ETV Bharat / state

ਕਾਂਗਰਸ ਦੇ ਸਾਬਕਾ ਵਿਧਾਇਕ ਡਾਕਟਰ ਧਰਮਵੀਰ ਅਗਨੀਹੋਤਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ - ਡਾਕਟਰ ਧਰਮਵੀਰ ਅਗਨੀਹੋਤਰੀ

ਕਾਂਗਰਸ ਦੇ ਤਰਨਤਾਰਨ ਤੋਂ ਸਾਬਕਾ ਵਿਧਾਇਕ ਡਾਕਟਰ ਧਰਮਵੀਰ ਅਗਨੀਹੋਤਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਸੈਲੂਨ ਦੀ ਦੁਕਾਨ ਵਿਚ ਕਟਿੰਗ ਕਰਵਾਉਣ ਗਏ ਸੀ, ਜਿਥੇ ਉਨ੍ਹਾਂ ਦੀ ਛਾਤੀ 'ਚ ਦਰਦ ਹੋਣਾ ਸ਼ੁਰੂ ਹੋਇਆ। ਇਸ ਉਪਰੰਤ ਸੁਰੱਖਿਆ ਮੁਲਾਜ਼ਮ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲੈ ਗਏ।

ਕਾਂਗਰਸ ਦੇ ਸਾਬਕਾ ਵਿਧਾਇਕ ਡਾਕਟਰ ਧਰਮਵੀਰ ਅਗਨੀਹੋਤਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

author img

By

Published : Aug 27, 2022, 6:27 PM IST

Updated : Aug 27, 2022, 7:44 PM IST

ਤਰਨ ਤਾਰਨ: ਪੰਜਾਬ ਦੇ ਤਰਨਤਾਰਨ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਸ਼ਨੀਵਾਰ ਦੁਪਹਿਰ ਸੈਲੂਨ 'ਚ ਕਟਿੰਗ ਕਰਵਾਉਂਦੇ ਸਮੇਂ ਅਚਾਨਕ ਉਨ੍ਹਾਂ ਨੂੰ ਛਾਤੀ 'ਚ ਦਰਦ ਹੋਇਆ। ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਉਨ੍ਹਾਂ ਨੂੰ ਤੁਰੰਤ ਨੇੜੇ ਦੇ ਹਸਪਤਾਲ ਲੈ ਗਏ। ਜਿੱਥੋਂ ਸਾਬਕਾ ਵਿਧਾਇਕ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਲਾਸ਼ ਨੂੰ ਹੁਣ ਤਰਨਤਾਰਨ ਸਥਿਤ ਉਨ੍ਹਾਂ ਦੀ ਰਿਹਾਇਸ਼ ਲਈ ਲਿਜਾਇਆ ਜਾ ਰਿਹਾ ਹੈ।

ਆਗੂਆਂ ਨੇ ਪ੍ਰਗਟਾਇਆ ਦੁੱਖ: ਉਨ੍ਹਾਂ ਦੀ ਮੌਤ 'ਤੇ ਤਰਨਤਾਰਨ ਦੇ ਕਾਂਗਰਸੀ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਸਾਬਕਾ ਵਿਧਾਇਕ ਦੀ ਆਤਮਿਕ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।

ਡਾਕਟਰ ਤੋਂ ਰਾਜਨੀਤੀ ਦਾ ਸਫ਼ਰ: ਡਾ. ਧਰਮਵੀਰ ਅਗਨੀਹੋਤਰੀ ਦਾ ਜਨਮ 1946 ਵਿੱਚ ਤਰਨਤਾਰਨ ਦੇ ਪਿੰਡ ਸ਼ੈਰੋ ਵਿੱਚ ਹੋਇਆ। ਡਾਕਟਰੀ ਦੀ ਪੜ੍ਹਾਈ ਕਰਨ ਤੋਂ ਬਾਅਦ ਉਨ੍ਹਾਂ ਨੇ ਆਪਣੇ ਹੀ ਪਿੰਡ ਸ਼ੇਰੋਂ ਵਿੱਚ ਆਪਣੀ ਪ੍ਰੈਕਟਿਸ ਸ਼ੁਰੂ ਕੀਤੀ ਅਤੇ ਆਪਣੇ ਨਾਮ 'ਤੇ ਇੱਕ ਹਸਪਤਾਲ ਖੋਲ੍ਹਿਆ। ਅਗਨੀਹੋਤਰੀ ਨੇ ਆਪਣੀ ਸਿਆਸਤ ਦੀ ਸ਼ੁਰੂਆਤ ਪਿੰਡ ਦੀ ਸਰਪੰਚੀ ਤੋਂ ਕੀਤੀ। 1997 ਵਿੱਚ ਉਨ੍ਹਾਂ ਸਰਪੰਚ ਦੀ ਚੋਣ ਲੜੀ ਅਤੇ ਜਿੱਤੇ। ਇਸ ਤੋਂ ਬਾਅਦ 2007 ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਨੌਸ਼ਹਿਰਾ ਪੰਨੂਆ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਪਰ ਉਹ ਹਾਰ ਗਏ। 2012 ਵਿੱਚ ਅਗਨੀਹੋਤਰੀ ਨੇ ਤਰਨਤਾਰਨ ਤੋਂ ਚੋਣ ਲੜੀ ਸੀ ਪਰ ਇੱਕ ਵਾਰ ਫਿਰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਤਰਨਤਾਰਨ ਤੋਂ ਜਿੱਤਣ ਵਾਲੇ ਪਹਿਲੇ ਹਿੰਦੂ ਵਿਧਾਇਕ: 2017 ਵਿੱਚ ਡਾ. ਅਗਨੀਹੋਤਰੀ ਤਿੰਨ ਵਾਰ ਅਕਾਲੀ ਦਲ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਹਰਾ ਕੇ ਵਿਧਾਇਕ ਬਣੇ ਸਨ। ਉਨ੍ਹਾਂ ਨੇ ਹਰਮੀਤ ਸੰਧੂ ਨੂੰ 14,629 ਵੋਟਾਂ ਨਾਲ ਹਰਾਇਆ ਸੀ, ਪਰ 2022 'ਚ ਅਗਨੀਹੋਤਰੀ ਨੂੰ ਆਮ ਆਦਮੀ ਪਾਰਟੀ ਦੀ ਲਹਿਰ ਦੌਰਾਨ ਡਾ. ਕਸ਼ਮੀਰ ਸਿੰਘ ਸੋਹਲ ਨੇ ਹਰਾਇਆ ਸੀ। ਇਸ ਦੇ ਨਾਲ ਹੀ ਅਗਨੀਹੋਤਰੀ ਤਰਨਤਾਰਨ ਤੋਂ ਜਿੱਤਣ ਵਾਲੇ ਹੁਣ ਤੱਕ ਦੇ ਪਹਿਲੇ ਅਤੇ ਆਖਰੀ ਹਿੰਦੂ ਵਿਧਾਇਕ ਸਨ।

ਇਹ ਵੀ ਪੜ੍ਹੋ: ਮਨਪ੍ਰੀਤ ਸਿੰਘ ਇਆਲੀ ਨੇ ਭਗਵੰਤ ਮਾਨ ਨਾਲ ਮੁਲਾਕਾਤ ਕਲੋਨਾਈਜ਼ਰਾਂ ਦਾ ਚੁੱਕਿਆ ਮੁੱਦਾ

Last Updated : Aug 27, 2022, 7:44 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.