ਤਰਨਤਾਰਨ: ਸਰਹੱਦੀ ਕਸਬਾ ਭਿੱਖੀਵਿੰਡ ਦੇ ਪਿੰਡ ਬਲ੍ਹੇਰ (Balher village of Bhikhiwind border town) ਵਿੱਚ ਪਤੀ ਪਤਨੀ ਨੇ ਆਰਥਿਕ ਤੰਗੀ ਦੇ ਚਲਦਿਆਂ ਘਰ ਤੋਂ ਦੂਰ ਜਾ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਜਿਸ ਕਾਰਨ ਦੋਵਾਂ ਦੀ ਮੌਤ (Death) ਹੋ ਗਈ। ਮਰਨ ਤੋਂ ਪਹਿਲਾਂ ਉਨ੍ਹਾਂ ਨੇ ਜ਼ਹਿਰ ਨਿਗਲਣ ਸਬੰਧੀ ਆਪਣੇ ਗੁਆਂਢ ਰਹਿੰਦੇ ਵਿਅਕਤੀ ਨੂੰ ਜਾਣਕਾਰੀ ਵੀ ਦਿੱਤੀ। ਤਿੰਨ ਬੱਚਿਆਂ ਦੇ ਮਾਤਾ ਪਿਤਾ ਉਕਤ ਜੋੜੇ ਦਾ ਬਿਨ੍ਹਾਂ ਪੁਲਿਸ ਕਾਰਵਾਈ ਕਰਵਾਇਆ ਬੀਤੀ ਦੇਰ ਰਾਤ ਸਸਕਾਰ ਕਰ ਦਿੱਤਾ ਗਿਆ।
ਇਸ ਬਾਰੇ ਪਿੰਡ ਦੇ ਕਰਤਾਰ ਸਿੰਘ ਨੰਬਰਦਾਰ ਅਤੇ ਪੰਚਾਇਤ ਮੈਂਬਰ ਬਲਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਿਲਬਾਗ ਸਿੰਘ ਦੀ 40 ਦੇ ਕਰੀਬ ਉਮਰ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਕਰਕੇ ਬਹੁਤ ਪ੍ਰੇਸ਼ਾਨ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਜੋ ਰਾਜ ਮਿਸਤਰੀ ਨਾਲ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਦਾ ਸੀ।
ਉਨ੍ਹਾਂ ਦੱਸਿਆ ਦਿਲਬਾਗ ਸਿੰਘ ਦਾ ਕੰਮ ਕੋਰੋਨਾ ਮਹਾਂਮਾਰੀ (Corona epidemic) ਕਾਰਨ ਡਾਵਾਂਡੋਲ ਹੋ ਚੁੱਕਾ ਸੀ। ਉਸ ਦੀ ਵੱਡੀ ਲੜਕੀ ਅਮਨਪ੍ਰੀਤ ਕੌਰ ਜਿਸ ਦੀ ਉਮਰ 16 ਸਾਲ ਹੈ। ਘਰ ਦੇ ਮਾੜੇ ਹਾਲਾਤ ਹੋਣ ਕਰਕੇ ਉਸ ਦੀ ਪੜ੍ਹਾਈ (Education) ਵੀ ਛੁੱਟ ਚੁੱਕੀ ਸੀ, ਜਦੋਂ ਕਿ ਪਿੰਡ ਦੇ ਸਕੂਲ ਵਿੱਚ ਪੜ੍ਹਦੀ 14 ਸਾਲਾਂ ਛੋਟੀ ਲੜਕੀ ਸ਼ਰਨਜੀਤ ਕੌਰ ਅਤੇ 11 ਸਾਲਾ ਲੜਕਾ ਸਰਪ੍ਰੀਤ ਸਿੰਘ ਦੀ ਪੜਾਈ ਦੇ ਖਰਚੇ ਅਤੇ ਘਰ ਦਾ ਗੁਜ਼ਾਰਾ ਚਲਾਉਣ ਵਿੱਚ ਅਸਮਰੱਥ ਹੋਏ ਦਿਲਬਾਗ ਸਿੰਘ ਨੇ ਪਤਨੀ ਹਰਜੀਤ ਕੌਰ ਉਮਰ 36 ਸਮੇਤ ਨੇ ਬੀਤੇ ਦਿਨ ਪਿੰਡ ਕੱਚਾ ਪੱਕਾ ਦੇ ਕੋਲ ਜਾ ਕੇ ਦੇਰ ਸ਼ਾਮ ਵਜੇ ਜ਼ਹਿਰੀਲਾ ਪਦਾਰਥ ਨਿਗਲ ਲਿਆ (Swallowed toxic substances)।
ਜ਼ਹਿਰ ਨਿਗਲਣ ਤੋਂ ਪਹਿਲਾਂ ਉਨ੍ਹਾਂ ਇਸ ਸਬੰਧੀ ਜਾਣਕਾਰੀ ਫੋਨ ਕਰਕੇ ਗੁਆਂਢ ਵਿੱਚ ਰਹਿੰਦੇ ਬਲਦੇਵ ਸਿੰਘ ਨੂੰ ਦਿੱਤੀ ਸੀ, ਪਰ ਉਨ੍ਹਾਂ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਦੋਵਾਂ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਆਰਥਿਕ ਤੰਗੀ ਕਰਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਭਰਾ ਨੇ ਭਰਜਾਈ ਖ਼ੁਦਕੁਸ਼ੀ ਕੀਤੀ ਹੈ ਅਤੇ ਪਰਿਵਾਰ ਦੀ ਸਹਿਮਤੀ ਨਾਲ ਪੁਲਿਸ ਕਾਰਵਾਈ ਨਹੀਂ ਕਰਵਾਈ ਗਈ ਹੈ ਅਤੇ ਦੋਵਾਂ ਦਾ ਅੰਤਿਮ ਸਸਕਾਰ ਦੇਰ ਰਾਤ ਸਮੇਂ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ ਆਰਥਿਕ ਤੰਗੀ ਕਰਕੇ ਦਿਲਬਾਗ ਸਿੰਘ ਅਤੇ ਹਰਜੀਤ ਕੌਰ ਵਲੋਂ ਖੁਦਕੁਸ਼ੀ ਕਰਨ ਦੀ ਸੂਚਨਾ ਪਿੰਡ ਵਿੱਚ ਪਹੁੰਚੀ ਤਾਂ ਹਰ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਕੋਲੋ ਇਸ ਅਨਾਥ ਹੋਏ ਬੱਚਿਆਂ ਦੀ ਮਾਲੀ ਸਹਾਇਤਾ ਦੀ ਅਪੀਲ ਕੀਤੀ ਪਰਿਵਾਰ ਦੇ ਬਾਕੀ ਮੈਂਬਰ ਅਤੇ ਪਿੰਡ ਵਾਸੀ ਅਨਾਥ ਹੋਏ ਤਿੰਨ ਬੱਚਿਆਂ ਦਾ ਹੌਂਸਲਾ ਦੇਂਦੇ ਦਿਖਾਈ ਦਿੱਤੇ।
ਇਹ ਵੀ ਪੜ੍ਹੋ: ਬਹਿਬਲ ਕਲਾਂ ਗੋਲੀਕਾਂਡ ਇਨਸਾਫ਼ ਲਈ ਪੰਥ ਦਾ ਵੱਡਾ ਇਕੱਠ: ਜਥੇਬੰਦੀਆਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