ETV Bharat / state

ਕਿਸਾਨਾਂ ਨੇ ਸਾੜੇ PM ਮੋਦੀ ਤੇ CM ਯੋਗੀ ਦੇ ਪੁਤਲੇ

ਤਰਨਤਾਰਨ ਦੇ ਪਿੰਡ ਕੋਟ ਬੁੱਢਾ ‘ਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਦੇ ਪੁਤਲੇ ਸਾੜ ਕੇ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਹੈ।

ਕਿਸਾਨਾਂ ਨੇ ਸਾੜੇ PM ਮੋਦੀ ਤੇ CM ਯੋਗੀ ਦੇ ਪੁਤਲੇ
ਕਿਸਾਨਾਂ ਨੇ ਸਾੜੇ PM ਮੋਦੀ ਤੇ CM ਯੋਗੀ ਦੇ ਪੁਤਲੇ
author img

By

Published : Oct 18, 2021, 1:46 PM IST

ਤਰਨਤਾਰਨ: ਪੰਜਾਬ ਵਿੱਚ ਨਵੇਂ ਖੇਤੀ ਕਾਨੂੰਨਾਂ (New farming laws) ਨੂੰ ਲੈਕੇ ਕੇਂਦਰ ਸਰਕਾਰ (Central Government) ਦਾ ਵਿਰੋਧ ਲਗਾਤਾਰ ਜਾਰੀ ਹੈ। ਇੱਕ ਪਾਸੇ ਜਿੱਥੇ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ (Farmers) ਵੱਲੋਂ ਕੇਂਦਰ ਸਰਕਾਰ (Central Government) ਖ਼ਿਲਾਫ਼ ਪੱਕਾ ਧਰਨਾ ਲਗਾਇਆ ਗਿਆ ਹੈ, ਉੱਥੇ ਹੀ ਵੱਖ-ਵੱਖ ਕਿਸਾਨ ਜਥੇਬੰਦੀਆ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬੀਤੇ ਦਿਨ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕੋਟ ਬੁੱਢਾ ‘ਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਇਸ ਮੌਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi), ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ (Uttar Pradesh Chief Minister Yogi Aditya Nath ) ਦਾ ਪੁਤਲਾ ਸਾੜ ਕੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ (Central Government) ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਮੀਡੀਆ ਨਾਲ ਗੱਲਬਾਦ ਦੌਰਾਨ ਕਿਸਾਨ ਆਗੂ ਪਰਮਜੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਬੀਜੇਪੀ ਸਰਕਾਰ (BJP government) ਭਾਰਤ ਦੇ ਲੋਕਾਂ ‘ਤੇ ਜ਼ੁਲਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕ ਕੇਂਦਰ ਸਰਕਾਰ (Central Government) ਦੇ ਇਸ ਜ਼ੁਲਮ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ (Central Government) ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹੇਗਾ।

ਉੱਤਰ ਪ੍ਰਦੇਸ਼ ਦੇ ਲਖੀਮਪੁਰ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ (Union Minister of State for Home Affairs Ajay Mishra) ਦੇ ਪੁੱਤਰ ਵੱਲੋਂ ਕਾਰਾਂ ਨਾਲ ਕਿਸਾਨਾਂ (Farmers) ਨੂੰ ਕੁਚਲਣ ‘ਤੇ ਬੋਲਦਿਆ ਪਰਮਜੀਤ ਸਿੰਘ ਨੇ ਕਿਹਾ ਕਿ ਇਹ ਇੱਕ ਸੋਚੀ ਸਮਝੀ ਕੇਂਦਰ ਸਰਕਾਰ (Central Government) ਦੀ ਸਾਜਿਸ਼ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦੇ ਲਈ ਕਿਸਾਨਾਂ (Farmers) ਵੱਲੋਂ 18 ਅਕਤੂਬਰ ਸਵੇਰ 6 ਵਜੇ ਤੋਂ ਸ਼ਾਮ 6 ਵਜੇ ਤੱਕ ਰੇਲ ਮਾਰਗ ਨੂੰ ਜਾਮ ਕੀਤਾ ਗਿਆ ਹੈ

ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਜਿਸ ਸਰਕਾਰ ਦੇ ਰਾਜ ਵਿੱਚ ਇੱਕ ਜ਼ਿੰਮੇਵਾਰ ਵਿਅਕਤੀ ਵੱਲੋਂ ਇਸ ਤਰ੍ਹਾਂ ਦੀ ਹਰਕਤ ਕੀਤੀ ਜਾਂਦੀ ਹੈ ਤਾਂ ਉਹ ਲੋਕਤੰਤਰ ਨਹੀਂ ਸਗੋਂ ਰਾਜਤੰਤਰ ਬਣ ਜਾਦਾ ਹੈ। ਘਟਨਾ ਦੇ ਮੁਲਜ਼ਮਾਂ ਲਈ ਕਿਸਾਨਾਂ ਵੱਲੋਂ ਅਦਾਲਤ ਤੋਂ ਫਾਂਸੀ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੇ ਮੁਲਜ਼ਮਾਂ ਨੂੰ ਬਚਾਉਣ ਦੇ ਵੀ ਇਲਜ਼ਾਮ ਲਗਾਏ ਗਏ ਹਨ।

ਇਹ ਵੀ ਪੜ੍ਹੋ:ਕਿਸਾਨਾਂ ਦਾ ਰੇਲ ਰੋਕੋ ਅੰਦੋਲਨ: ਬਰਨਾਲਾ ’ਚ ਕਿਸਾਨਾਂ ਨੇ ਰੇਲਵੇ ਟ੍ਰੇਕ ਕੀਤਾ ਜਾਮ

ETV Bharat Logo

Copyright © 2024 Ushodaya Enterprises Pvt. Ltd., All Rights Reserved.