ETV Bharat / state

ਪੁਲਿਸ ਮੁਲਾਜ਼ਮ ਨੂੰਹ ਨੇ ਸੱਸ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ - Tarn Taran news in punjabi

ਪਿੰਡ ਵਾਡ਼ਾ ਤੇਲੀਆਂ ਵਿਖੇ ਇਕ ਪੁਲਿਸ ਮੁਲਾਜ਼ਮ ਨੂੰਹ ਵੱਲੋਂ ਮਾਮੂਲੀ ਗੱਲ ਨੂੰ ਲੈ ਕੇ ਆਪਣੀ ਸੱਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਕੁੱਟਮਾਰ ਵਿੱਚ ਸੱਸ ਦੀਆਂ ਉਂਗਲਾਂ ਵੀ ਤੋੜ ਦਿੱਤੀਆਂ। ਪੀੜਤ ਬਜ਼ੁਰਗ ਔਰਤ ਨੇ ਜ਼ਿਲਾ ਤਰਨਤਾਰਨ ਦੇ SSP ਤੋਂ ਇਨਸਾਫ਼ ਦੀ ਗੁਹਾਰ ਲਾਈ ਹੈ। ਪੁਲਿਸ ਮੁਲਾਜ਼ਮ ਨੂੰਹ ਵੱਲੋਂ ਝੂਠਾ ਪਰਚਾ ਕਰਾ ਸਹੁਰੇ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

policeman brutally beat the mother in law

author img

By

Published : Oct 25, 2022, 4:56 PM IST

Updated : Oct 25, 2022, 5:41 PM IST

ਤਰਨਤਾਰਨ: ਪਿੰਡ ਵਾਡ਼ਾ ਤੇਲੀਆਂ ਵਿਖੇ ਇਕ ਪੁਲਿਸ ਮੁਲਾਜ਼ਮ ਨੂੰਹ ਵੱਲੋਂ ਮਾਮੂਲੀ ਗੱਲ ਨੂੰ ਲੈ ਕੇ ਆਪਣੀ ਸੱਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਕੁੱਟਮਾਰ ਵਿੱਚ ਸੱਸ ਦੀਆਂ ਉਂਗਲਾਂ ਵੀ ਤੋੜ ਦਿੱਤੀਆਂ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਬਜ਼ੁਰਗ ਔਰਤ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਨੂੰਹ ਬਲਜੀਤ ਕੌਰ ਜੋ ਕਿ ਪੱਟੀ ਵਿਖੇ ਪੁਲਿਸ ਮੁਲਾਜ਼ਮ ਤਾਇਨਾਤ ਹੈ ਉਸ ਵੱਲੋਂ ਮਾਮੂਲੀ ਗੱਲ ਨੂੰ ਲੈ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਉਸ ਦੀਆਂ ਉਂਗਲਾਂ ਤੋੜ ਦਿੱਤੀਆ।

