ETV Bharat / state

ਪੰਜਾਬ ਦਾ ਹਰ ਦਬਕਾ ਕੈਪਟਨ ਸਰਕਾਰ ਤੋਂ ਦੁਖੀ ਹੈ : ਏਟਕ - ਮੁਲਾਜ਼ਮ ਜੱਥੇਬੰਦੀਆਂ

ਮੁਲਾਜ਼ਮ ਜੱਥੇਬੰਦੀਆਂ ਨੇ ਕੈਪਟਨ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦਿਆਂ ਕਿਹਾ ਮੁੱਖ ਮੰਤਰੀ ਕੈਪਟਨ ਨੇ ਸਰਕਾਰ ਦੋ ਸਾਲ ਪੂਰੇ ਹੋਣ ਤੋਂ ਬਾਅਦ ਵੀ ਕੋਈ ਵੀ ਵਾਅਦਾ ਵੀ ਪੂਰਾ ਨਹੀਂ ਕੀਤਾ।

ਫ਼ੋਟੋ।
author img

By

Published : May 4, 2019, 2:58 AM IST

ਤਰਨਤਾਰਨ : ਪੰਜਾਬ ਦੇ ਸਰਕਾਰੀ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਬਾਰਡੀਨੇਟ ਸਰਵਿਸਜ਼ ਫ਼ੈਡਰੇਸ਼ਨ, ਪੈਨਸ਼ਨ ਐਕਸ਼ਨ ਕਮੇਟੀ, ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਕਾਂਗਰਸੀ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਕੋਠੀ ਦੇ ਬਾਹਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਚੋਣਾਂ ਵੇਲੇ ਕੀਤੇ ਗਏ ਵਾਅਦਿਆਂ ਦੇ ਮਨੋਰਥ ਕਾਪੀਆਂ ਨੂੰ ਸਾੜਿਆ ਗਿਆ।

ਜਾਣਕਾਰੀ ਮੁਤਾਬਕ ਹੈ ਕਿ ਪੰਜਾਬ ਦੇ ਸਰਕਾਰੀ ਕਾਮਿਆਂ ਵੱਲੋਂ ਰੋਸ ਵਜੋਂ ਕੱਲ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਅਤੇ ਰੋਜ਼ਾਨਾ ਹੀ ਪੰਜ ਕਾਮੇ ਭੁੱਖ ਹੜਤਾਲ 'ਤੇ ਬੈਠ ਕੇ ਸਰਕਾਰ ਖਿਲਾਫ਼ ਆਪਣਾ ਪ੍ਰਦਰਸ਼ਨ ਕਰ ਰਹੇ ਹਨ।

ਵੀਡਿਓ।

ਗੌਰਤਲਬ ਹੈ ਕਿ ਪ੍ਰਦਰਸ਼ਨਕਾਰੀ ਸਰਕਾਰੀ ਕਾਮਿਆਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਸਾਰੇ ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਛੇਵਾਂ ਪੇ-ਕਮਿਸ਼ਨ ਲਾਗੂ ਕਰਨ, ਬੰਦ ਕੀਤੇ ਡੀ.ਏ. ਨੂੰ ਬਹਾਲ ਕਰਨ, ਆਸ਼ਾ ਵਰਕਰ, ਮਿਡ-ਡੇ ਮੀਲ ਵਰਕਰ, ਕੌਰ ਵਿਭਾਗਾਂ ਦੀਆਂ ਮਿਉਂਸੀਪਲ ਕਮੇਟੀਆਂ ਦੀ ਘੱਟੋ-ਘੱਟ ਤਨਖ਼ਾਹ ਤੇ ਠੇਕੇਦਾਰਾਂ ਦੁਆਰਾ ਭਰਤੀ ਕੀਤੇ ਗਏ ਕਿਰਤੀਆਂ ਦੀ ਅੰਨ੍ਹੀ ਲੁੱਟ ਤੇ ਪੂਰੀ ਤਨਖ਼ਾਹ ਦੇ ਨਾਲ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਬਣੇ ਨੂੰ 2 ਸਾਲ ਤੋਂ ਵੱਧ ਸਮਾਂ ਹੋ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਕਾਮਿਆਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਜੋਂ ਸਰਕਾਰੀ ਕਾਮਿਆਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ 1 ਮਈ ਤੋਂ ਸੰਘਰਸ਼ ਆਰੰਭਿਆ ਗਿਆ ਹੈ, ਜਿਸ ਦੇ ਚੱਲਦਿਆਂ 1 ਮਈ ਨੂੰ ਮੁਲਾਜ਼ਮ ਆਗੂ ਸੱਜਣ ਸਿੰਘ ਵੱਲੋਂ ਚੰਡੀਗੜ੍ਹ ਦੇ ਬੱਸ ਸਟੈਂਡ 'ਤੇ ਬੈਠ ਕੇ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ ਤੇ ਜ਼ਿਲ੍ਹਾ ਪੱਧਰ ਤੇ ਸਰਕਾਰੀ ਕਾਮਿਆਂ ਵੱਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ।

ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਆਪਣੀਆਂ ਮੰਗਾਂ ਦੱਸਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਮੁਲਾਜ਼ਮਾਂ ਸਮੇਤ ਹਰ ਵਰਗ ਨਾਲ ਹੱਥ ਵਿੱਚ ਸ੍ਰੀ ਗੁਟਕਾ ਸਾਹਿਬ ਫੜ ਕੇ ਵਾਅਦੇ ਕੀਤੇ ਸਨ, ਪਰ ਉਹ ਵਾਅਦੇ ਸਰਕਾਰ ਬਣੇ 2 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ 'ਤੇ ਵੀ ਪੂਰੇ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਰਗ ਚਾਹੇ ਕਿਸਾਨ ਹੋਵੇ, ਚਾਹੇ ਮੁਲਾਜ਼ਮ, ਚਾਹੇ ਬੇਰੁਜ਼ਗਾਰ ਨੌਜਵਾਨ ਜਾਂ ਵਪਾਰੀ ਸਾਰੇ ਹੀ ਕੈਪਟਨ ਸਰਕਾਰ ਤੋਂ ਦੁਖੀ ਹਨ।

ਗੰਡੀਵਿੰਡ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਆਪਣਾ ਸੰਘਰਸ਼ ਤੇਜ਼ ਕਰਦਿਆਂ ਕੱਲ੍ਹ ਤੋਂ ਸੂਬੇ ਭਰ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਦਫ਼ਤਰਾਂ ਦੇ ਬਾਹਰ ਜਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਪਰਸੋਂ ਤੋਂ ਪਿੰਡ-ਪਿੰਡ ਜਾ ਕੇ ਰੋਸ ਪ੍ਰਦਰਸ਼ਨ ਕਰਦਿਆਂ ਸੂਬੇ ਦੀ ਕੈਪਟਨ ਸਰਕਾਰ ਦੇ ਝੂਠੇ ਦਾਅਵਿਆਂ ਦੀ ਪੋਲ ਖੋਲ੍ਹੀ ਜਾਵੇਗੀ।

Download link 

ਪਵਨ ਸ਼ਰਮਾ, ਤਰਨਤਾਰਨ ਮਿਤੀ : 3 ਮਈ 2019

ਸਟੋਰੀ ਨਾਮ : ਪੰਜਾਬ ਦੇ ਸਰਕਾਰੀ ਕਰਮਚਾਰੀਆਂ ਵੱਲੋਂ ਆਪਣੀਆ ਮੰਗਾਂ ਨੂੰ ਲੈ ਕੇ ਪੰਜਾਬ ਸਬਾਰਡੀਨੇਟ ਸਰਵਸਿਸ ਫੈਡਰੇਸ਼ਨ, ਪੈਨਸ਼ਨ ਐਕਸ਼ਨ ਕਮੇਟੀ, ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੀ ਅਗਵਾਈ ਹੇਠ ਤਰਨਤਾਰਨ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਕਾਂਗਰਸੀ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਕੋਠੀ ਦੇ ਬਾਹਰ ਨਾਅਰੇਬਾਜ਼ੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਚੋਣਾਂ ਵੇਲੇ ਕੀਤੇ ਗਏ ਵਾਅਦਿਆਂ ਦੇ ਮਨੋਰਥ ਕਾਪੀਆਂ ਨੂੰ ਸਾੜਿਆ ਗਿਆ। ਗੌਰਤਲਬ ਹੈ ਕਿ ਪੰਜਾਬ ਦੇ ਸਰਕਾਰੀ ਕਾਮਿਆਂ ਵੱਲੋਂ ਰੋਸ ਵਜੋਂ ਕੱਲ ਤੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਅਤੇ ਰੋਜ਼ਾਨਾ ਹੀ ਪੰਜ ਕਾਮੇ ਭੁੱਖ ਹੜਤਾਲ ਤੇ ਬੈਠ ਕੇ ਸਰਕਾਰ ਖਿਲਾਫ਼ ਆਪਣਾ ਪ੍ਰਦਰਸ਼ਨ ਕਰ ਰਹੇ ਹਨ। 

