ਤਰਨਤਾਰਨ:ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ (DGP Dinkar Gupta) ਵੱਲੋਂ ਤਰਨਤਾਰਨ ਪੁਲਿਸ ਲਾਇਨ ਵਿਖੇ ਖੁੱਲ੍ਹੇ ਆਧੁਨਿਕ ਸਹੂਲਤਾਂ ਨਾਲ ਲੈਸ ਜਿੰਮ ਅਤੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਦੌਰਾਨ ਡੀਜੀਪੀ ਦਾ ਗੈਂਗਸਟਰਾਂ ਨੂੰ ਲੈਕੇ ਇੱਕ ਵੱਡਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਸੂਬੇ ਚ ਗੈਂਗਸਟਰਾਂ ਖਿਲਾਫ਼ ਕਾਰਵਾਈ ਨੂੰ ਲੈਕੇ ਕਿਹੈ ਕਿ A ਕੈਟਾਗਰੀ ਦੇ 31 ਗੈਂਗਸਟਰਾਂ ਦੇ ਵਿੱਚੋਂ ਅੱਜ ਇੱਕ ਵੀ ਨਹੀਂ ਬਚਿਆ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਗੈਂਗਸਟਰਾਂ ਦੇ ਵੱਲੋਂ ਜਗਰਾਓਂ ‘ਚ ਪੁਲਿਸ ਮੁਲਾਜ਼ਮਾਂ ਦਾ ਕਤਲ ਕੀਤਾ ਸੀ ਪੁਲਿਸ ਵੱਲੋਂ ਉਨ੍ਹਾਂ ਖਿਲਾਫ਼ ਇੱਕ ਮਹੀਨੇ ਦੇ ਵਿੱਚ ਐਕਸ਼ਨ ਲਿਆ ਗਿਆ ਹੈ।
ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਪੁਲਿਸ ਕੀਤੀ ਜਾ ਰਹੀ ਭਰਤੀ ਨੂੰ ਲੈਕੇ ਵੀ ਇੱਕ ਅਹਿਮ ਬਿਆਨ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਢੇ 10 ਦੇ ਕਰੀਬ ਨਵੇਂ ਪੁਲਿਸ ਮੁਲਾਜ਼ਮਾਂ ਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਭਰਤੀ ਦੇ ਵਿੱਚ ਜਿਸ ਵਿੱਚ ਵੱਖ ਵੱਖ ਰੈਂਕ ਦੇ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ।
ਜਿਕਰਯੋਗ ਹੈ ਕਿ ਇਸ ਦੌਰਾਨ ਡੀਜੀਪੀ ਵੱਲੋਂ ਨਵੇਂ ਬਣਾਏ ਖੇਡ ਮੈਦਾਨ ਤੇ ਜਿੰਮ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਜਸਬੀਰ ਡਿੰਪਾ ਤੇ ਹੋਰ ਉੱਚ ਪੁਲਿਸ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ:ਡਰੋਨਾਂ ਦੀ ਗਤੀਵਿਧੀਆਂ ਦੇ ਚੱਲਦਿਆਂ ਡੀਜੀਪੀ ਪੰਜਾਬ ਨੇ ਕੀਤੀ ਸਮੀਖਿਆ ਮੀਟਿੰਗ