ETV Bharat / state

ਖਡੂਰ ਸਾਹਿਬ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦੁਕਾਨਾਂ ਨੂੰ ਖੋਲਣ ਦੀ ਕੀਤੀ ਅਪੀਲ

author img

By

Published : May 9, 2021, 8:05 PM IST

ਪੰਜਾਬ ਸਰਕਾਰ ਵੱਲੋਂ ਕੋਰੋਨਾ ਤੋ ਲੋਕਾਂ ਨੂੰ ਬਚਾਉਣ ਲਈ ਤਾਲਾਬੰਦੀ ਅਤੇ ਕਰਫਿਊ ਦਾ ਸਹਾਰਾ ਲਿਆ ਹੈ ਪਰ ਕਿਸਾਨ ਜਥੇਬੰਦੀਆਂ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਦਾ ਕਹਿਣਾ ਹੈ ਕਿ ਲਾਕਡਾਊਨ ਲੋਕਾਂ ਦਾ ਰੁਜ਼ਗਾਰ ਖ਼ਤਮ ਹੋ ਰਿਹਾ ਹੈ।

ਤਰਨਤਾਰਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਖਡੂਰ ਸਾਹਿਬ ਦੇ ਪਿੰਡਾਂ ਤੇ ਕਸਬਿਆਂ ਵਿਚ ਦੁਕਾਨਦਾਰ ਨੂੰ ਦੁਕਾਨਾਂ ਖੋਲਣ ਦੀ ਅਪੀਲ ਕੀਤੀ ਗਈ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜੋਨ ਪ੍ਰਧਾਨ ਦਿਆਲ ਸਿੰਘ ਮੀਆਵਿੰਡ ਦੀ ਅਗਵਾਈ ਵਿੱਚ ਦੁਕਾਨਦਾਰਾਂ ਨੂੰ ਦੁਕਾਨਾਂ ਖੋਲਣ ਦੀ ਅਪੀਲ ਕੀਤੀ।

ਕਿਸਾਨ ਆਗੂ ਵੱਲੋਂ ਦੁਕਾਨਦਾਰਾਂ ਨੂੰ ਅਪੀਲ

ਕਿਸਾਨ ਆਗੂ ਦਿਆਲ ਸਿੰਘ ਮੀਆਵਿੰਡ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਤੋ ਲੋਕਾਂ ਨੂੰ ਬਚਾਉਣ ਲਈ ਤਾਲਾਬੰਦੀ ਤੇ ਕਰਫਿਊ ਦਾ ਸਹਾਰਾ ਲਿਆ ਹੈ ,ਇਸ ਦੇ ਵਿਰੋਧ ਚ ਖਡੂਰ ਸਾਹਿਬ ਦੇ ਵਿਖੇ ਨਆਰੇਬਾਜੀ ਕੀਤੀ ਤੇ ਦੁਕਾਨਦਾਰ ਨੂੰ ਦੁਕਾਨ ਖੋਲ੍ਹਣ ਕਿਹਾ ਨਾਲ ਹੀ ਸਾਡੀ ਜਥੇਬੰਦੀਆ ਦੁਕਾਨਦਾਰ ਦਾ ਪੂਰਾ ਸਾਥ ਦੇਵਾਗੀ।

ਇਸ ਮੌਕੇ ਕਿਸਾਨ ਆਗੂ ਨੇ ਕਿਹਾ ਹੈ ਕਿ ਸਰਕਾਰ ਕੋਲ ਕੋਰੋਨਾ ਨੂੰ ਕੰਟਰੋਲ ਕਰਨ ਦੇ ਕੋਈ ਵੀ ਪੁਖਤੇ ਪ੍ਰਬੰਧ ਨਹੀਂ ਹਨ। ਜੇਕਰ ਗੱਲ ਲਾਕਡਾਊਨ ਦੀ ਕਰੀਏ ਇਹ ਕੋਰੋਨਾ ਦਾ ਪੱਕਾ ਹੱਲ ਨਹੀਂ ਹੈ। ਕਿਸਾਨ ਆਗੂ ਨੇ ਕਿਹਾ ਹੈ ਕਿ ਰਾਜਨੀਤਿਕ ਇਕੱਠਾਂ ਅਤੇ ਰੈਲੀਆਂ ਉਤੇ ਕੋਰੋਨਾ ਦਾ ਕੋਈ ਡਰ ਨਹੀਂ ਪਰ ਗਰੀਬ ਵਿਅਕਤੀ ਦੁਕਾਨ ਖੋਲ ਲਵੇ ਤਾਂ ਕੋਰੋਨਾ ਆ ਜਾਂਦਾ ਹੈ।ਕਿਸਾਨ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਸਿੰਘੂ ਬਾਰਡਰ ਤੋਂ ਹੋਇਆ ਸੀ ਐਲਾਨ

ਜ਼ਿਕਰਯੋਗ ਹੈ ਕਿ ਸਿੰਘੂ ਬਾਰਡਰ ਉਤੇ 32 ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ ਸਾਰੇ ਸ਼ਹਿਰਾਂ ਵਿਚ ਦੁਕਾਨਾਂ ਖੁੱਲਵਾਈਆ ਜਾਣਗੀਆਂ।ਇਸੇ ਤਹਿਤ ਪੰਜਾਬ ਦੇ ਵਿਚ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦੁਕਾਨਾਂ ਖੋਲਣ ਲਈ ਦੁਕਾਨਦਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ।

ਇਹ ਵੀ ਪੜੋ:ਨੇਪਾਲ ਭੱਜਣ ਦੀ ਕੋਸ਼ਿਸ਼ 'ਚ ਹੈ ਪਹਿਲਵਾਨ ਸੁਸ਼ੀਲ ਕੁਮਾਰ? ਪੀੜਤ ਪਰਿਵਾਰ ਦਾ ਦਾਅਵਾ

ETV Bharat Logo

Copyright © 2024 Ushodaya Enterprises Pvt. Ltd., All Rights Reserved.