ਐਂਕਰ : ਗੌਰਤਲਬ ਹੈ ਕਿ ਪ੍ਰਦਰਸ਼ਨਕਾਰੀ ਸਰਕਾਰੀ ਕਾਮਿਆਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਸਾਰੇ ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਛੇਵਾ ਪੇ-ਕਮਿਸ਼ਨ ਲਾਗੂ ਕਰਨ, ਬੰਦ ਕੀਤੇ ਡੀ.ਏ. ਨੂੰ ਬਹਾਲ ਕਰਨ, ਆਸ਼ਾ ਵਰਕਰ, ਮਿਡ-ਡੇ ਮੀਲ ਵਰਕਰ, ਕੌਰ ਵਿਭਾਗਾਂ ਦੀਆਂ ਮਿਉਸੀਪਲ ਕਮੇਟੀਆਂ ਦੀ ਘੱਟੋ ਘੱਟ ਤਨਖਾਹ ਤੇ, ਠੇਕੇਦਾਰਾਂ ਰਾਹੀਂ ਭਰਤੀ ਕੀਤੇ ਗਏ ਕਿਰਤੀਆਂ ਦੀ ਅੰਨ੍ਹੀ ਲੁੱਟ ਤੇ ਪੂਰੀ ਤਨਖਾਹ ਦੇ ਨਾਲ ਪੱਕਾ ਕਰਨ ਦਾ ਵਾਅਦਾ ਕੀਤਾ ਸੀ, ਲੇਕਿਨ ਸਰਕਾਰ ਬਣੇ ਤੋਂ 2 ਸਾਲ ਦਾ ਵੱਧ ਸਮਾਂ ਹੋ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਕਾਮਿਆਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਜੋਂ ਸਰਕਾਰੀ ਕਾਮਿਆਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ 1 ਮਈ ਤੋਂ ਸੰਘਰਸ਼ ਆਰੰਭਿਆ ਗਿਆ ਹੈ, ਜਿਸਦੇ ਚੱਲਦਿਆਂ 1 ਮਈ ਨੂੰ ਮੁਲਾਜ਼ਮ ਆਗੂ ਸੱਜਣ ਸਿੰਘ ਵੱਲੋਂ ਚੰਡੀਗੜ੍ਹ ਦੇ ਬੱਸ ਸਟੈਂਡ ਤੇ ਬੈਠ ਕੇ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ ਤੇ ਜ਼ਿਲ੍ਹਾ ਪੱਧਰ ਤੇ ਸਰਕਾਰੀ ਕਾਮਿਆਂ ਵੱਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਸੀ। ਮੁਲਾਜ਼ਮਾਂ ਦੀ ਸਾਂਝੀ ਜਥੇਬੰਦੀ ਦੇ ਆਗੂ ਗੁਰਪ੍ਰੀਤ ਸਿੰਘ ਗੰਡੀਵਿੰਡ, ਨੇ ਆਪਣੀਆਂ ਮੰਗਾਂ ਦੱਸਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਮੁਲਾਜ਼ਮਾਂ ਸਮੇਤ ਹਰ ਵਰਗ ਨਾਲ ਹੱਥ ਵਿੱਚ ਸ੍ਰੀ ਗੁਟਕਾ ਸਾਹਿਬ ਫੜ ਕੇ ਵਾਅਦੇ ਕੀਤੇ ਸਨ, ਲੇਕਿਨ ਉਹ ਵਾਅਦੇ ਸਰਕਾਰ ਬਣੇ 2 ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੇ ਵੀ ਪੂਰੇ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਰਗ ਚਾਹੇ ਕਿਸਾਨ ਹੋਵੇ, ਚਾਹੇ ਮੁਲਾਜ਼ਮ, ਚਾਹੇ ਬੇਰੋਜ਼ਗਾਰ ਨੌਜਵਾਨ ਜਾਂ ਵਪਾਰੀ ਸਾਰੇ ਹੀ ਕੈਪਟਨ ਸਰਕਾਰ ਤੋਂ ਦੁਖੀ ਹਨ। ਗੰਡੀਵਿੰਡ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਆਪਣਾ ਸੰਘਰਸ਼ ਤੇਜ਼ ਕਰਦਿਆਂ ਕੱਲ੍ਹ ਤੋਂ ਸੂਬੇ ਭਰ ਵਿੱਚ ਕਾਂਗਰਸੀ ਉਮੀਦਵਾਰਾਂ ਦੇ ਦਫ਼ਤਰਾਂ ਦੇ ਬਾਹਰ ਜਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਪਰਸੋਂ ਤੋਂ ਪਿੰਡ-ਪਿੰਡ ਜਾ ਕੇ ਰੋਸ ਪ੍ਰਦਰਸ਼ਨ ਕਰਦਿਆਂ ਸੂਬੇ ਦੀ ਕੈਪਟਨ ਸਰਕਾਰ ਦੇ ਝੂਠੇ ਦਾਅਵਿਆਂ ਦੀ ਪੋਲ ਖੋਲ੍ਹੀ ਜਾਵੇਗੀ। 
ਬਾਈਟ : ਗੁਰਪ੍ਰੀਤ ਸਿੰਘ ਗੰਡੀਵਿੰਡ, ਮੁਲਾਜ਼ਮ ਆਗੂ

ਪਵਨ ਸ਼ਰਮਾ, ਤਰਨਤਾਰਨ
ETV Bharat Logo

Copyright © 2025 Ushodaya Enterprises Pvt. Ltd., All Rights Reserved.