ਤਰਨ ਤਾਰਨ: ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਵਿੱਚ ਹੈ ਜਿਸ ਦੇ ਚੱਲਦੇ ਆਏ ਦਿਨ ਹੀ ਕਿਸਾਨਾਂ ਵੱਲੋਂ ਜਗ੍ਹਾ ਜਗ੍ਹਾ ਉੱਤੇ ਪ੍ਰਦਰਸ਼ਨ ਕਰਕੇ ਆਪਣੇ ਰੋਸ ਜ਼ਾਹਿਰ ਕੀਤਾ ਜਾ ਰਿਹਾ ਹੈ।
ਇਸੇ ਦੇ ਚੱਲਦੇ ਕਿਸਾਨਾਂ ਨੇ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡ ਵਲਟੋਹਾ ਤੋਂ ਗੁਰਦੁਆਰਾ ਬਾਬਾ ਭਾਈ ਝਾੜੂ ਸਾਹਿਬ ਤੋਂ ਸਰਬੱਤ ਦਾ ਭਲਾ ਲਈ ਅਰਦਾਸ ਕਰਕੇ ਮੋਟਰਸਾਈਕਲ ਰੋਡ ਸ਼ੋਅ ਕੱਢਿਆ ਗਿਆ। ਇਸ ਮੌਕੇ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਕਿਸਾਨ ਯੂਨੀਅਨ ਦੇ ਪ੍ਰਧਾਨ ਸੁਖਵੰਤ ਸਿੰਘ ਨੇ ਦੱਸਿਆ ਕਿ ਦੇਸ਼ ਭਰ ਦੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਧਰਨੇ ਉੱਤੇ ਬੈਠੇ ਹੋਏ ਹਨ ਜਿਨ੍ਹਾਂ ਦੀ ਚੜ੍ਹਦੀ ਕਲਾਂ ਲਈ ਅਰਦਾਸ ਕੀਤੀ ਗਈ।
ਉਨ੍ਹਾਂ ਕਿਹਾ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਤੇ 26 ਜਨਵਰੀ ਨੂੰ ਦਿੱਲੀ ਵਿਚ ਟਰੈਕਟਰ ਪਰੇਡ ਕੱਢੀ ਜਾ ਰਹੀ ਹੈ ਉਸ ਵਿੱਚ ਮਾਂਝੇ ਤੋਂ ਵੱਡੀ ਗਿਣਤੀ ਵਿੱਚ ਟਰੈਕਟਰ ਸ਼ਾਮਲ ਹੋਣਗੇ।
ਅੱਜ ਇਹ ਮੋਟਰਸਾਈਕਲ ਰੋਸ ਰੈਲੀ ਵੀ ਉਸੇ ਸੰਬੰਧ ਵਿਚ ਕੱਢੀ ਗਈ ਹੈ।