ਤਰਨਤਾਰਨ : ਤਰਨਤਾਰਨ ਦੀ ਗੋਇੰਦਵਾਲ ਸਾਹਿਬ ਜੇਲ੍ਹ 'ਚ ਕੁਝ ਦਿਨ ਪਹਿਲਾਂ ਕਤਲ ਕਰਨ ਵਾਲੇ ਤਿੰਨ ਗੈਂਗਸਟਰਾਂ ਨੂੰ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਪੁਲਿਸ ਵਲੋਂ ਦੋ ਦਿਨ ਪਹਿਲਾਂ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਗੋਇੰਦਵਾਲ ਸਾਹਿਬ ਪੁਲਿਸ ਨੇ ਅੱਜ ਇਨ੍ਹਾਂ ਤਿੰਨਾਂ ਗੈਂਗਸਟਰਾਂ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵੱਲੋਂ 1 ਦਿਨ ਦਾ ਹੋਰ ਰਿਮਾਂਡ ਦਿੱਤਾ ਗਿਆ ਹੈ।
ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਸ਼ਾਮਿਲ : ਇੱਥੇ ਇਹ ਵੀ ਦੱਸਣਯੋਗ ਹੈ ਕਿ ਇਨ੍ਹਾਂ ਗੈਂਗਸਟਰਾਂ ਦੀ ਪਹਿਚਾਣ ਅਰਸ਼ਦੀਪ ਖਾਨ ਅਤੇ ਹਰਦੀਪ ਮਾਮਾ ਅਤੇ ਮਲਕੀਤ ਦੀ ਤਰਫੋਂ ਕੀਤੀ ਗਈ ਹੈ। ਇਹ ਵੀ ਯਾਦ ਰਹੇ ਕਿ ਕੁਝ ਦਿਨ ਪਹਿਲਾਂ ਗੋਇੰਦਵਾਲ ਸਾਹਿਬ ਜੇਲ 'ਚ ਹੋਈ ਖੂਨੀ ਝੜਪ ਹੋਈ ਸੀ। ਇਸ ਝੜਪ ਦੌਰਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿੱਚ ਸ਼ਾਮਲ ਇਨ੍ਹਾਂ ਤਿੰਨਾਂ ਗੈਂਗਸਟਰਾਂ ਮਨਦੀਪ ਸਿੰਘ ਤੂਫਾਨ ਅਤੇ ਮਨਮੋਹਨ ਸਿੰਘ ਮੋਹਨ ਵਿੱਚੋਂ ਇਕ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇਨ੍ਹਾਂ ਗੈਂਗਸਟਰਾਂ ਨੇ ਜੇਲ੍ਹ 'ਚ ਬੰਦ ਇਨ੍ਹਾਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਪਾ ਦਿੱਤੀ ਅਤੇ ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਪੁਲਿਸ ਨੇ 2 ਦਿਨ ਪਹਿਲਾਂ 3 ਗੈਂਗਸਟਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ ਅਤੇ ਅੱਜ ਫਿਰ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਇਕ ਦਿਨ ਦਾ ਰਿਮਾਂਡ ਲਿਆ ਗਿਆ ਹੈ।
ਇਹ ਵੀ ਪੜ੍ਹੋ : Moosewala Parents Approach High Court: ਮੂਸੇਵਾਲਾ ਦੇ ਮਾਪੇ ਕਤਲ ਦੀ ਜਾਂਚ ਲਈ ਪਾ ਸਕਦੇ ਨੇ ਹਾਈਕੋਰਟ 'ਚ ਪਟੀਸ਼ਨ, ਅੱਜ ਵਕੀਲਾਂ ਨਾਲ ਕੀਤਾ ਰਾਵਤਾ
ਜ਼ਿਕਰਯੋਗ ਹੈ ਕਿ ਤਰਨਤਾਰਨ ਜ਼ਿਲ੍ਹੇ ਦੀ ਗੋਇੰਦਵਾਲ ਜੇਲ੍ਹ ਵਿਚ ਮਰਹੂਮ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਦੋ ਮੁਲਜ਼ਮਾਂ ਦੇ ਕਤਲ ਮਗਰੋਂ ਜੇਲ੍ਹ ਦੇ ਅੰਦਰੋਂ ਕੁੱਝ ਕਥਿਤ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ। ਇਨ੍ਹਾਂ ਵੀਡੀਓ ਦੇ ਸੋਸ਼ਲ ਮੀਡੀਆ ਉੱਤੇ ਆਉਣ ਤੋਂ ਬਾਅਦ ਪੁਲਿਸ ਨੇ ਨੇ ਬਿਆਨ ਦਿੱਤਾ ਸੀ ਕਿ ਇਸ ਮਾਮਲੇ ਵਿੱਚ ਜੇਲ੍ਹ ਸੁਪਰੀਡੈਂਟ ਸਣੇ 5 ਹੋਰ ਅਧਿਕਾਰੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਬਾਰੇ ਬਕਾਇਦਾ ਆਈਜੀ ਹੈਡਕੁਆਰਟਰ ਸੁਖਚੈਨ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿਤੀ ਸੀ ਕਿ ਗੈਂਗਸਟਰਾਂ ਅਤੇ ਜੇਲ੍ਹ ਅਧਿਕਾਰੀਆਂ ਦੇ ਖ਼ਿਲਾਫ਼ ਐੱਫਆਈਆਰ ਦਰਜ ਕੀਤੀਆ ਗਈਆਂ ਸਨ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਦੱਸਿਆ ਸੀ ਕਿ 26 ਫ਼ਰਵਰੀ ਨੂੰ ਜੇਲ੍ਹ ਵਿੱਚ ਦੋ ਗੁੱਟਾਂ ਵਿਚਾਲੇ ਝਗੜੇ ਤੋਂ ਬਾਅਦ ਦੋ ਗੈਂਗਸਟਰ ਦੀ ਮੌਤ ਹੋਈ ਸੀ ਅਤੇ ਇਸ ਹਮਲੇ ਵਿੱਚ ਇੱਕ ਜ਼ਖਮੀ ਵੀ ਹੋਇਆ ਸੀ।