ETV Bharat / state

ਚੋਣ ਮੈਨੀਫ਼ੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਨ 'ਤੇ ਬੀਬੀ ਖਾਲੜਾ ਨੂੰ ਨੋਟਿਸ ਜਾਰੀ - lok sabha election

ਤਰਨ ਤਾਰਨ ਦੇ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਚੋਣ ਮੈਨੀਫ਼ੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਨ ਕਰਕੇ ਮੁਸ਼ਕਲਾਂ ਦੇ ਘੇਰੇ ਵਿੱਚ ਫ਼ਸ ਗਏ ਹਨ।

ਬੀਬੀ ਪਰਮਜੀਤ ਕੌਰ ਖਾਲੜਾ
author img

By

Published : Apr 21, 2019, 6:02 PM IST

ਤਰਨ ਤਾਰਨ: ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀਡੀਏ) ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤੁਲਨਾ ਚੋਣ ਮੈਨੀਫ਼ੈਸਟੋ ਨਾਲ ਕਰਨ 'ਤੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਨੋਟਿਸ ਜਾਰੀ ਕਰਕੇ 48 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ।

ਵੀਡੀਓ।

ਇਸ ਸਬੰਧੀ ਬੀਬੀ ਖਾਲੜਾ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਕੋਈ ਵੀ ਨੋਟਿਸ ਨਹੀਂ ਮਿਲਿਆ। ਜਦੋਂ ਉਨ੍ਹਾਂ ਨੂੰ ਨੋਟਿਸ ਮਿਲ ਜਾਵੇਗਾ ਤਾਂ ਉਹ ਜਵਾਬ ਜ਼ਰੂਰ ਦੇਣਗੇ। ਉਨ੍ਹਾਂ ਕਿਹਾ ਕਿ ਉਹ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤਾਂ 'ਤੇ ਸੱਚੀ-ਸੁੱਚੀ ਸਿਆਸਤ ਕਰਨਾ ਚਾਹੁੰਦੇ ਹਨ ਤੇ ਇਸ 'ਤੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਵਲਟੋਹਾ ਤੇ ਡਿੰਪਾ ਵੱਲੋਂ ਮਿਲ ਕੇ ਉਨ੍ਹਾਂ ਵਿਰੁੱਧ ਸਾਜਿਸ਼ ਕੀਤੀ ਜਾ ਰਹੀ ਹੈ।

ਬੀਬੀ ਖਾਲੜਾ ਨੇ ਕਿਹਾ, "ਮੈਂ ਪੁੱਛਦੀ ਹਾਂ ਕਿ ਇਹ ਦੋਵੇਂ ਆਪਣੇ ਆਪ ਨੂੰ ਸਿੱਖ ਕਹਾਉਂਦੇ ਹਨ ਤੇ ਉਹ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤਾਂ ਤੋਂ ਸਹਿਮਤ ਨਹੀਂ ਹਨ।"

ਦੂਜੇ ਪਾਸੇ ਆਪ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਨੂੰ ਵੀ ਧਰਮ ਦੇ ਆਧਾਰ 'ਤੇ ਰਾਜਨੀਤੀ ਕਰਨ ਦੀ ਲੋੜ ਨਹੀਂ ਹੈ। ਸਿੱਧੂ ਨੇ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਇੱਕ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਕੇ ਬੀਬੀ ਖਾਲੜਾ ਦੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।

ਮਨਜਿੰਦਰ ਸਿੰਘ ਸਿੱਧੂ ਦੀ ਮਾਫ਼ੀ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਧਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਧਰਮ ਅਤੇ ਰਾਜਨੀਤੀ ਦੋਵੇਂ ਨਾਲ-ਨਾਲ ਚਲਦੇ ਹਨ, ਪਰ ਬੀਬੀ ਖਾਲੜਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤੁਲਨਾ ਚੋਣ ਮੈਨੀਫ਼ੈਸਟੋ ਨਾਲ ਕਰਨਾ ਗ਼ਲਤ ਹੈ।

