ਤਰਨਤਾਰਨ : ਭਿੱਖੀਵਿੰਡ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਦੇ ਡਾਕਟਰ ਨੂੰ ਗੈਂਗਸਟਰਾਂ ਵੱਲੋਂ 2 ਕਰੋੜ ਰੁਪਏ ਦੀ ਫਰੌਤੀ ਦੀ ਮੰਗਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਪੈਸਾ ਨਾ ਦੇਣ ਦੀ ਸੂਰਤ ਵਿੱਚ ਡਾਕਟਰ ਅਤੇ ਉਸਦੇ ਪਰਿਵਾਰ ਨੂੰ ਗੈਂਗਸਟਰ ਵੱਲੋਂ ਜਾਨੋ ਮਾਰਨ ਦੀ ਗੱਲ ਕਹੀ ਜਾ ਰਹੀ ਹੈ । ਮਾਮਲੇ ਸਬੰਧੀ ਪ੍ਰੈਸ ਕਾਨਫਰੰਸ ਵਿੱਚ ਡਾਕਟਰ ਹਰਤੇਸ਼ ਪੁੱਤਰ ਸੁਭਾਸ਼ ਚੰਦਰ ਵਾਸੀ ਭਿੱਖੀਵਿੰਡ ਨੇ ਦੱਸਿਆ ਕਿ ਉਸ ਨੂੰ ਬੀਤੇ ਕੁਝ ਦਿਨਾਂ ਤੋਂ ਇੱਕ ਗੈਂਗਸਟਰ ਵੱਲੋਂ ਕਾਲ ਰਾਹੀਂ ਵਿਦੇਸ਼ੀ ਨੰਬਰ ਤੋਂ ਧਮਕੀਆਂ ਮਿਲ ਰਹੀਆਂ ਹਨ।
ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ : ਉਸਨੇ ਦੱਸਿਆ ਕਿ ਇਸ ਸਬੰਧੀ ਉਸਨੇ ਇੱਕ ਲਿਖਤੀ ਦਰਖਾਸਤ ਥਾਣਾ ਭਿੱਖੀਵਿੰਡ ਵਿਖੇ ਦਰਜ ਕਰਵਾਈ ਹੈ। ਪਰੰਤੂ ਡਾਕਟਰ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ ਕਿ ਪੁਲਿਸ ਉਕਤ ਗੈਂਗਸਟਰ ਨੂੰ ਲੱਭਣ ਵਿੱਚ ਅਸਫਲ ਹੋ ਰਹੀ ਹੈ। ਡਾਕਟਰ ਹਰਤੇਸ਼ ਚੋਪੜਾ ਨੇ ਕਿਹਾ ਕਿ ਜੇਕਰ ਉਸਦੇ ਪਰਿਵਾਰ ਦਾ ਕੋਈ ਨਿੱਜੀ ਨੁਕਸਾਨ ਹੁੰਦਾ ਹੈ ਤਾਂ ਇਸਦਾ ਜਿੰਮੇਵਾਰ ਪ੍ਰਸ਼ਾਸਨ ਹੋਵੇਗਾ। ਇਸ ਮਾਮਲੇ ਸੰਬੰਧੀ ਡਾਕਟਰ ਹਰਤੇਸ਼ ਚੋਪੜਾ ਨੇ ਭਿਖੀਵਿਡ ਸ਼ਹਿਰ ਦੇ ਵਾਸੀਆਂ ਨੂੰ ਕੱਲ ਸ਼ਨੀਵਾਰ ਵਾਲੇ ਦਿਨ ਪੂਰਾ ਸ਼ਹਿਰ ਬੰਦ ਕਰਕੇ ਰੋਸ ਪ੍ਰਦਰਸ਼ਨ ਕਰਨ ਦੀ ਅਪੀਲ ਵੀ ਕੀਤੀ ਹੈ।
- Names of Schools Changed: ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਨਾਮ 'ਤੇ ਰੱਖੇ ਸੂਬੇ ਦੇ 31 ਸਕੂਲਾਂ ਦੇ ਨਾਂ
- The robbery case was resolved: ਪੁਲਿਸ ਨੇ ਸੁਲਝਾਇਆ 3 ਲੱਖ ਰੁਪਏ ਦੀ ਲੁੱਟ ਦਾ ਮਾਮਲਾ, ਸ਼ਿਕਾਇਤ ਕਰਤਾ ਨੇ ਹੀ ਕੀਤਾ ਸੀ ਲੁੱਟ ਦਾ ਨਾਟਕ
- Shootout between two groups: ਕਪੂਰਥਲਾ 'ਚ ਦੋ ਗਰੁੱਪਾਂ ਵਿਚਾਲੇ ਝੜਪ ਮਗਰੋਂ ਚੱਲੀ ਗੋਲੀ, ਇੱਕ ਨੌਜਵਾਨ ਹੋਇਆ ਜ਼ਖ਼ਮੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਜਿਕਰਯੋਗ ਹੈ ਕਿ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਗੈਂਗਵਾਰ ਤੇ ਫਿਰੌਤੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਸਾਲ ਅਪ੍ਰੈਲ ਮਹੀਨੇ ਵੀ ਅਜਿਹਾ ਹੀ ਇੱਕ ਫਿਰੌਤੀ ਦਾ ਮਾਮਲਾ ਫਰੀਦਕੋਟ ਦੇ ਸਾਦਿਕ ਚੌਂਕ ਵਿੱਚੋਂ ਆਇਆ ਸੀ। ਜਿੱਥੇ ਇੱਕ ਦੁਕਾਨਦਾਰ ਤੋਂ ਗੈਂਗਸਟਰ ਗੋਲਡੀ ਬਰਾੜ ਬਣਕੇ ਫੋਨ ’ਤੇ 1 ਲੱਖ ਦੀ ਫਿਰੌਤੀ ਮੰਗਣ ਵਾਲੇ 2 ਆਰੋਪੀਆਂ ਨੂੰ ਸਥਾਨਕ ਥਾਣਾ ਸਿਟੀ ਫਰੀਦਕੋਟ ਪੁਲਿਸ ਵੱਲੋਂ ਸ਼ਿਕਾਇਤ ਕਰਤਾ ਦੀ ਸ਼ਨਾਖਤ ’ਤੇ ਗ੍ਰਿਫ਼ਤਾਰ ਕਰਕੇ ਇਹਨਾਂ ਪਾਸੋਂ 2 ਮੋਬਾਇਲ ਤੇ ਨਗਦੀ ਬਰਾਮਦ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਸੀ।