ਤਰਨ ਤਾਰਨ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦੀ ਸਮਾਂ ਸਾਰਣੀ ਦੇ ਐਲਾਨ ਤੋਂ ਬਾਅਦ ਤਰਨ ਤਾਰਨ ਜ਼ਿਲ੍ਹੇ ਦੀ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਹਦੂਦ ਅੰਦਰ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ।
ਇਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣਾਂ ਦਾ ਕਾਰਜ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਪੱਟੀ ਦੇ 19 ਵਾਰਡਾਂ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ 13 ਵਾਰਡਾਂ ਲਈ ਚੋਣ ਹੋਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਸਬੰਧਤ ਉਪ ਮੰਡਲ ਮੈਜਿਸਟ੍ਰੇਟਾਂ-ਕਮ-ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ, 2021 ਤੋਂ ਸ਼ੁਰੂ ਹੋਵੇਗੀ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਵੇਗੀ, ਜਦੋਂ ਕਿ ਨਾਮਜਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ ਅਤੇ ਇਸੇ ਤਾਰੀਖ਼ ਨੂੰ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਚੋਣ ਪ੍ਰਚਾਰ ਮਿਤੀ 12 ਫਰਵਰੀ, 2021 ਨੂੰ ਸਾਮ 5:00 ਵਜੇ ਤੱਕ ਕੀਤਾ ਜਾ ਸਕੇਗਾ। ਵੋਟਾਂ ਪੈਣ ਦਾ ਕਾਰਜ ਮਿਤੀ 14 ਫਰਵਰੀ, 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਏਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਉਂਸੀਪਲ ਚੋਣਾਂ ਵਿੱਚ ਮਹਿਲਾਵਾਂ ਲਈ 50 ਫ਼ੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਯੋਗਤਾ ਮਿਤੀ 01-01-2020 ਅਨੁਸਾਰ ਇਨ੍ਹਾਂ ਚੋਣਾਂ ਲਈ ਵੋਟਾਂ ਵਾਲੇ ਸ਼ਹਿਰਾਂ ਦੀਆਂ ਵੋਟਰ ਸੂਚੀਆਂ ਅਪਡੇਟ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ, ਸਮੁੱਚੀ ਚੋਣ ਪ੍ਰਕਿਰਿਆ ਦੌਰਾਨ 10 ਦਸੰਬਰ, 2020 ਨੂੰ ਜਾਰੀ ਐੱਸ. ਓ. ਪੀ. ਅਤੇ ਵਿਸਥਾਰਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਕੋਵਿਡ-19 ਨਾਲ ਨਜਿੱਠਣ ਲਈ ਪ੍ਰਬੰਧ ਕੀਤੇ ਜਾਣਗੇ ਅਤੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਚੋਣ ਡਿਊਟੀ ਲਈ ਤਾਇਨਾਤ ਅਮਲੇ ਨੂੰ ਮਾਸਕ, ਸੈਨੇਟਾਈਜ਼ਰ, ਤਾਪਮਾਨ ਮਾਪਣ ਵਾਲੇ ਉਪਕਰਨ ਅਤੇ ਦਸਤਾਨੇ ਮੁਹੱਈਆ ਕਰਵਾਏ ਜਾਣਗੇ।ਉਨ੍ਹਾਂ ਨੇ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਵੱਧ ਚੜ੍ਹ ਕੇ ਅਤੇ ਇਮਾਨਦਾਰੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।
ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਲਈ ਆਦਰਸ਼ ਚੋਣ ਜਾਬਤਾ ਲਾਗੂ - Voting process
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਦੀ ਸਮਾਂ ਸਾਰਣੀ ਦੇ ਐਲਾਨ ਤੋਂ ਬਾਅਦ ਤਰਨ ਤਾਰਨ ਜ਼ਿਲ੍ਹੇ ਦੀ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਹਦੂਦ ਅੰਦਰ ਆਦਰਸ਼ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਇਹ ਚੋਣ ਨਗਰ ਕੌਂਸਲ ਪੱਟੀ ਦੇ 19 ਅਤੇ ਨਗਰ ਪੰਚਾਇਤ ਭਿੱਖੀਵਿੰਡ ਦੇ 13 ਵਾਰਡਾਂ ਲਈ ਹੋਵੇਗੀ। ਉਪ ਮੰਡਲ ਮੈਜਿਸਟ੍ਰੇਟਾਂ-ਕਮ-ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤਾਂ ਸਬੰਧੀ ਪੱਤਰ ਜਾਰੀ ਕਰ ਦਿੱਤੇ ਗਏ ਹਨ।
![ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ ਚੋਣਾਂ ਲਈ ਆਦਰਸ਼ ਚੋਣ ਜਾਬਤਾ ਲਾਗੂ Ideal Election Code for Municipal Council Patti and Nagar Panchayat Bhikhiwind Elections](https://etvbharatimages.akamaized.net/etvbharat/prod-images/768-512-10306123-thumbnail-3x2-pc.jpg?imwidth=3840)