ਪਵਨ ਸ਼ਰਮਾ, ਤਰਨਤਾਰਨ  ਮਿਤੀ-21-04-2019

ਸਟੋਰੀ ਨਾਮ : ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀ.ਡੀ.ਏ.) ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਆਪਣਾ ਚੋਣ ਏਜੰਡਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੱਸਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੇ ਚੋਣ ਕਮਿਸ਼ਨ ਵੱਲੋਂ ਨੋਟਿਸ ਜਾਰੀ ਕਰਨ ਤੋਂ ਬਾਅਦ ਬੀਬੀ ਖਾਲੜਾ ਨੇ ਕਿਹਾ ਕਿ ਪ੍ਰੋ. ਵਲਟੋਹਾ ਅਤੇ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਕੀ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਹੀਂ ਮੰਨਦੇ ਹਨ। 
ਉਨ੍ਹਾਂ ਕਿਹਾ ਕਿ ਹਾਲੇ ਤੱਕ ਉਨ੍ਹਾਂ ਕੋਲ ਨੋਟਿਸ ਨਹੀਂ ਪੁੱਜਿਆ। ਨੋਟਿਸ ਮਿਲਣ ਦੇ ਬਾਅਦ ਹੀ ਉਸਦਾ ਜਵਾਬ ਜ਼ਰੂਰ ਦਿੱਤਾ ਜਾਵੇਗਾ।

ਐਂਕਰ : ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀ.ਡੀ.ਏ.) ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਵੱਲੋਂ ਆਪਣਾ ਚੋਣ ਏਜੰਡਾ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦੱਸਦੇ ਹੋਏ ਆਪਣਾ ਪ੍ਰਚਾਰ ਪਿੰਡ-ਪਿੰਡ ਜਾ ਕੇ ਕੀਤਾ ਜਾ ਰਿਹਾ ਹੈ, ਜਿਸ ਦਾ ਨੋਟਿਸ ਲੈਂਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ਤੇ ਜ਼ਿਲ੍ਹਾ ਚੋਣ ਅਫ਼ਸਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਨੋਟਿਸ ਜਾਰੀ ਕਰਕੇ 48 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ। ਜਦੋਂ ਇਸ ਸਬੰਧ ਵਿੱਚ ਬੀਬੀ ਖਾਲੜਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਹਾਲੇ ਤਕ ਉਨ੍ਹਾਂ ਨੂੰ ਕੋਈ ਵੀ ਨੋਟਿਸ ਨਹੀਂ ਮਿਲਿਆ। ਨੋਟਿਸ ਹਾਸਿਲ ਹੋਣ ਤੋਂ ਬਾਅਦ ਜੋ ਵੀ ਬਣਦਾ ਜਵਾਬ ਹੋਵੇਗਾ, ਉਹ ਜ਼ਰੂਰ ਦਿੱਤਾ ਜਾਵੇਗਾ। ਉਨ੍ਹਾਂ ਆਪਣਾ ਚੋਣ ਏਜੰਡਾ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦੱਸਦੇ ਹੋਏ ਕਿਹਾ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤਾ ਤੇ ਸੱਚੀ-ਸੁੱਚੀ ਰਾਜਨੀਤੀ ਕਰਨਾ ਚਾਹੁੰਦੇ ਹਨ ਅਤੇ ਇਸ ਤੇ ਕਿਸੇ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਕਾਲੀ ਨੇਤਾ ਪ੍ਰੋ. ਵਿਰਸਾ ਸਿੰਘ ਵਲੋਟਹਾ ਅਤੇ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਵੱਲੋਂ ਮਿਲ ਕੇ ਮੇਰੇ ਖਿਲਾਫ ਸਾਜਿਸ਼ ਰਚੀ ਜਾ ਰਹੀ ਹੈ। ਬੀਬੀ ਖਾਲੜਾ ਨੇ ਕਿਹਾ ਕਿ ਮੈਂ ਪੁੱਛਦੀ ਹਾਂ ਕਿ ਇਹ ਦੋਨੋਂ ਆਪਣੇ ਆਪ ਨੂੰ ਸਿੱਖ ਕਹਾਉਦੇ ਹਨ, ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਿਧਾਂਤਾ ਤੋਂ ਸਹਿਮਤ ਨਹੀਂ ਹਨ, ਜੇਕਰ ਸਹਿਮਤ ਨਹੀਂ ਹੋਨ ਤਾਂ ਦੱਸਣ ਕਿ ਉਹ ਪਾਖੰਡੀ ਬਾਬੇ ਸਿਰਸੇ ਵਾਲੇ ਦੇ ਚੇਲੇ ਹਨ। 
ਬਾਈਟ- ਬੀਬੀ ਪਰਮਜੀਤ ਕੌਰ ਖਾਲੜਾ, ਪੀ.ਡੀ.ਏ. ਉਮੀਦਵਾਰ 

