ETV Bharat / state

ਰੇਲਵੇ ਲਾਈਨ ਦਾ ਕਿਸਾਨਾਂ ਵੱਲੋਂ ਵਿਰੋਧ, ਨਿਸ਼ਾਨਦੇਹੀ ਲਈ ਆਉਣ ਵਾਲੇ ਅਧਿਕਾਰੀਆਂ ਨੂੰ ਵੀ ਦਿੱਤੀ ਚਿਤਾਵਨੀ

ਤਰਨਤਾਰਨ ਵਿੱਚ 8 ਪਿੰਡਾਂ ਦੀ ਜ਼ਮੀਨ ਨੂੰ ਐਕਵਾਇਰ ਕਰਕੇ ਬਣਾਈ ਜਾ ਰਹੀ ਰੇਲਵੇ ਲਾਈਨ ਦਾ ਕਿਸਾਨਾਂ ਨੇ ਵਿਰੋਧ ਕੀਤਾ ਹੈ। ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਦਾ ਨੁਕਸਾਨ ਕਰਕੇ ਰੇਲਵੇ ਲਾਈਨ ਬਣਾ ਰਹੀ ਹੈ ਅਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਉਹ ਰੇਲਵੇ ਲਾਈਨ ਦਾ ਤਿੱਖਾ ਵਿਰੋਧ ਕਰਨਗੇ।

Farmers protested against the railway line in Tarn Taran
ਰੇਲਵੇ ਲਾਈਨ ਦਾ ਕਿਸਾਨਾਂ ਵੱਲੋਂ ਵਿਰੋਧ, ਨਿਸ਼ਾਨਦੇਹੀ ਲਈ ਆਉਣ ਵਾਲੇ ਅਧਿਕਾਰੀਆਂ ਨੂੰ ਵੀ ਦਿੱਤੀ ਚਿਤਾਵਨੀ
author img

By

Published : Mar 18, 2023, 11:28 AM IST

ਰੇਲਵੇ ਲਾਈਨ ਦਾ ਕਿਸਾਨਾਂ ਵੱਲੋਂ ਵਿਰੋਧ, ਨਿਸ਼ਾਨਦੇਹੀ ਲਈ ਆਉਣ ਵਾਲੇ ਅਧਿਕਾਰੀਆਂ ਨੂੰ ਵੀ ਦਿੱਤੀ ਚਿਤਾਵਨੀ

ਤਰਨਤਾਰਨ: ਕੇਂਦਰ ਸਰਕਾਰ ਵੱਲੋਂ ਫਿਰੋਜ਼ਪੁਰ ਤੋਂ ਪੱਟੀ ਵਾਇਆ ਮੱਲਾਂ ਵਾਲਾ ਰੇਲਵੇ ਲਾਈਨ ਬਣਾਉਣ ਦਾ ਪ੍ਰਾਜੈਕਟ ਸ਼ੁਰੂ ਕਰਨ ਲਈ ਜ਼ਮੀਨ ਐਕਵਾਇਰ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਤਰਨਤਾਰਨ ਜ਼ਿਲ੍ਹੇ ਦੇ 8 ਪਿੰਡਾਂ ਦੇ ਕਿਸਾਨਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰੇਲਵੇ ਲਾਈਨ ਪਾਉਣ ਲਈ ਕੇਂਦਰ ਦਾ ਪ੍ਰਾਜੈਕਟ ਹੈ ਜਿਸ ਲਈ 8 ਪਿੰਡਾਂ ਦੀ 95 ਏਕੜ ਜ਼ਮੀਨ ਐਕਵਾਇਰ ਕੀਤਾ ਜਾ ਰਹੀ ਹੈ। ਉਨ੍ਹਾਂ ਕਿਹਾ ਰੇਲਵੇ ਪ੍ਰਾਜੈਕਟ ਅਧੀਨ ਜਿੰਨ੍ਹਾਂ ਪਿੰਡਾਂ ਦੀ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਉਨ੍ਹਾਂ ਵਿੱਚ ਪਿੰਡ ਕੋਟ ਬੁੱਢਾ, ਬੰਗਲਾ ਰਾਏ, ਸਫ਼ਾ ਸਿੰਘ ਵਾਲਾ, ਕਲੇਕੇ ਉਤਾੜ, ਤਲਵੰਡੀ ਸੋਭਾ ਸਿੰਘ, ਤਲਵੰਡੀ ਮੁਤਸੱਦਾ ਸਿੰਘ ਅਤੇ ਪਿੰਡ ਮਾਨ ਹਲਕਾ ਪੱਟੀ ਅਤੇ ਖੇਮਕਰਨ ਨਾਲ ਸਬੰਧਤ ਸ਼ਾਮਿਲ ਹਨ ।

