ਤਰਨ ਤਾਰਨ: ਅਕਸਰ ਮਾਮਲੇ ਸਾਹਮਣੇ ਆਉਂਦੇ ਹਨ, ਜਦੋਂ ਗੁਆਂਢੀ ਮੁਲਕ ਤੋਂ ਸ਼ਰਾਰਤੀ ਅਨਸਰਾਂ ਵਲੋਂ ਭਾਰਤੀ ਸਰਹੱਦ 'ਚ ਨਸ਼ਾ ਜਾਂ ਹਥਿਆਰ ਸਪਲਾਈ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਸ ਦੇ ਚੱਲਦੇ ਕਈ ਵਾਰ ਭਾਰਤੀ ਖੇਤਰ 'ਚ ਪਾਕਿਸਤਾਨੀ ਡਰੋਨ ਦੀਆਂ ਹਰਕਤਾਂ ਵੀ ਦੇਖਣ ਨੂੰ ਮਿਲਦੀਆਂ ਹਨ। ਜਿਸ ਨੂੰ ਕਿ ਭਾਰਤੀ ਫੌਜ ਵਲੋਂ ਨਾਕਾਮ ਕਰ ਦਿੱਤਾ ਜਾਂਦਾ ਹੈ ਅਤੇ ਸ਼ਰਾਰਤੀ ਅਨਸਰਾਂ ਨੂੰ ਮੂੰਹ ਦੀ ਖਾਣੀ ਪੈਂਦੀ ਹੈ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਦੇਖਣ ਨੂੰ ਮਿਲਿਆ ਜਦੋਂ ਪਾਕਿਸਤਾਨੀ ਡਰੋਨ ਨੂੰ ਭਾਰਤ ਪੁੱਜੀ 3 ਕਿਲੋ 22 ਗ੍ਰਾਮ ਹੈਰੋਇਨ ਸਮੇਤ ਬੀਐੱਸਐੱਫ 'ਤੇ ਥਾਣਾ ਖਾਲੜਾ ਦੀ ਪੁਲਿਸ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਬਰਾਮਦ ਕੀਤਾ ਗਿਆ। ਕਾਬਿਲੇਗੌਰ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ। (Drone and heroin recovered)
ਡਰੋਨ ਰਾਹੀ ਹੈਰੋਇਨ ਦੀ ਤਸਕਰੀ: ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖਾਲੜਾ ਅਧੀਨ ਆਉਂਦੀ ਬੀਓਪੀ ਬਾਬਾ ਪੀਰ ਕਲਸੀਆਂ ਰਾਹੀਂ ਬੀਤੀ 10 ਅਕਤੂਬਰ ਦੀ ਦਰਮਿਆਨੀ ਰਾਤ ਕਰੀਬ 11 ਤੋਂ 12 ਦੇ ਵਿਚਕਾਰ ਡਰੋਨ ਦੀ ਹਲਚਲ ਸੁਣਾਈ ਦਿੱਤੀ, ਜੋ ਕਿ ਉਸ ਵਕਤ ਬੀਐਸਐਫ ਬਾਰਡਰ 'ਤੇ ਪੂਰੀ ਤਰ੍ਹਾਂ ਅਲਰਟ ਸਨ, ਪ੍ਰੰਤੂ ਬੀਐਸਐਫ ਦੇ ਜਵਾਨਾਂ ਨੂੰ ਪਾਕਿਸਤਾਨ ਵੱਲੋਂ ਆਏ ਡਰੋਨ ਦੇ ਵਾਪਿਸ ਜਾਣ ਦੀ ਕੋਈ ਮੂਵਮੈਂਟ ਨਹੀਂ ਸੁਣੀ।
ਝੋਨੇ ਦੀ ਵਾਢੀ ਸਮੇਂ ਬਰਾਮਦ ਹੋਇਆ ਡਰੋਨ ਤੇ ਨਸ਼ਾ: ਜਿਸ ਤੋਂ ਬਾਅਦ 11 ਅਕਤੂਬਰ ਸਵੇਰੇ ਤੜਕਸਾਰ ਖਾਲੜਾ ਪੁਲਿਸ ਅਤੇ ਬੀਐੱਸਐੱਫ ਵੱਲੋਂ ਇੱਕ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ ਪਰ ਉਸ ਸਮੇਂ ਕੁਝ ਵੀ ਬਰਾਮਦ ਨਹੀਂ ਹੋਇਆ, ਜਦ ਕਿ ਅੱਜ 12 ਅਕਤੂਬਰ ਦੀ ਦੁਪਹਿਰ ਕਰੀਬ ਡੇਢ ਤੋਂ ਦੋ ਵਜੇ ਵਿਚਕਾਰ ਜਦੋਂ ਕਿਸਾਨ ਦੇ ਖੇਤਾਂ ਵਿੱਚ ਝੋਨਾ ਵੱਢਣ ਵਾਲੀ ਕੰਬਾਈਨ ਲੱਗੀ ਹੋਈ ਸੀ ਤਾਂ ਉਸ ਵਕਤ ਇਹ ਡਰੋਨ ਬਰਾਮਦ ਹੋਇਆ। ਜਿਸ ਤੋਂ ਬਾਅਦ ਬੀਐੱਸਐੱਫ ਅਤੇ ਖਾਲੜਾ ਪੁਲਿਸ ਨੇ ਇਲਾਕੇ ਨੂੰ ਸੀਲ ਕਰਕੇ ਬੀਐੱਸਐੱਫ ਦੀ 103/71 ਬਟਾਲੀਅਨ ਦੀ ਮਦਦ ਨਾਲ ਚਲਾਏ ਗਏ ਸਰਚ ਅਭਿਆਨ ਦੌਰਾਨ ਪਾਕਿਸਤਾਨੀ ਡਰੋਨ ਅਤੇ ਜਮੀਨ ਵਿੱਚ ਪਈ 3 ਕਿਲੋ 22 ਗ੍ਰਾਮ ਹੈਰੋਨ ਨੂੰ ਬਰਾਮਦ ਕੀਤਾ।
- Harjot Bains visit Govt School Masoul: ਸਿੱਖਿਆ ਮੰਤਰੀ ਬੈਂਸ ਦਾ ਵਿਰੋਧੀਆਂ 'ਤੇ ਨਿਸ਼ਾਨਾ, ਕਿਹਾ-ਸਿਰਫ਼ ਸਮਾਰਟ ਸਕੂਲ ਦਾ ਫੱਟਾ ਲਗਾਉਣ ਨਾਲ ਹੀ ਸਕੂਲ ਸਮਾਰਟ ਨਹੀਂ ਬਣ ਜਾਂਦੇ
- Dr Manmohan Singh Auditorium: ਮਹਾਂ ਸਿਆਸੀ ਬਹਿਸ ਨੂੰ ਲੈਕੇ ਮਾਨ ਸਰਕਾਰ ਨੇ ਬਦਲੀ ਥਾਂ, ਲੁਧਿਆਣਾ ਖੇਤੀਬਾੜੀ ਯੂਨੀਵਰਸਿਟੀ ਦਾ ਆਡੀਟੋਰੀਅਮ ਕਰਵਾਇਆ ਬੁੱਕ !
- Asian Medalist Manju Rani: Asian Medalist Manju Rani: ਜ਼ਮੀਨ ਗਹਿਣੇ ਰੱਖ ਪਿਓ ਨੇ ਲਾਡਲੀ ਧੀ ਮੰਜੂ ਰਾਣੀ ਨੂੰ ਏਸ਼ੀਆ ਖੇਡਣ ਭੇਜਿਆ, ਧੀ ਨੇ ਮੈਡਲ ਜਿੱਤ ਕੇ ਵਧਾਇਆ ਮਾਣ, ਮਾਨਸਾ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
ਪੁਲਿਸ ਵਲੋਂ ਮਾਮਲਾ ਕੀਤਾ ਗਿਆ ਦਰਜ: ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਰਾਮਦ ਹੈਰੋਇਨ ਇਕ ਪੈਕਟ ਵਿੱਚ ਰੱਖੀ ਗਈ ਸੀ, ਜਿਸ ਨੂੰ ਡਰੋਨ ਨਾਲ ਟੰਗਿਆ ਹੋਇਆ ਸੀ। ਡੀ.ਐੱਸ.ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਥਾਣਾ ਖਾਲੜਾ ਪੁਲਿਸ ਵਲੋਂ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਨੰਬਰ 112 ਐਨਡੀਪੀਐਸ ਐਕਟ 10,11,12 ਏਅਰਕ੍ਰਾਫਟ ਐਕਟ 1934 ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।