ਵਾਈਸ ਓਵਰ : ਉਧਰ, ਇਸ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕਿਸੀ ਨੂੰ ਵੀ ਧਰਮ ਦੇ ਆਧਾਰ ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਇੱਕ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਸੀ। ਬੀਬੀ ਖਾਲੜਾ ਦੇ ਹੀ ਵਰਕਰਾਂ ਵੱਲੋਂ ਉਸ ਮੁੱਦੇ ਨੂੰ ਸੋਸ਼ਲ ਮੀਡੀਆ ਤੇ ਵਾਇਰਲ ਕਰਕੇ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਮਨਜਿੰਦਰ ਸਿੰਘ ਸਿੱਧੂ ਵੱਲੋਂ ਵਿਰੋਧ ਨੂੰ ਵੇਖਦੇ ਹੋਏ ਪਿਛਲੇ ਦਿਨੀਂ ਖਡੂਰ ਸਾਹਿਬ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸਿਖ ਸੰਗਤਾਂ ਕੋਲੋਂ ਮਾਫੀ ਮੰਗਦੀ ਗਈ ਸੀ। ਮਨਜਿੰਦਰ ਸਿੰਘ ਸਿੱਧੂ ਦੀ ਮਾਫੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਧਕ ਸਕੱਤਰ ਕੁਲਦੀਪ ਸਿੰਘ ਔਲਖ ਨੇ ਕਿਹਾ ਕਿ ਉਨ੍ਹਾਂ ਦਾ ਮੰਨਨਾ ਹੈ ਕਿ ਧਰਮ ਅਤੇ ਰਾਜਨੀਤੀ ਦੋਵੇਂ ਨਾਲ-ਨਾਲ ਚਲਦੇ ਹਨ, ਲੇਕਿਨ ਬੀਬੀ ਖਾਲੜਾ ਵੱਲੋਂ ਆਪਣਾ ਚੋਣ ਏਜੰਡਾ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਦੱਸਣਾ ਗਲਤ ਹੈ, ਕਿਉਕਿ ਕੋਈ ਵੀ ਰਾਜਨੀਤਿਕ ਨੇਤਾ ਸੱਚਾਈ ਦੇ ਮਾਰਗ ਤੇ ਘੱਟ ਹੀ ਚੱਲਦਾ ਹੈ, ਜਦੋਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸੱਚਾਈ ਦੇ ਮਾਰਗ ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਮਨਜਿੰਦਰ ਸਿੰਘ ਸਿੱਧੂ ਦੇ ਬਿਆਨ ਤੇ ਕਿਹਾ ਕਿ ਸਿੱਧੂ ਅੱਜ ਕਹਿ ਰਹੇ ਹਨ ਕਿ ਧਰਮ ਦੇ ਆਧਾਰ ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ, ਪਰ ਕੁਝ ਦਿਨ ਪਹਿਲਾਂ ਉਨ੍ਹਾਂ ਆਪ ਕਨਵੀਨਰ ਅਰਵਿੰਦਰ ਕੇਜਰੀਵਾਲ ਦੀ ਤੁਲਣਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਨਾਲ ਕੀਤੀ ਸੀ। ਉਸਤੋਂ ਬਾਅਦ ਮਾਮਲਾ ਭੱਖਦਾ ਹੋਇਆ ਵੇਖ ਕੇ ਸਿੱਧੂ ਨੇ ਖਡੂਰ ਸਾਹਿਬ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਜਾ ਕੇ ਭਾਵੇਂ ਮਾਫੀ ਮੰਗ ਲਈ, ਪਰ ਸਿੱਖ ਧਰਮ ਵਿੱਚ ਕਿਸੇ ਵੱਲੋਂ ਕੀਤੀ ਗਈ ਵੱਡੀ ਗਲਤੀ ਨੂੰ ਸਿਰਫ ਸ੍ਰੀ ਅਕਾਲ ਤਖਤ ਸਾਹਿਬ ਤੇ ਪੇਸ਼ ਹੋ ਕੇ ਹੀ ਮਾਫੀ ਮਿਲਦੀ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਜੋ ਸਜਾ ਲਗਾਉਦੇ ਹਨ, ਉਸੇ ਸੇਵਾ ਦੇ ਤੌਰ ਤੇ ਨਿਮਾਣਾ ਸਿੱਖ ਬਣ ਕੇ ਨਿਭਾਉਣਾ ਪੈਂਦਾ ਹੈ। 
ਬਾਈਟ- ਮਨਜਿੰਦਰ ਸਿੰਘ ਸਿੱਧੂ, ਉਮੀਦਵਾਰ ਆਮ ਆਦਮੀ ਪਾਰਟੀ, ਕੁਲਦੀਪ ਸਿੰਘ ਔਲਖ, ਸ਼੍ਰੋਅਦ ਦੇ ਜਤੇਬੰਧਕ ਸਕੱਤਰ 

ਪਵਨ ਸ਼ਰਮਾ, ਤਰਨਤਾਰਨ
ETV Bharat Logo

Copyright © 2025 Ushodaya Enterprises Pvt. Ltd., All Rights Reserved.