ਤਰਨ ਤਾਰਨ: ਹਲਕਾ ਖਡੂਰ ਸਾਹਿਬ ਵਿੱਚ ਵੱਡੇ ਪੱਧਰ ’ਤੇ ਹੁੰਦੀ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕਰਦਿਆਂ ਗੋਇੰਦਵਾਲ ਪੁਲਿਸ ਨੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਇੱਕ ਕਰੀਬੀ ਰਿਸ਼ਤੇਦਾਰ ਸਮੇਤ ਕੁੱਲ ਦਸ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗੋਇੰਦਵਾਲ ਪੁਲਿਸ ਅਨੁਸਾਰ ਇਸ ਕਾਰਵਾਈ ਵਿੱਚ ਨਾਜਾਇਜ਼ ਮਾਈਨਿੰਗ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਅਤੇ ਰੇਤ ਦੀ ਢੋਆ-ਢੁਆਈ ਕਰਨ ਵਾਲੇ ਲਗਪਗ ਨੌ ਟਿੱਪਰ ਵੀ ਜ਼ਬਤ ਕੀਤੇ ਗਏ ਹਨ। (Illegal mining) ( relatives of AAP MLA in illegal mining)
ਦਸ ਵਿਅਕਤੀਆਂ ਕਾਬੂ ਤੇ ਨਾਲ ਟਿੱਪਰ ਵੀ ਜ਼ਬਤ: ਇਸ ਸਬੰਧੀ ਡੀਐੱਸਪੀ ਰਵੀਸ਼ੇਰ ਸਿੰਘ ਤੇ ਐੱਸਐੱਚਓ ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਨਿਸ਼ਾਨ ਸਿੰਘ ਵਾਸੀ ਖਵਾਸਪੁਰ ਸਮੇਤ ਕੁੱਲ ਦਸ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਰੇਤ ਦੀ ਢੋਆ-ਢੁਆਈ ਲਈ ਵਰਤੇ ਜਾਣ ਵਾਲੀ ਪੋਕਲੇਨ ਮਸ਼ੀਨ, ਨੌ ਟਿੱਪਰ, ਦੋ ਮੋਟਰਸਾਈਕਲ ਤੇ ਇੱਕ ਇਨੋਵਾ ਕਾਰ ਕਬਜ਼ੇ ਵਿੱਚ ਲਏ ਗਏ ਹਨ। ਪੁਲਿਸ ਨੇ ਦੱਸਿਆ ਕਿ ਨਿਸ਼ਾਨ ਸਿੰਘ ਖਵਾਸਪੁਰ ਸਾਬਕਾ ਸਰਪੰਚ ਸੁਲੱਖਣ ਸਿੰਘ ਭੈਲ ਢਾਏਵਾਲਾ ਦੀ ਜ਼ਮੀਨ ਤੋਂ ਨਾਜਾਇਜ਼ ਮਾਈਨਿੰਗ ਕਰਵਾ ਰਿਹਾ ਸੀ। ਗੋਇੰਦਵਾਲ ਪੁਲਿਸ ਵੱਲੋਂ ਕਾਬੂ ਕੀਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਵਿਧਾਇਕ ਨੇ ਪੁਲਿਸ ਕਾਰਵਾਈ 'ਤੇ ਚੁੱਕੇ ਸਵਾਲ: ਦੂਜੇ ਪਾਸੇ ਪੁਲਿਸ ਦੀ ਇਸ ਕਾਰਵਾਈ ’ਤੇ ਸਵਾਲ ਖੜ੍ਹੇ ਕਰਦਿਆਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਇਸ ਕਾਰਵਾਈ ਨੂੰ ਝੂਠੀ ਦੱਸਿਆ ਹੈ ਅਤੇ ਜ਼ਿਲ੍ਹਾ ਪੁਲਿਸ ਮੁਖੀ ਖ਼ਿਲਾਫ਼ ਫੇਸਬੁੱਕ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਜੇ ਦੁਸ਼ਮਣੀ ਕੱਢਣੀ ਹੈ ਤਾਂ ਐੱਸਐੱਸਪੀ ਆਪਣੀ ਵਰਦੀ ਪਾਸੇ ਰੱਖਣ ਤੇ ਉਹ ਆਪਣੀ ਐੱਮਐੱਲਏ ਦੀ ਕੁਰਸੀ ਪਾਸੇ ਰੱਖ ਕੇ ਲੜਨਗੇ। ਇਸ ਪੋਸਟ ਵਿੱਚ ਵਿਧਾਇਕ ਲਾਲਪੁਰਾ ਨੇ ਐੱਸਐੱਸਪੀ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਤਰਨ ਤਾਰਨ ਦੇ ਸੀਆਈਏ ਸਟਾਫ ਦੇ ਇੰਚਾਰਜ ਨੂੰ ਵੀ ਨਸ਼ੇੜੀ ਦੱਸਿਆ ਹੈ।
- Congress Reaction On Khaira Arrest: ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ 'ਤੇ ਕਾਂਗਰਸ ਦੀ ਪ੍ਰਤੀਕਿਰਿਆ, ਪੁੱਤਰ ਨੇ ਕਿਹਾ- ਇਹ ਸੱਚ ਬੋਲਣ ਦਾ ਨਤੀਜਾ
- Sukhpal Khaira Arrested: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਗ੍ਰਿਫ਼ਤਾਰ, ਪੰਜਾਬ ਪੁਲਿਸ ਨੇ ਛਾਪੇਮਾਰੀ ਮਗਰੋਂ ਕੀਤੀ ਕਾਰਵਾਈ, ਜਾਣੋ ਪੂਰਾ ਮਾਮਲਾ
- Death of Punjabi in Canada: ਅੰਮ੍ਰਿਤਸਰ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਕੈਨੇਡਾ 'ਚ ਮੌਤ, ਮਾਪਿਆਂ ਦਾ ਇਕਲੋਤਾ ਪੁੱਤਰ ਸੀ ਮ੍ਰਿਤਕ ਨੌਜਵਾਨ
ਐੱਸਐੱਸਪੀ ਨੇ ਵਿਧਾਇਕ ਵੱਲੋਂ ਲਾਏ ਦੋਸ਼ ਨਕਾਰੇ: ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਨੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਨ੍ਹਾਂ ਕੋਲ ਖਡੂਰ ਸਾਹਿਬ ਹਲਕੇ ਵਿੱਚ ਨਾਜਾਇਜ਼ ਮਾਈਨਿੰਗ ਹੋਣ ਸਬੰਧੀ ਸ਼ਿਕਾਇਤ ਆਈ ਸੀ। ਜਿਸ ’ਤੇ ਕਾਰਵਾਈ ਕਰਦਿਆਂ ਗੋਇੰਦਵਾਲ ਸਾਹਿਬ ਪੁਲਿਸ ਨੇ ਵੱਡੇ ਪੱਧਰ ’ਤੇ ਹੋ ਰਹੀ ਇਸ ਨਾਜਾਇਜ਼ ਮਾਈਨਿੰਗ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵਿਧਾਇਕ ਲਾਲਪੁਰਾ ਦੇ ਜੀਜੇ ਨੂੰ ਵੀ ਮੌਕੇ ਤੋਂ ਕਾਬੂ ਕੀਤਾ ਗਿਆ ਹੈ।