ਅਧਿਕਾਰੀਆਂ ਨੂੰ ਚਿਤਾਵਨੀ: ਪਿੰਡਾਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਰੇਲਵੇ ਵੱਲੋਂ ਪ੍ਰਾਜੈਕਟ ਵਿੱਚ ਕਿਸਾਨਾਂ ਦੇ ਹੱਕਾਂ ਨੂੰ ਅੱਖੋ-ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਲਵੇ ਲਾਈਨ ਨੂੰ ਖੇਤਾਂ ਵਿੱਚ ਮਿੱਟੀ ਪਾਕੇ ਉੱਪਰ ਚੁੱਕਿਆ ਜਾ ਰਿਹਾ ਅਤੇ ਲੋਕਾਂ ਦੇ ਘਰ ਨੀਵੇਂ ਹਨ ਜਿਸ ਕਰਕੇ ਪਿੰਡਾਂ ਵਿੱਚ ਬਰਸਾਤ ਤੋਂ ਬਾਅਦ ਪਾਣੀ ਵੜਨ ਦਾ ਖ਼ਦਸ਼ਾ ਹੋਰ ਵੀ ਵਧ ਜਾਵੇਗਾ। ਉਨ੍ਹਾਂ ਕਿਹਾ ਰੇਲਵੇ ਪ੍ਰਾਜੈਕਟ ਨੂੰ ਬਰਸਾਤ ਦੇ ਦਿਨਾਂ ਵਿੱਚ ਦਰਿਆ ਦੇ ਪਾਣੀ ਦੀ ਮਾਰ ਪਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਸਰਕਾਰ ਵੱਲੋਂ ਰੇਤ ਖੱਡ ਵੀ ਮਨਜ਼ੂਰ ਕੀਤੀ ਗਈ ਹੈ ਅਤੇ ਰੇਤ ਖੱਡ ਨਜ਼ਦੀਕ ਅਜਿਹਾ ਪ੍ਰਾਜੈਕਟ ਨਹੀਂ ਲੱਗ ਸਕਦਾ। ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈਕੇ ਉਹ ਜ਼ਿਲ੍ਹੇ ਦੇ ਡੀਸੀ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਨੇ ਅਤੇ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਮਸਲਾ ਹੱਲ ਨਹੀਂ ਹੋਇਆ।

ਰੇਲਵੇ ਨਾਲ ਮੀਟਿੰਗ: ਕਿਸਾਨਾਂ ਨੇ ਅੱਗੇ ਇਹ ਵੀ ਕਿਹਾ ਹੈ ਕਿ ਤਰਨਤਾਰਨ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਹੋਈ ਸੀ ਅਤੇ ਮੀਟਿੰਗ ਮਗਰੋਂ ਉਨ੍ਹਾਂ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਕਿਸਾਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ ਪਰ ਇਸ ਦੇ ਬਾਵਜੂਦ ਪ੍ਰਸ਼ਾਸਨ ਦੇ ਕੁੱਝ ਅਧਿਕਾਰੀ ਨਿਸ਼ਾਨਦੇਹੀ ਕਰਨ ਆ ਰਹੇ ਹਨ। ਪਿੰਡ ਵਾਸੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕਰਕੇ ਕੋਈ ਵੀ ਅਧਿਕਾਰੀ ਨਿਸ਼ਾਨਦੇਹੀ ਲਈ ਆਉਂਦਾ ਹੈ ਤਾਂ ਉਹ ਆਪਣੇ ਨੁਕਸਾਨ ਦਾ ਆਪ ਜ਼ਿੰਮੇਵਾਰ ਹੋਵੇਗਾ। ਕਿਸਾਨਾਂ ਨੇ ਅੱਗੇ ਕਿਹਾ ਕਿ ਜੇਕਰ ਹੁਣ ਪ੍ਰਸ਼ਾਸਨ ਨਿਸ਼ਾਨਦੇਹੀ ਕਰਵਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਹ ਹਮਖਿਆਲੀ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਇਸ ਦਾ ਵਿਰੋਧ ਕਰਨਗੇ ਅਤੇ ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਦੂਜੇ ਪਾਸੇ ਪੱਟੀ ਦੇ ਐੱਸਡੀਐੱਮ ਅਮਨਪ੍ਰੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਦੇ ਜੋ ਇਤਰਾਜ਼ ਸਨ ਉਹ ਰੇਲਵੇ ਵਿਭਾਗ ਨੂੰ ਭੇਜ ਦਿੱਤੇ ਹਨ ਅਤੇ ਹੁਣ ਕਿਸੇ ਕਿਸਮ ਦਾ ਵਿਵਾਦ ਜਾਂ ਟਕਰਾਅ ਨਾ ਹੋਵੇ ਉਸ ਲਈ ਕਿਸਾਨਾਂ ਦੀ ਰੇਲਵੇ ਵਿਭਾਗ ਨਾਲ ਮੀਟਿੰਗ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ: Mahapanchayat of Farmers: ਐਮਐਸਪੀ ਸਮੇਤ ਕਈ ਮੰਗਾਂ ਸਬੰਧੀ 20 ਮਾਰਚ ਨੂੰ ਦਿੱਲੀ ਦੇ ਰਾਮਲੀਲ੍ਹਾ ਮੈਦਾਨ 'ਚ ਕਿਸਾਨਾਂ ਦੀ ਮਹਾਪੰਚਾਇਤ

ETV Bharat Logo

Copyright © 2024 Ushodaya Enterprises Pvt. Ltd., All Rights Reserved.