜਵਾਨਾਂ ਨੇ ਕਿਹਾ ਕਿ ਨਸ਼ੇ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਅਨੇਕਾਂ ਨੌਜਵਾਨ ਇਸ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਨਸ਼ੇ ‘ਤੇ ਕਾਬੂ ਪਾਉਣ ‘ਚ ਅਸਫਲ ਰਹੀਆਂ ਹਨ।
ਇਹ ਵੀ ਪੜ੍ਹੋ:ਰਾਜ ਕੁਮਾਰ ਵੇਰਕਾ ਨੇ ਘੇਰਿਆ ਸੁਖਬੀਰ ਬਾਦਲ, ਲਪੇਟੇ 'ਚ ਲਿਆ ਪੂਰਾ ਪਰਿਵਾਰ