ਤਰਨਤਾਰਨ: ਉੱਘੇ ਦੇਸ਼-ਭਗਤ, ਮਹਾਨ ਗ਼ਦਰੀ ਬਾਬੇ ਅਤੇ ਗ਼ਦਰ ਪਾਰਟੀ ਦੇ ਬਾਨੀ ਬਾਬਾ ਵਿਸਾਖਾ ਸਿੰਘ ਜੀ ਦੀ ਯਾਦ ਵਿੱਚ ਕਲਗੀਧਰ ਟਰੱਸਟ ਅਕਾਲ ਅਕੈਡਮੀ ਬੜੂ ਸਾਹਿਬ ਵੱਲੋਂ ਸਲਾਨਾ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਉਨ੍ਹਾਂ ਦੇ ਜੱਦੀ ਪਿੰਡ ਦੱਦੇਹਰ ਸਾਹਿਬ, ਸਰਹਾਲੀ ਜ਼ਿਲ੍ਹਾ ਤਰਨਤਾਰਨ ਵਿਖੇ ਕਰਵਾਇਆ ਗਿਆ।
ਤੁਹਾਨੂੰ ਦੱਸ ਦਈਏ ਕਿ ਇਹ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਕਰਵਾਇਆ ਗਿਆ, ਜਿਸ ਵਿੱਚ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਬਾਬਾ ਵਿਸਾਖਾ ਸਿੰਘ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ। ਇਸ ਮੌਕੇ ਅਕਾਲ ਅਕੈਡਮੀ ਵੱਲੋਂ ਵਾਤਾਵਰਨ ਅਤੇ ਮਨੁੱਖਤਾ ਦੇ ਸਹੀ ਜੀਵਨ ਨੂੰ ਦਰਸਾਉਂਦੀ ਪ੍ਰਦਰਸ਼ਨੀ ਵੀ ਲਗਾਈ ਗਈ।
ਇਹ ਵੀ ਪੜ੍ਹੋ : ਤਰਨ ਤਾਰਨ ਧਮਾਕੇ ਮਾਮਲੇ ਦੀ ਜਾਂਚ ਕਰੇਗੀ NIA
ਇਸ ਦੌਰਾਨ ਸਿੰਘ ਸਾਹਿਬ, ਸੰਤ ਮਹਾਂਪੁਰਸ਼, ਕਥਾਵਾਚਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਹਾਜ਼ਰ ਹੋਏ।