ਤਰਨਤਾਰਨ/ਮੋਹਾਲੀ: ਜ਼ਿਲ੍ਹਾ ਤਰਨਤਾਰਨ ਦੇ ਕਰੀਬ ਤੀਹ ਸਾਲ ਪੁਰਾਣੇ ਫਰਜ਼ੀ ਮੁਕਾਬਲੇ (Thirty year old fake encounter) ਨਾਲ ਸਬੰਧਤ ਮਾਮਲੇ ਵਿੱਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ (Two policemen were found guilty) ਹੈ। ਦੋਸ਼ੀਆਂ ਵਿੱਚ ਸਾਬਕਾ ਐਸਐਚਓ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਸ਼ਾਮਲ ਹਨ। ਦੋਵਾਂ ਨੂੰ ਆਈਪੀਸੀ ਦੀ ਧਾਰਾ 302, 120 ਅਤੇ 218 ਤਹਿਤ ਦੋਸ਼ੀ ਠਹਿਰਾਇਆ ਗਿਆ ਹੈ। ਅਦਾਲਤ ਨੇ ਦੋਵਾਂ ਨੂੰ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਦੱਸ ਦਈਏ ਕਿ ਦੋਸ਼ੀਆਂ ਨੂੰ ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ (The accused will be sentenced on Monday)। ਇਸ ਮਾਮਲੇ ਦੇ ਦੋ ਦੋਸ਼ੀਆਂ ਦੀ ਸੁਣਵਾਈ ਦੌਰਾਨ ਮੌਤ ਹੋ ਚੁੱਕੀ ਹੈ। ਪੁਲਿਸ ਵੱਲੋਂ ਅਦਾਲਤ ਵਿੱਚ ਸੁਣਾਈ ਗਈ ਕਹਾਣੀ ਪੂਰੀ ਤਰ੍ਹਾਂ ਝੂਠੀ ਨਿਕਲੀ।
ਥਾਣਾ ਸਦਰ ਤਰਨਤਾਰਨ ਦੀ ਪੁਲੀਸ ਨੇ ਤੀਹ ਸਾਲ ਪਹਿਲਾਂ ਦਾਅਵਾ ਕੀਤਾ ਸੀ ਕਿ 15 ਅਪ੍ਰੈਲ 1993 ਨੂੰ ਸਵੇਰੇ 4.30 ਵਜੇ ਤਿੰਨ ਅਤਿਵਾਦੀਆਂ ਨੇ ਪੁਲੀਸ ਉੱਤੇ ਉਸ ਵੇਲੇ ਹਮਲਾ ਕਰ ਦਿੱਤਾ ਜਦੋਂ ਉਹ ਉਬੋਕੇ ਵਾਸੀ ਹਰਬੰਸ ਸਿੰਘ ਕੋਲ ਹਥਿਆਰਾਂ ਦੀ ਰਿਕਵਰੀ ਲਈ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਆਪਣਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ। ਕਰਾਸ ਫਾਇਰਿੰਗ ਵਿੱਚ ਹਰਬੰਸ ਸਿੰਘ ਅਤੇ ਇੱਕ ਹੋਰ ਅਣਪਛਾਤਾ ਅੱਤਵਾਦੀ ਮਾਰਿਆ ਗਿਆ।
ਇਸ ਸਬੰਧੀ ਥਾਣਾ ਸਦਰ ਅੰਮ੍ਰਿਤਸਰ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 5, ਅਸਲਾ ਐਕਟ ਅਤੇ ਟਾਡਾ ਐਕਟ 302, 307 ਅਤੇ 34 ਤਹਿਤ ਕੇਸ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ‘ਭਾਰਤੀ ਕਰੰਸੀ ਉੱਤੇ ਲਾਈ ਜਾਵੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਅੰਬੇਦਕਰ ਦੀ ਤਸਵੀਰ’