ਤਰਨ ਤਾਰਨ: ਜ਼ਿਲ੍ਹਾ ਦੇ ਸਰਹੱਦੀ ਕਸਬਾ ਭਿੱਖੀਵਿੰਡ ਦੇ ਪਿੰਡ ਬਲ੍ਹੇਰ ਵਾਸੀ ਪਤੀ ਪਤਨੀ ਨੇ ਆਰਥਿਕ ਤੰਗੀ ਦੇ ਚੱਲਦਿਆਂ ਘਰ ਤੋਂ ਦੂਰ ਜਾ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਜਿਸ ਕਾਰਨ ਦੋਵਾਂ ਦੀ ਮੌਤ ਹੋ (Husband and wife commit suicide in Tarn Taran due to financial crisis) ਗਈ। ਮਰਨ ਤੋਂ ਪਹਿਲਾਂ ਉਨ੍ਹਾਂ ਨੇ ਜ਼ਹਿਰ ਨਿਗਲਣ ਸਬੰਧੀ ਆਪਣੇ ਗੁਆਂਢ ਰਹਿੰਦੇ ਵਿਅਕਤੀ ਨੂੰ ਜਾਣਕਾਰੀ ਵੀ ਦਿੱਤੀ। ਤਿੰਨ ਬੱਚਿਆਂ ਦੇ ਮਾਤਾ ਪਿਤਾ ਉਕਤ ਜੋੜੇ ਦਾ ਬਿਨ੍ਹਾਂ ਪੁਲਿਸ ਕਾਰਵਾਈ ਕਰਵਾਇਆ ਬੀਤੀ ਦੇਰ ਰਾਤ ਸਸਕਾਰ ਕਰ ਦਿੱਤਾ ਗਿਆ। ਇਸ ਬਾਰੇ ਪਿੰਡ ਦੇ ਕਰਤਾਰ ਸਿੰਘ ਨੰਬਰਦਾਰ ਅਤੇ ਪੰਚਾਇਤ ਮੈਂਬਰ ਬਲਦੇਵ ਸਿੰਘ ਵਾਸੀ ਪਿੰਡ ਬਲ੍ਹੇਰ ਨੇ ਦੱਸਿਆ ਕਿ ਮ੍ਰਿਤਕ ਦਿਲਬਾਗ ਸਿੰਘ ਉਮਰ 40 ਬੇਜ਼ਮੀਨਾ ਸੀ।
ਦਿਹਾੜੀ ਕਰਕੇ ਘਰ ਦਾ ਗੁਜ਼ਾਰਾ ਚਲਾਉਣ ਵਾਲੇ ਦਿਲਬਾਗ ਸਿੰਘ ਦਾ ਕੰਮ ਕੋਰੋਨਾ ਮਹਾਮਾਰੀ ਕਾਰਨ ਡਾਵਾਂਡੋਲ ਹੋ ਚੁੱਕਾ ਸੀ। ਉਸ ਦੀ ਵੱਡੀ ਲੜਕੀ ਅਮਨਪ੍ਰੀਤ ਕੌਰ ਉਮਰ 16 ਜਿਸਦੀ ਪੜ੍ਹਾਈ ਵੀ ਛੁੱਟ ਚੁੱਕੀ ਸੀ ਜਦੋਂਕਿ ਪਿੰਡ ਦੇ ਸਕੂਲ ਵਿੱਚ ਪੜ੍ਹਦੀ 14 ਸਾਲਾ ਛੋਟੀ ਲੜਕੀ ਸ਼ਰਨਜੀਤ ਕੌਰ ਅਤੇ 11 ਸਾਲਾ ਲੜਕਾ ਸਰਪ੍ਰੀਤ ਸਿੰਘ ਦੀ ਪੜ੍ਹਾਈ ਦੇ ਖਰਚੇ ਅਤੇ ਘਰ ਦਾ ਗੁਜ਼ਾਰਾ ਚਲਾਉਣ ਵਿੱਚ ਅਸਮਰੱਥ ਹੋਏ ਦਿਲਬਾਗ ਸਿੰਘ ਨੇ ਪਤਨੀ ਹਰਜੀਤ ਕੌਰ ਉਮਰ 36 ਸਮੇਤ ਨੇ ਬੀਤੇ ਦਿਨ ਪਿੰਡ ਕੱਚਾ ਪੱਕਾ ਦੇ ਕੋਲ ਜਾ ਕੇ ਦੇਰ ਸ਼ਾਮ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜ਼ਹਿਰ ਨਿਗਲਣ ਤੋਂ ਪਹਿਲਾਂ ਉਨ੍ਹਾਂ ਇਸ ਸਬੰਧੀ ਜਾਣਕਾਰੀ ਫੋਨ ਕਰਕੇ ਗੁਆਂਢ ਵਿੱਚ ਰਹਿੰਦੇ ਬਲਦੇਵ ਸਿੰਘ ਨੂੰ ਦਿੱਤੀ ਸੀ ਪਰ ਉਨ੍ਹਾਂ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਦੋਵਾਂ ਦੀ ਮੌਤ ਹੋ ਚੁੱਕੀ ਸੀ।
ਦੂਜੇ ਪਾਸੇ ਆਰਥਿਕ ਤੰਗੀ ਕਰਕੇ ਦਿਲਬਾਗ ਸਿੰਘ ਅਤੇ ਹਰਜੀਤ ਕੌਰ ਵਲੋਂ ਖੁਦਕੁਸ਼ੀ ਕਰਨ ਦੀ ਸੂਚਨਾ ਪਿੰਡ ਵਿੱਚ ਪਹੁੰਚੀ ਤਾਂ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕ ਦੇ ਬੱਚਿਆਂ, ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਕੋਲੋਂ ਇੰਨ੍ਹਾਂ ਲੋੜਵੰਦ ਬੱਚਿਆਂ ਦੀ ਮਾਲੀ ਸਹਾਇਤਾ ਦੀ ਅਪੀਲ ਕੀਤੀ। ਪਰਿਵਾਰ ਦੇ ਬਾਕੀ ਮੈਂਬਰ ਅਤੇ ਪਿੰਡ ਵਾਸੀ ਅਨਾਥ ਹੋਏ ਤਿੰਨ ਬੱਚਿਆਂ ਨੂੰ ਹੌਂਸਲਾ ਦਿੰਦੇ ਦਿਖਾਈ ਦਿੱਤੇ।
ਇਹ ਵੀ ਪੜ੍ਹੋ: ਲੁਧਿਆਣਾ ਬੰਬ ਬਲਾਸਟ ਮਾਮਲਾ: ਮੁੱਖ ਮੁਲਜ਼ਮ ਦੇ ਘਰ ’ਚ ਐਨਆਈਏ ਵੱਲੋਂ ਛਾਪੇਮਾਰੀ