ਤਰਨਤਾਰਨ: ਪੰਜਾਬ ਵਿੱਚ ਨਸ਼ਾ (Drugs in Punjab) ਲਗਾਤਾਰ ਪੰਜਾਬੀਆਂ ਦੀਆਂ ਜਾਨਾਂ ਲੈ ਰਿਹਾ ਹੈ। ਜਿਸ ਦੀਆਂ ਤਾਜ਼ਾ ਤਸਵੀਰਾਂ ਤਰਨਤਾਰਨ ਦੇ ਪਿੰਡ ਮਹਿੰਦੀਪੁਰ (Mahindipur village of Tarn Taran) ਤੋਂ ਸਾਹਮਣੇ ਆਈਆਂ ਹਨ। ਜਿੱਥੇ 21 ਸਾਲਾਂ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ (Death due to drug overdose) ਹੋ ਗਈ ਹੈ। ਮ੍ਰਿਤਕ ਦੀ ਪਛਾਣ ਸਤਿੰਦਰਜੀਤ ਸਿੰਘ ਵਜੋਂ ਹੋਈ ਹੈ, ਜੋ ਇੱਕ ਕਬੱਡੀ ਦਾ ਖਿਡਾਰੀ ਸੀ। ਇਸ ਹਲਕੇ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀ ਇਹ ਕੋਈ ਪਹਿਲੀ ਮੌਤ ਨਹੀਂ ਹੈ ਸਗੋਂ ਇਸ ਤੋਂ ਪਹਿਲਾਂ ਕਈ ਮੌਤ ਹੋ ਚੁੱਕੀਆਂ ਹਨ।
ਕਬੱਡੀ ਖਿਡਾਰੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਕਬੱਡੀ ਖਿਡਾਰੀ ਨੌਜਵਾਨ ਸਤਿੰਦਰਜੀਤ ਸਿੰਘ ਦੇ ਪਿਤਾ ਸੁਰਜੀਤ ਸਿੰਘ ਅਤੇ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਮਹਿੰਦੀਪੁਰ ਅਤੇ ਖੇਮਕਰਨ ਵਿੱਚ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ, ਪਰ ਪੁਲਿਸ ਪ੍ਰਸ਼ਾਸਨ ਇਸ ‘ਤੇ ਕੋਈ ਕਾਰਵਾਈ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸੋਚਿਆ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਂਦੇ ਨਸ਼ੇ ‘ਤੇ ਹੀ ਠੱਲ੍ਹ ਪਾਵੇਗੀ, ਪਰ ਨਸ਼ਾ ਬੰਦ ਤਾਂ ਕੀ ਹੋਣਾ ਸੀ ਸਗੋਂ ਜ਼ਿਆਦਾ ਵਿਕਣ ਲੱਗ ਪਿਆ ਹੈ।ਕਬੱਡੀ ਖਿਡਾਰੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ
ਉਨ੍ਹਾਂ ਕਿਹਾ ਕਿ ਇਸ ਦੀ ਤਾਜ਼ਾ ਮਿਸਾਲ ਮਿਲਦੀ ਹੈ ਕਿ ਉਨ੍ਹਾਂ ਦੇ ਨੌਜਵਾਨ ਪੁੱਤਰ ਜੋ ਕਿ ਇੱਕ ਕਬੱਡੀ ਖਿਡਾਰੀ ਦਾ ਵਧੀਆ ਪਲੇਅਰ ਸੀ, ਉਸ ਦੀ ਨਸ਼ੇ ਦੀ ਓਵਰਡੋਜ਼ ਕਾਰਨ ਜੋ ਮੌਤ ਹੋਈ ਹੈ। ਇਸ ਗੱਲ ਦਾ ਸਬੂਤ ਹੈ ਪੀੜਤ ਪਰਿਵਾਰ ਨੇ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਤੋਂ ਮੰਗ ਕੀਤੀ ਹੈ ਕਿ ਹਲਕਾ ਖੇਮਕਰਨ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਈ ਜਾਵੇ, ਤਾਂ ਜੋ ਹੋਰ ਮਾਵਾਂ ਦੀਆਂ ਕੁੱਖਾਂ ਸੱਖਣੀਆਂ ਹੋਣ ਤੋਂ ਬਚ ਸਕਣ।
ਕਬੱਡੀ ਖਿਡਾਰੀ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ
ਉਧਰ ਜਦ ਇਹ ਸਾਰੇ ਮਾਮਲੇ ਸਬੰਧੀ ਥਾਣਾ ਖੇਮਕਰਨ ਦੇ ਐੱਸ.ਐੱਚ.ਓ. (SHO of Khemkaran police station) ਕਮਲਜੀਤ ਸਿੰਘ ਰਾਏ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਜੇਕਰ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿੱਚ ਵੇਕ ਰਹੇ ਸ਼ਰੇਆਮ ਨਸ਼ੇ ਦੀ ਗੱਲ ਕੀਤੀ ਜਾਵੇ ਤਾਂ ਇਸ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਹੀ ਇਹ ਨਸ਼ਾ ਵਕਾ ਰਹੀ ਹੈ। ਲੋਕਾਂ ਮੁਤਾਬਿਕ ਪੁਲਿਸ ਨਸ਼ਾ ਤਸਕਰਾਂ ਤੋਂ ਪੈਸੇ ਲੈ ਕੇ ਨਸ਼ਾ ਵਕਾ ਰਹੀ ਹੈ।