policeman brutally beat the mother in law

ਪੀੜਤ ਬਜ਼ੁਰਗ ਔਰਤ ਨੇ ਦੱਸਿਆ ਕਿ ਉਹ ਸਵੇਰ ਵੇਲੇ ਆਪਣੇ ਪੋਤਰੇ ਨਾਲ ਖੇਡ ਰਹੀ ਸੀ ਤਾਂ ਇੰਨੇ ਨੂੰ ਉਨ੍ਹਾਂ ਉਸਦੀ ਨੂੰਹ ਬਲਜੀਤ ਕੌਰ ਉੱਥੇ ਆਈ ਅਤੇ ਕਹਿਣ ਲੱਗੀ ਕਿ ਮੈਂ ਆਪਣੇ ਲੜਕੇ ਨੂੰ ਡਿਊਟੀ ਦੇ ਨਾਲ ਲੈ ਕੇ ਜਾਣਾ ਹੈ। ਬਜ਼ੁਰਗ ਔਰਤ ਨੇ ਦੱਸਿਆ ਕਿ ਮੈਂ ਸਿਰਫ਼ ਆਪਣੀ ਨੂੰਹ ਨੂੰ ਕਿਹਾ ਸੀ ਕਿ ਅੱਜ ਦੀਵਾਲੀ ਹੈ ਇਸ ਨੂੰ ਇੱਥੇ ਹੀ ਰਹਿਣ ਦੇ ਅਸੀਂ ਗੁਰਦੁਆਰਾ ਸਾਹਿਬ ਮੱਥਾ ਟੇਕ ਆਵਾਂਗੇ। ਇਸੇ ਗੱਲ ਨੂੰ ਲੈ ਕੇ ਬਲਜੀਤ ਕੌਰ ਤੈਸ਼ ਵਿੱਚ ਆ ਗਈ ਅਤੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮ ਬਲਜੀਤ ਕੌਰ ਨੇ ਝੂਠੀ ਕਹਾਣੀ ਬਣਾ ਕੇ 112 ਤੇ ਫੋਨ ਕਰ ਦਿੱਤਾ ਕਿ ਮੇਰੀ ਕੁੱਟਮਾਰ ਕਰ ਰਹੇ ਹਨ। ਜਿਸ ਤੋਂ ਬਾਅਦ ਪੁਲਿਸ ਚੌਕੀ ਘਰਿਆਲਾ ਦੇ ਇੰਚਾਰਜ ਮੌਕੇ 'ਤੇ ਪਹੁੰਚੇ। ਬਜ਼ੁਰਗ ਪੀੜਤ ਔਰਤ ਨੇ ਦੱਸਿਆ ਕਿ ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਘਰਿਆਲਾ ਵਿਖੇ ਦਾਖਲ ਕਰਵਾਇਆ ਗਿਆ।

ਉਧਰ ਪੁਲਿਸ ਮੁਲਾਜ਼ਮ ਬਲਜੀਤ ਕੌਰ ਦੇ ਪਤੀ ਮਨਜਿੰਦਰ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਸਦੀ ਘਰਵਾਲੀ ਬਲਜੀਤ ਕੌਰ ਵੱਲੋਂ ਉਸ ਨੂੰ ਲਗਾਤਾਰ ਟਾਰਚਰ ਕੀਤਾ ਜਾ ਰਿਹਾ ਹੈ। ਉਸ ਨੇ ਸਾਰੇ ਪਰਿਵਾਰ 'ਤੇ ਝੂਠਾ ਪਰਚਾ ਕਰਵਾਉਂਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਜੇਕਰ ਪੁਲਿਸ ਪ੍ਰਸ਼ਾਸਨ ਸਾਨੂੰ ਇਨਸਾਫ ਨਹੀਂ ਦਿਵਾਉਦਾ ਤਾਂ ਅਸੀ ਸਾਰਾ ਟੱਬਰ ਦਵਾਈ ਪੀ ਕੇ ਮਰ ਜਾਵਾਗੇ।

