ETV Bharat / state

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਸਪਰੇਅ ਪੀ ਕੇ ਕੀਤੀ ਖ਼ੁਦਕੁਸ਼ੀ - suicide by drinking Pesticides

ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਮਾਨੋਚਾਹਲ ਕਲਾਂ ਵਿਖੇ ਕਰਜ਼ ਤੋ ਦੁੱਖੀ ਕਿਸਾਨ ਸੁਖਵਿੰਦਰ ਸਿੰਘ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਸੁਖਵਿੰਦਰ ਸਿੰਘ 'ਤੇ ਬੈਂਕ ਦਾ 9 ਲੱਖ ਰੁਪਏ ਦੇ ਕਰੀਬ ਕਰਜ਼ਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Debt-ridden farmer commits suicide by drinking Pesticides in tarn taran
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਸਪਰੇਅ ਪੀ ਕੇ ਕੀਤੀ ਖ਼ੁਦਕੁਸ਼ੀ
author img

By

Published : Nov 11, 2020, 5:22 PM IST

ਤਰਨ ਤਾਰਨ: ਜ਼ਿਲ੍ਹੇ ਦੇ ਪਿੰਡ ਮਾਨੋਚਾਹਲ ਕਲਾਂ ਵਿਖੇ ਕਰਜ਼ੇ ਤੋਂ ਦੁੱਖੀ ਕਿਸਾਨ ਸੁਖਵਿੰਦਰ ਸਿੰਘ ਨੇ ਜ਼ਹਿਰੀਲੀ ਚੀਜ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕਿਸਾਨ ਸੁਖਵਿੰਦਰ ਸਿੰਘ 'ਤੇ ਬੈਂਕ ਦਾ 9 ਲੱਖ ਰੁਪਏ ਦੇ ਕਰੀਬ ਕਰਜ਼ਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਹੈ।

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਸਪਰੇਅ ਪੀ ਕੇ ਕੀਤੀ ਖ਼ੁਦਕੁਸ਼ੀ

ਸੁਖਵਿੰਦਰ ਸਿੰਘ ਦੇ ਪੁੱਤਰ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਬੈਂਕ ਤੋਂ 7 ਲੱਖ ਰੁਪਏ ਦੀ ਲਿਮਟ ਬਣਾਈ ਸੀ ਪਰ ਉਸ ਦੇ ਪੈਸੇ ਨਾ ਲੱਥਣ ਕਾਰਨ ਕਰਜ਼ਾ ਵੱਧ ਕੇ 9 ਲੱਖ ਰੁਪਏ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸੇ ਕਰਜ਼ੇ ਕਾਰਨ ਉਨ੍ਹਾਂ ਦੇ ਪਿਤਾ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦੇ ਸਨ। ਇਸੇ ਚੱਲਦੇ ਉਸ ਨੇ ਸਪਰੇਅ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਰਿਵਾਰ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਪਰਿਵਾਰ ਦੇ ਹਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਉਨ੍ਹਾਂ ਦਾ ਸਮੁੱਚਾ ਕਰਜ਼ਾ ਮੁਆਫ ਕਰੇ ਅਤੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ।

ਕਿਸਾਨ ਆਗੂ ਸਤਨਾਮ ਸਿੰਘ ਮਾਨੋਚਾਹਲ ਨੇ ਸਰਕਾਰ ਕੋਲੋਂ ਮ੍ਰਿਤਕ ਦਾ ਸਮੂਚਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਖ਼ੁਦਕੁਸ਼ੀ ਦਾ ਵੱਡਾ ਕਾਰਨ ਸਰਕਾਰਾਂ ਦੀ ਕਿਸਾਨ ਵਿਰੋਧੀਆਂ ਨੀਤੀਆਂ ਹਨ, ਇਸੇ ਦੇ ਚੱਲਦੇ ਹੀ ਸੁਖਵਿੰਦਰ ਸਿੰਘ ਵਰਗੇ ਕਿਸਾਨਾਂ ਨੂੰ ਮਜ਼ਬੂਰਨ ਖ਼ੁਦਕੁਸ਼ੀ ਦੇ ਰਾਹ 'ਤੇ ਤੁਰਣਾ ਪੈ ਰਿਹਾ ਹੈ।

ਉੱਧਰ ਪੁਲਿਸ ਨੇ ਕਿਸਾਨ ਸੁਖਵਿੰਦ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਕਰਵਾਇਆ ਹੈ। ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.