ਤਰਨਤਾਰਨ: ਜ਼ਿਲ੍ਹੇ ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ (Youth) ਵੱਲੋਂ ਪੈਟਰੋਲ ਪੰਪ ’ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਤਿੰਨ ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਪੰਪ ਦੇ ਮਾਲਕ ’ਤੇ ਜਾਨਲੇਵਾ ਹਮਲਾ ਕੀਤਾ। ਹਮਲੇ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ ਜਿਸ ਚ ਨੌਜਵਾਨ ਗੋਲੀਆਂ ਚਲਾਉਂਦੇ ਹੋਏ ਨਜਰ ਆ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਿਕ ਕੈਨੇਡਾ ਰਹਿੰਦੇ ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਪੈਟਰੋਲ ਪੰਪ ਸੰਚਾਲਕ ਕੋਲੋਂ ਫੋਨ ਰਾਹੀ ਫਿਰੌਤੀ ਦੀ ਮੰਗ ਕੀਤੀ ਸੀ ਇਸ ਤੋਂ ਬਾਅਦ ਉਸਨੇ ਦੇਰ ਸ਼ਾਮ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਪੈਟਰੋਲ ਪੰਪ ਮਾਲਕ ’ਤੇ ਗੋਲੀਆਂ ਵੀ ਚਲਵਾਈਆਂ ਜਿਸ ਚ ਉਹ ਬਾਲ ਬਾਲ-ਬਚ ਗਿਆ। ਨੌਜਵਾਨ ਗੋਲੀਆਂ ਚਲਾ ਕੇ ਤੁਰੰਤ ਹੀ ਫਰਾਰ ਹੋ ਗਏ। ਪੀੜਤ ਨੇ ਇਸਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਪੰਜ ਲੋਕਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਮਾਮਲੇ ਸਬੰਧੀ ਪੀੜਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸਦਾ ਪੈਟਰੋਲ ਪੰਪ ਪਿੰਡ ’ਚ ਵੀ ਹੈ। ਗੈਂਗਸਟਰ ਲਖਬੀਰ ਸਿੰਘ ਲੰਡਾ ਜੋ ਕਿ ਕੈਨੇਡਾ ਚ ਰਹਿੰਦਾ ਹੈ ਨੇ ਫੋਨ ਕਰਕੇ ਉਸਨੂੰ ਧਮਕੀਆਂ ਦਿੱਤੀਆਂ ਅਤੇ ਉਸ ਤੋਂ ਫਿਰੌਤੀ ਦੀ ਮੰਗ ਕੀਤੀ। ਇਸ ਤੋਂ ਬਾਅਧ ਲੰਘੀ ਸ਼ਾਮ ਨੂੰ ਉਸਦੇ ਪੈਟਰੋਲ ਪੰਪ ’ਤੇ ਤਿੰਨ ਨੌਜਵਾਨਾਂ ਨੇ ਉਸ ਤੇ ਗੋਲੀਆਂ ਨਾਲ ਹਮਲਾ ਕੀਤਾ। ਜਿਸ ਚ ਉਸਦੀ ਜਾਨ ਬਚ ਗਈ।
ਉਧਰ ਦੂਜੇ ਪਾਸੇ ਮਾਮਲੇ ਦੀ ਕਾਰਵਾਈ ਕਰਦੇ ਹੋਏ ਏਐੱਸਆਈ ਹਰਦਿਆਲ ਸਿੰਘ ਨੇ ਦੱਸਿਆ ਕਿ ਲਖਬੀਰ ਸਿੰਘ ਲੰਡਾ ਜੋ ਹੁਣ ਕਨੇਡਾ ਰਹਿੰਦਾ ਹੈ ਤੋਂ ਇਲਾਵਾ ਸਤਨਾਮ ਸਿੰਘ ਖਿਲਾਫ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜੋ: ਪਾਕਿਸਤਾਨ ਤੋਂ ਹਾਰਿਆ ਭਾਰਤ ਤਾਂ ਇੰਝ ਨੌਜਵਾਨ ’ਤੇ ਉਤਾਰਿਆ ਗੁੱਸਾ, ਵੀਡੀਓ ਵਾਇਰਲ