ਤਰਨਤਾਰਨ : ਜਿਲ੍ਹਾ ਤਰਨਤਾਰਨ ਵਿੱਖੇ ਹੋਣ ਵਾਲੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਜ਼ਿਲ੍ਹੇ ਨਾਲ ਸੰਬੰਧਿਤ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਮੰਗੀ ਅਤੇ ਮੀਟਿੰਗ ਵਿੱਚ ਹਾਜ਼ਰ ਵਿਧਾਇਕਾਂ ਨੇ ਆਪਣੇ ਹਲਕੇ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਡਿੰਪਾ ਨੂੰ ਜਾਣਕਾਰੀ ਦਿੱਤੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਹਲਕੇ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਹੈ ਤਾਂ ਜੋ ਉਹ ਕੇਂਦਰ ਤੋਂ ਵੱਧ ਤੋਂ ਵੱਧ ਫੰਡ ਦੀ ਮੰਗ ਕਰ ਕੇ ਵਿਕਾਸ ਕਾਰਜ ਕਰਵਾ ਸਕਣ। ਹਲਕੇ ਵਿੱਚ ਲੱਗਣ ਵਾਲੀਆਂ ਲੋਕਾਂ ਦੀ ਪੈਨਸ਼ਨਾਂ ਦੇ ਮੁੱਦੇ ਤੇ ਵੀ ਮੀਟਿੰਗ ਵਿੱਚ ਵਿਚਾਰ ਚਰਚਾ ਹੋਈ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਪ੍ਰਦੀਪ ਸੱਭਰਵਾਲ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਹਲਕੇ ਦੇ ਲੋਕਾਂ ਦੀ ਸੇਵਾ ਲਈ ਤਿਆਰ ਹੈ ਅਤੇ ਕਿਸੇ ਕਿਸਮ ਦੀ ਕੁਤਾਹੀ ਨਹੀਂ ਹੋਣ ਦਿੱਤੀ ਜਾਵੇਗੀ। ਉਨਾਂ ਜ਼ਿਲ੍ਹੇ ਦੀ ਤਰੱਕੀ ਲਈ ਰਿਪੋਰਟ ਸਾਂਝੀ ਕਰਦੇ ਹੁਣ ਤੱਕ ਕੀਤੇ ਗਏ ਕੰਮਾਂ ਦੇ ਵੇਰਵੇ ਲੋਕ ਸਭਾ ਮੈਂਬਰ ਨਾਲ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਿਸੇ ਪ੍ਰਕਾਰ ਦੀ ਇਲਾਕੇ ਦੇ ਲੋਕਾਂ ਨੂੰ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।