ਉਧਰ ਦੂਜੇ ਪਾਸੇ ਪੁਲਿਸ ਮੁਲਾਜਮ ਬਲਜੀਤ ਕੌਰ ਨੇ ਆਪਣੇ ਸਹੁਰੇ ਪਰਿਵਾਰ ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸਦੇ ਸਹੁਰੇ ਪਰਿਵਾਰ ਨੇ ਉਸ ਦੀ ਪਹਿਲਾਂ ਘਰ ਵਿੱਚ ਕੁੱਟਮਾਰ ਕੀਤੀ। ਬਾਅਦ ਵਿੱਚ ਰਸਤਾ ਰੋਕ ਕੇ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਕੁੱਟ ਮਾਰ ਕੀਤੀ ਹੈ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋਈ ਹੈ ਜਿਸ ਦੀ ਇਤਲਾਹ ਉਸ ਵੱਲੋਂ ਥਾਣਾ ਵਲਟੋਹਾ ਅਤੇ ਥਾਣਾ ਸਦਰ ਪੱਟੀ ਵਿਖੇ ਦਿੱਤੀ ਗਈ ਹੈ। ਉਧਰ ਇਸ ਮਾਮਲੇ ਦਾ ਜਦ ਪਿੰਡ ਵਾਡ਼ਾ ਤੇਲੀਆਂ ਦੇ ਮੋਹਤਬਾਰਾਂ ਨੂੰ ਪਤਾ ਲੱਗਾ ਕਿ ਪੁਲਿਸ ਮੁਲਾਜ਼ਮ ਬਲਜੀਤ ਕੌਰ ਵੱਲੋਂ ਆਪਣੇ ਸਹੁਰੇ ਪਰਿਵਾਰ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ ਤਾਂ ਉਨ੍ਹਾਂ ਨੇ ਕੈਮਰੇ ਦੇ ਸਾਹਮਣੇ ਆ ਕੇ ਸਾਰੀ ਸੱਚਾਈ ਬਿਆਨ ਕੀਤੀ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਡ਼ਾ ਤੇਲੀਆਂ ਦੇ ਹਲਕਾ ਖੇਮਕਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ ਵਾਡ਼ਾਤੇਲੀਆਂ ਅਤੇ ਕਿਹਾ ਕਿ ਪੁਲਿਸ ਮੁਲਾਜ਼ਮ ਬਲਜੀਤ ਕੌਰ ਵੱਲੋਂ ਲਗਾਤਾਰ ਆਪਣੇ ਸਹੁਰੇ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਝੂਠਾ ਪਰਚਾ ਕਰਵਾਉਣ ਦੀਆਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਪਿੰਡ ਵਾਸੀਆਂ ਨੇ ਦੱਸਿਆ ਕਿ ਬਲਜੀਤ ਕੌਰ ਨਾਲ ਕੋਈ ਵੀ ਕਿਸੇ ਨੇ ਕੁੱਟਮਾਰ ਨਹੀਂ ਕੀਤੀ ਉਸ ਨੇ ਆਪਣੇ ਕੋਲੋਂ ਇੱਕ ਮਨਘੜਤ ਕਹਾਣੀ ਬਣਾ ਕੇ ਪੱਟੀ ਹਸਪਤਾਲ ਵਿੱਚ ਦਾਖਲ ਹੋਈ ਹੈ ਪਿੰਡ ਵਾਸੀਆਂ ਨੇ ਅਤੇ ਪੀੜਤ ਬਜ਼ੁਰਗ ਅਤੇ ਉਸ ਪਰਿਵਾਰ ਨੇ ਜ਼ਿਲਾ ਤਰਨਤਾਰਨ ਦੇ SSP ਅਤੇ ਮਹਿਲਾ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਇਸ ਪੁਲਿਸ ਮੁਲਾਜ਼ਮ ਬਲਜੀਤ ਕੌਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਸਬੰਧੀ ਪੁਲਿਸ ਚੌਕੀ ਅਲਗੋਂ ਕੋਠੀ ਦੇ ਇੰਚਾਰਜ ਅਤੇ ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਸਬ ਇੰਸਪੈਕਟਰ ਚਰਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਇਨ੍ਹਾਂ ਦੋਨਾਂ ਵਿਚੋਂ ਦੋਸ਼ੀ ਪਾਇਆ ਗਿਆ ਉਨ੍ਹਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:- ਤਿਉਹਾਰ ਦੇ ਦਿਨ ਪਾਕਿਸਤਾਨ ਦੀ ਨਾਪਾਕ ਹਰਕਤ, ਸਰਹੱਦ ਉੱਤੇ ਤਿੰਨ ਵਾਰ ਦੇਖਿਆ ਗਿਆ ਡਰੋਨ

Last Updated : Oct 25, 2022, 5:41 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.