ਤਰਨਤਾਰਨ: ਵਿਧਾਨ ਸਭਾ ਹਲਕਾ ਖੇਮਕਰਨ (Assembly constituency Khemkaran) ਅਧੀਨ ਪੈਂਦੇ ਪਿੰਡ ਕਲਸੀਆਂ (Village Kalsian) ਵਿਖੇ ਬੀਤੇ ਕੁਝ ਦਿਨ ਪਹਿਲਾਂ 50 ਰੁਪਏ ਦੇ ਲੈਣ-ਦੇਣ ਨੂੰ ਲੈਕੇ ਝਗੜਾ ਹੋਇਆ ਸੀ। ਇਸ ਝਗੜੇ ਦੌਰਾਨ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਗੁਰਸਾਹਿਬ ਸਿੰਘ ਨਾਮ ਦੇ ਨੌਜਵਾਨ ਮੁੰਡਾ ਦਾ ਉਸ ਦੇ ਘਰ ਦਾਖ਼ਲ ਹੋ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਸੀ, ਜਿਸ ਕਾਰਨ ਉਸ ਦੀ ਮੌਤ (Death) ਹੋ ਗਈ ਸੀ, ਘਟਨਾ ਦਾ ਪਤਾ ਚੱਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਉਸ ਸਮੇਂ 5 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਪਰ ਹਾਲੇ ਤੱਕ 2 ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਜਦੋਂ ਮ੍ਰਿਤਕ ਸ਼ਾਮ ਨੂੰ ਆਪਣੇ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਪਿੰਡ ਦੇ ਬਾਹਰ ਪਿੰਡ ਦੇ ਹੀ ਖੜੇ ਕੁਝ ਨੌਜਵਾਨਾਂ ਨੇ ਉਸ ਨਾਲ ਝਗੜਾ ਕੀਤਾ ਅਤੇ ਬਾਅਦ ਵਿੱਚ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਸ਼ਰੇਆਮ ਪਿੰਡ ਵਿੱਚ ਖੁੱਲ੍ਹੇਆਮ ਘੁੰਮ ਰਹੇ ਹਨ, ਪਰ ਪੁਲਿਸ (Police) ਕੋਈ ਕਾਰਵਾਈ ਨਹੀਂ ਕਰ ਰਹੀ।
ਉਨ੍ਹਾਂ ਨੇ ਦੱਸਿਆ ਕਿ ਉਹ ਹਰ ਰੋਜ਼ ਕਦੀ ਥਾਣੇ ਭਿੱਖੀਵਿੰਡ ਜਾਦੇ ਹਨ ਅਤੇ ਕਦੇ ਡੀ.ਐੱਸ.ਪੀ. ਨੂੰ ਮਿਲ ਕੇ ਆਉਂਦੇ ਹਨ, ਪਰ ਇਸ ਦੇ ਬਾਵਜੂਦ ਵੀ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਭਿੱਖੀਵਿੰਡ ਥਾਣੇ ਦੇ ਬਾਹਰ ਸਾਰਾ ਪਰਿਵਾਰ ਖੁਦਕੁਸ਼ੀ ਕਰ ਲਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਲਈ ਪੰਜਾਬ ਪੁਲਿਸ ਜ਼ਿੰਮੇਵਾਰ ਹੋਵੇਗੀ।
ਉਧਰ ਜਦ ਇਸ ਸਬੰਧੀ ਥਾਣਾ ਭਿੱਖੀਵਿੰਡ ਦੇ ਐੱਸ.ਐੱਚ.ਓ. ਜਸਵੰਤ ਸਿੰਘ ਭੱਟੀ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਕੈਮਰੇ ਦੇ ਅੱਗੇ ਆਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਜਦ ਫੋਨ ‘ਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਪੂਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜਿਹੜੇ ਰਹਿੰਦੇ ਤਿੰਨ ਮੁਲਜ਼ਮ ਹਨ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ:ਭ੍ਰਿਸ਼ਟਾਚਾਰੀਆਂ ਦਾ ਪੈਸਾ ਤੇ ਸੰਪਤੀ ਜ਼ਬਤ ਕਰ ਲੋਕਾਂ ਦਾ ਪੈਸਾ ਖਜ਼ਾਨੇ 'ਚ ਵਾਪਸ ਲਿਆਵਾਂਗੇ : ਭਗਵੰਤ ਮਾਨ