ਤਰਨ ਤਾਰਨ: ਪੰਜਾਬ ਪੁਲਿਸ (Punjab Police) ਅਕਸਰ ਆਪਣੇ ਕਿਸੇ ਨੇ ਕਿਸੇ ਕੰਮ ਨੂੰ ਲੈ ਕੇ ਸਵਾਲਾਂ ’ਚ ਰਹਿੰਦੀ ਹੈ। ਅਜਿਹਾ ਹੀ ਮਾਮਲਾ ਇੱਕ ਹੋਰ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ ਜੋ ਪੁਲਿਸ ਦੀ ਕਾਰਗੁਜਾਰੀ ’ਤੇ ਸਵਾਲੀਆਂ ਨਿਸ਼ਾਨ ਲਗਾ ਰਿਹਾ ਹੈ। ਦਰਅਸਲ ਪੁਲਿਸ ਵੱਲੋਂ ਵਿਭਾਗ ਦੇ ਚਾਰ ਪੁਲਿਸ ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ (Case registered) ਕੀਤਾ ਹੈ। ਮਾਮਲਾ ਦਰਜ ਕਰਨ ਦਾ ਕਾਰਨ ਹੈ ਮੁਲਜ਼ਮਾਂ ਕੋਲੋਂ ਰਿਸ਼ਵਤ ਲੈ ਕੇ ਛੱਡਣ ਦਾ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਜ਼ਿਲ੍ਹੇ ਦੇ 4 ਪੁਲਿਸ ਮੁਲਾਜ਼ਮਾਂ ਦੇ ਵੱਲੋਂ ਅੰਮ੍ਰਿਤਸਰ ਦੇ ਇਲਾਕੇ ਵਿੱਚ ਨਸ਼ਾ ਖੋਰੀ ਮਾਮਲੇ ਦੇ ਵਿੱਚ ਰੇਡ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਰੇਡ ਦੌਰਾਨ ਉਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਮੁਲਜ਼ਮਾਂ ਤੋਂ ਭਾਰੀ ਮਾਤਰਾ ਦੇ ਵਿੱਚ ਅਫੀਮ (Opium) ਬਰਾਮਦ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮਾਂ ਨੇ ਮੁਲਜ਼ਮਾਂ ਤੋਂ ਬਰਾਮਦ ਕੀਤੀ ਅਫੀਮ ਆਪਣੇ ਕੋਲ ਰੱਖ ਲਈ ਗਈ ਸੀ ਅਤੇ ਉਨ੍ਹਾਂ ਨੂੰ ਛੱਡਣ ਦੇ ਬਦਲੇ ਦੇ ਵਿੱਚ ਉਨ੍ਹਾਂ ਤੋਂ 40 ਲੱਖ ਰਿਸ਼ਵਤ ਲਈ ਸੀ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੇ ਵਿੱਚ ਵਿਭਾਗ ਵੱਲੋਂ ਕਾਰਵਾਈ ਕਰਦੇ ਹੋਏ 2 ਪੁਲਿਸ ਮੁਲਾਜ਼ਮ ਨੂੰ ਕਾਬੂ ਕਰ ਲਿਆ ਹੈ ਜਦਕਿ 2 ਹੋਰ ਨੂੰ ਫੜ੍ਹਨ ਦੇ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜਿੰਨ੍ਹਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਅਜੇ ਮੁਲਜ਼ਮਾਂ ਤੋਂ ਰਿਸ਼ਵਤ ਦੇ ਵਿੱਚ ਲਈ ਗਈ ਰਾਸ਼ੀ ਬਰਾਮਦ ਹੋਣੀ ਬਾਕੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜੋ ਵੀ ਇਸ ਮਾਮਲੇ ਦੇ ਵਿੱਚ ਨਾਮਜਦ ਹੋਇਆ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਦੇ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਹੈ ਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਮਾਮਲੇ ਦੀ ਤੈਅ ਤੱਕ ਪਹੁੰਚਿਆ ਜਾ ਸਕੇ।
ਇਹ ਵੀ ਪੜ੍ਹੋ: ਚੰਨੀ 'ਤੇ ਫਿਰ ਵਰ੍ਹੇ ਸਿੱਧੂ, ਕੁਝ ਦਿਨ ਪਹਿਲਾਂ ਹੀ ਕਿਹਾ ਸੀ 'All is well'