ਤਰਨਤਾਰਨ: 550ਵੇਂ ਪ੍ਰਕਾਸ਼ ਪੁਰਬ 'ਤੇ ਸਮਰਪਿਤ ਪਿੰਡ ਗਗੜੇਵਾਲ 'ਚ ਬਿਆਸ ਦਰਿਆ ਦੇ ਕੰਡੇ ਫਲੋਟਿੰਗ ਲਾਇਟ ਐਡ ਸਾਉਡ ਸ਼ੋਅ ਕਰਵਾਇਆ ਗਿਆ। ਇਸ ਸ਼ੋਅ ਦੌਰਾਨ ਬਿਆਸ ਦਰਿਆ ਅਲੌਕਿਕ ਰੋਸ਼ਨੀ ਨਾਲ ਜਗਮਗਾ ਗਈ।
ਦੱਸ ਦੇਈਏ ਕਿ ਇਥੇ ਹੋਏ ਲਾਇਟਿੰਗ ਸ਼ੋਅ 'ਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ ਤੇ ਬਹੁਤ ਹੀ ਨਿਮਰਤਾ ਅਤੇ ਸ਼ਰਧਾ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਆਧੁਨਿਕ ਤਕਨੀਕ ਰਾਹੀਂ ਜਾਣਕਾਰੀ ਹਾਸਿਲ ਕੀਤੀ।
ਇਹ ਵੀ ਪੜ੍ਹੋ: ਬਰਨਾਲਾ ਪੁਲਿਸ ਨੇ ਚੰਡੀਗੜ੍ਹ ਤੋਂ ਆਈਆਂ 100 ਸ਼ਰਾਬ ਦੀ ਪੇਟੀਆਂ ਕੀਤੀਆਂ ਬਰਾਮਦ
ਇਸ ਮੌਕੇ ਹਲਕਾ ਵਿਧਾਇਕ ਸੰਤੋਖ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਪੰਜਾਬ ਸਰਕਾਰ ਦਾ ਨਿਵੇਕਲਾ ਉਪਰਾਲਾ ਹੈ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਦਾਸੀਆਂ ਨੂੰ ‘ਸ਼ੋਅ’ ਦੌਰਾਨ ਮਲਟੀ ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਰਿਆ ਦੇ ਸਤਲੁਜ ਅਤੇ ਬਿਆਸ ਕੰਢੇ ਚੱਲ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਸੂਬਾ ਵਾਸੀਆਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਫੈਲਾਉਣ ਦਾ ਇਹ ਇੱਕ ਢੁਕਵਾਂ ਯਤਨ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬਿਆਸ ਦਰਿਆ `ਤੇ ਹੋ ਰਹੇ ਫਲੋਟਿੰਗ ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ `ਚ ਹੋਰਨਾਂ ਸ਼ਰਧਾਲੂਆਂ ਨੂੰ ਵੀ ਸ਼ਿਰਕਤ ਕਰਨੀ ਚਾਹੀਦੀ ਹੈ।
ਸ਼ਰਧਾਲੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਹਰ ਸ਼ਹਿਰ ਨਿਵਾਸੀ ਨੂੰ ਦੇਖਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਨਾਲ ਨਵੀਂ ਪੀੜੀ ਨੂੰ ਪੁਰਾਣੇ ਸਮੇਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਤਰ੍ਹਾਂ ਦੇ ਉਪਰਾਲੇ ਸਮੇਂ ਸਮੇਂ ਤੇ ਕਰਦੇ ਰਹਿਣੇ ਚਾਹੀਦੇ ਹਨ।