ETV Bharat / state

ਜਸਬੀਰ ਸਿੰਘ ਡਿੰਪਾ ਦੇ ਮਾਤਾ ਸਤਵਿੰਦਰ ਕੌਰ ਗਿੱਲ ਦੀ ਹੋਈ ਅੰਤਿਮ ਅਰਦਾਸ - ਸਿਆਸੀ ਆਗੂਆਂ

ਖਡੂਰ ਸਹਿਬ ਤੋਂ ਸੰਸਦ ਜਸਬੀਰ ਸਿੰਘ ਡਿੰਪਾ ਦੀ ਮਾਤਾ ਸਤਵਿੰਦਰ ਕੌਰ ਗਿੱਲ ਦੀ ਅੰਤਿਮ ਅਰਦਾਸ (Prayer) ਕੀਤੀ ਗਈ।ਇਸ ਮੌਕੇ ਪੰਜਾਬ ਦੀਆਂ ਵੱਡੀਆਂ ਸ਼ਖਸ਼ੀਅਤ ਨੇ ਮਾਤਾ ਸਤਵਿੰਦਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਜਸਬੀਰ ਸਿੰਘ ਡਿੰਪਾ ਦੇ ਮਾਤਾ ਸਤਵਿੰਦਰ ਕੌਰ ਗਿੱਲ ਦੀ ਹੋਈ ਅੰਤਿਮ ਅਰਦਾਸ

author img

By

Published : Jun 6, 2021, 8:35 PM IST

ਤਰਨਤਾਰਨ: ਖਡੂਰ ਸਾਹਿਬ ਤੋਂ ਸੰਸਦ ਜਸਬੀਰ ਸਿੰਘ ਡਿੰਪਾ ਦੀ ਮਾਤਾ ਸਤਵਿੰਦਰ ਕੌਰ ਗਿੱਲ ਜੋ ਕੁੱਝ ਦਿਨ ਪਹਿਲਾਂ ਸਵਰਗਵਾਸ ਹੋ ਗਏ ਸਨ।ਜਿਸ ਨੂੰ ਲੈ ਕੇ ਫੇਰੂਮਾਨ ਰੋਡ ਰਾਈਆ ਗ੍ਰਹਿ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ।ਭੋਗ ਤੋਂ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਵੱਖ ਵੱਖ ਕੀਰਤਨੀਆਂ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਵੈਰਾਗਮਈ ਕੀਰਤਨ ਕੀਤਾ ਗਿਆ।ਮਾਤਾ ਸਤਵਿੰਦਰ ਕੌਰ (Satwinder Kaur Gill)ਦੀ ਅੰਤਿਮ ਅਰਦਾਸ (Prayer) ਵਿਚ ਪੰਜਾਬ ਦੀਆਂ ਵੱਡੀਆਂ ਸ਼ਖਸ਼ੀਅਤਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਮਾਤਾ ਸਤਵਿੰਦ ਕੌਰ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਇਸ ਮੌਕੇ ਸਿਆਸੀ ਆਗੂਆਂ ਨੇ ਕਿਹਾ ਹੈ ਕਿ ਮਾਤਾ ਸਤਵਿੰਦਰ ਕੌਰ ਗਿੱਲ ਦਾ ਬਾਬਾ ਬਕਾਲਾ ਸਾਹਿਬ ਨੂੰ ਵੱਡੀ ਦੇਣ ਹੈ ਅਤੇ ਉਨ੍ਹਾਂ ਦੀ ਕਮੀ ਹਮੇਸ਼ਾ ਰੜਕਦੀ ਰਹੇਗੀ।

ਇਸ ਮੌਕੇ ਮਹਾਰਾਣੀ ਪ੍ਰਨੀਤ ਕੌਰ, ਰਵਨੀਤ ਸਿੰਘ ਬਿੱਟੂ, ਡਾ ਅਮਰ ਸਿੰਘ, ਸੁਖਬੀਰ ਸਿੰਘ ਬਾਦਲ, ਗੁਰਜੀਤ ਸਿੰਘ ਔਜਲਾ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਪਟਨ ਸੰਦੀਪ ਸਿੰਘ ਸੰਧੂ, ਓ.ਪੀ ਸੋਨੀ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਨ ਆਸ਼ੂ, ਸਾਧੂ ਸਿੰਘ ਧਰਮਸੋਤ , ਸੰਤ ਬਲਜੀਤ ਸਿੰਘ ਦਾਦੂਵਾਲ, ਦਮਦਮੀ ਟਕਸਾਲ ਦੇ ਮੁੱਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ, ਵਿਧਾਇਕ ਕੁਲਦੀਪ ਸਿੰਘ ਵੈਦ, ਬਲਵਿੰਦਰ ਸਿੰਘ ਲਾਡੀ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਬਿਕਰਮ ਸਿੰਘ ਮਜੀਠੀਆ, ਆਦਿ ਤੋਂ ਇਲਾਵਾ ਹੋਰਨਾਂ ਆਗੂਆਂ ਵੱਲੋ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਇਹ ਵੀ ਪੜੋ:ਕਾਨਫਰੰਸ 'ਚ ਸਮਾਜਿਕ ਕੁਰੀਤੀਆਂ ਨੂੰ ਲੈ ਕੇ ਕੀਤੇ ਗਏ ਵਿਚਾਰ ਵਟਾਂਦਰੇ

ETV Bharat Logo

Copyright © 2024 Ushodaya Enterprises Pvt. Ltd., All Rights Reserved.