ਤਰਨਤਾਰਨ: ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਸੱਦੇ ’ਤੇ ਬੀਤੇ ਦਿਨ ਐੱਸਐੱਸਪੀ ਦਫ਼ਤਰ ਬਾਹਰ ਕਿਸਾਨਾਂ ਵੱਲੋਂ ਧਰਨਾ ਲਗਾਇਆ ਗਿਆ, ਇਸ ਧਰਨੇ ਦੌਰਾਨ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਿਲ ਹੋਈਆਂ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜ਼ੌਨ ਦੇ ਪ੍ਰਧਾਨ ਦਿਆਲ ਸਿੰਘ ਮੀਆਂਵਿੰਡ ਨੇ ਕਿਹਾ ਕਿ ਉਲੀਕੇ ਗਏ ਸਮੇਂ ਦੇ ਅਨੁਸਾਰ ਇਹ ਧਰਨਾ ਪੁਲਿਸ ਦੁਆਰਾ ਨਜਾਇਜ਼ ਪਰਚਿਆਂ ਦੇ ਸਬੰਧ ’ਚ ਐਸਐਸਪੀ ਦਫ਼ਤਰ ਬਾਹਰ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਦਾਣਾ ਮੰਡੀ ਤਰਨਤਾਰਨ ਵਿਚ ਮਹਾਪੰਚਾਇਤ ਰੈਲੀ ਕਿਸਾਨਾਂ ਵੱਲੋਂ ਕੀਤੀ ਗਈ ਸੀ, ਉਸ ਵਿੱਚ ਵੀ ਕਿਸਾਨਾਂ ਦਾ ਰਿਕਾਰਡ ਤੋੜ ਇਕੱਠ ਹੋਇਆ ਸੀ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਜੜ੍ਹਾਂ ਵੱਢਣ ਲਈ ਹਰ ਤਰਾਂ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਸਾਡਾ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਿੰਨਾ ਚਿਰ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ।
ਇਹ ਵੀ ਪੜ੍ਹੋ: ਮੁੱਖ ਮੰਤਰੀ ਦੇ ਜਨਮਦਿਨ 'ਤੇ ਪੀ.ਆਰ ਵਿਭਾਗ ਨੇ ਕੈਪਟਨ ਦੀ ਜੀਵਨੀ ਡਾਕੂਮੈਂਟਰੀ ਕੀਤੀ ਸਮਰਪਿਤ